''ਯੁੱਧ ਨਸ਼ਿਆਂ ਵਿਰੁੱਧ'' ਤਹਿਤ ਪੰਜਾਬ ਪੁਲਸ ਵੱਲੋਂ 99 ਨਸ਼ਾ ਸਮੱਗਲਰ ਗ੍ਰਿਫ਼ਤਾਰ
Sunday, Sep 14, 2025 - 10:54 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਲਗਾਤਾਰ 196ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ 383 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 77 ਐੱਫ਼. ਆਈ. ਆਰਜ. ਦਰਜ ਕਰਕੇ 99 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 29,387 ਹੋ ਗਈ ਹੈ।
ਇਹ ਵੀ ਪੜ੍ਹੋ: ਅਚਾਨਕ ਪੰਜਾਬ ਦੇ ਪਿੰਡਾਂ 'ਚ ਹੋਣ ਲੱਗੀਆਂ ਅਨਾਊਸਮੈਂਟਾਂ! ਸਹਿਮੇ ਲੋਕ, ਘਰੋਂ ਬਾਹਰ ਨਿਕਲਣਾ ਵੀ ਹੋਇਆ ਔਖਾ
ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 2.5 ਕਿੱਲੋ ਹੈਰੋਇਨ, 1.2 ਕਿੱਲੋ ਅਫ਼ੀਮ, 5 ਕਿੱਲੋ ਗਾਂਜਾ, 65 ਕਿੱਲੋ ਭੁੱਕੀ, 1108 ਨਸ਼ੀਲੀਆਂ ਗੋਲ਼ੀਆਂ/ਕੈਪਸੂਲ ਅਤੇ 6770 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 418 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ। ਮੁਹਿੰਮ ਤਹਿਤ ਸ਼ਨੀਵਾਰ ਨੂੰ 51 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਗਿਆ।
ਇਹ ਵੀ ਪੜ੍ਹੋ: MLA ਰਮਨ ਅਰੋੜਾ ਨੂੰ ਲੈ ਕੇ ਵੱਡੀ ਖ਼ਬਰ, 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ ਗਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e