ਪੰਜਾਬ ਪੁਲਸ ਨੇ ਹਥਿਆਰਾਂ ਸਣੇ 6 ਮੁਲਜ਼ਮ ਕੀਤੇ ਕਾਬੂ, ਵੱਡੀ ਵਾਰਦਾਤ ਨੂੰ ਦੇਣ ਸੀ ਅੰਜਾਮ
Friday, May 02, 2025 - 06:14 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਇੱਕ ਵੱਡੀ ਕਾਰਵਾਈ ਕਰਦੇ ਹੋਏ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ, 21 ਜ਼ਿੰਦਾ ਕਾਰਤੂਸ, 2 ਲੱਖ ਰੁਪਏ ਦੀ ਜਾਅਲੀ ਕਰੰਸੀ, ਦੋ ਸਪਲੈਂਡਰ ਮੋਟਰਸਾਈਕਲ ਅਤੇ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਆਸ਼ੀਸ਼ ਕੁਮਾਰ, ਵਿਸ਼ਾਲ, ਤਰਨਤਾਰਨ ਦੇ ਕਰਨਦੀਪ ਸਿੰਘ, ਇਸਲਾਮਾਬਾਦ ਦੇ ਕਸ਼ਮੀਰ ਸਿੰਘ, ਲਾਹੌਰੀ ਮੱਲ ਦੇ ਅਰਸ਼ਦੀਪ ਸਿੰਘ ਅਤੇ ਤਰਨਤਾਰਨ ਦੇ ਜਸ਼ਨਦੀਪ ਸਿੰਘ ਵਜੋਂ ਹੋਈ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਹ ਲੋਕ ਗੈਰ-ਕਾਨੂੰਨੀ ਹਥਿਆਰਾਂ ਨਾਲ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ। ਫਿਲਹਾਲ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਦੇ ਹੋਰ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਮੌਕੇ 'ਤੇ 4 ਜਣਿਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8