BIG BREAKING: ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ

Friday, Nov 13, 2026 - 02:59 PM (IST)

BIG BREAKING: ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ

ਅੰਮ੍ਰਿਤਸਰ: ਅੰਮ੍ਰਿਤਸਰ ਵਿਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਏ. ਐੱਸ. ਆਈ. ਵਜੋਂ ਹੋਈ ਹੈ, ਜੋ ਪੰਜਾਬ ਪੁਲਸ ਵਿਚ ASI ਵਜੋਂ ਸੇਵਾਵਾਂ ਨਿਭਾਅ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਪਿਸਟਲ ਨੂੰ ਸਾਫ਼ ਕਰ ਰਿਹਾ ਸੀ ਕਿ ਇਸ ਦੌਰਾਨ ਅਚਾਨਕ ਗੋਲ਼ੀ ਚੱਲ ਗਈ। 

ਜਾਣਕਾਰੀ ਮੁਤਾਬਕ, ਇਹ ਘਟਨਾ ਅੰਮ੍ਰਿਤਸਰ ਦੇ ਤਰਨਤਾਰਨ ਰੋਡ ਦੀ ਹੈ। ਅੱਜ ਦੁਪਹਿਰ ਨੂੰ ਜੋਗਿੰਦਰ ਸਿੰਘ ਆਪਣੀ ਡਿਊਟੀ 'ਤੇ ਜਾਣ ਤੋਂ ਪਹਿਲਾਂ ਪਿਸਟਲ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਗੋਲ਼ੀ ਚੱਲ ਗਈ ਤੇ ਉਸ ਦੇ ਸਿਰ ਦੇ ਨੇੜੇ ਜਾ ਵੱਜੀ, ਜਿਸ ਨਾਲ ਜੋਗਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਫ਼ਿਲਹਾਲ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਤੋਂ ਬਾਅਦ ਹੀ ਘਟਨਾ ਦੇ ਕਾਰਨਾਂ ਤੇ ਹਾਲਾਤ ਬਾਰੇ ਵਿਸਥਾਰਤ ਜਾਣਕਾਰੀ ਸਾਹਮਣੇ ਆਵੇਗੀ। 


author

Anmol Tagra

Content Editor

Related News