ਪੰਜਾਬ ਪੁਲਸ ਦੇ ASI ਦੀ ਭਿਆਨਕ ਹਾਦਸੇ ''ਚ ਮੌਤ, Raid ਕਰਕੇ ਵਾਪਸ ਜਾ ਰਹੀ ਸੀ ਟੀਮ (ਵੀਡੀਓ)
Tuesday, Jun 17, 2025 - 10:16 AM (IST)

ਬਠਿੰਡਾ : ਬਠਿੰਡਾ 'ਚ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੁਲਸ ਦੀ ਗੱਡੀ ਇਕ ਟਰੱਕ ਨਾਲ ਟਕਰਾ ਗਈ, ਜਿਸ ਦੌਰਾਨ ਪੰਜਾਬ ਪੁਲਸ ਦੇ ਏ. ਐੱਸ. ਆਈ. ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਸੀ. ਆਈ. ਏ. ਸਟਾਫ਼ ਦੀ ਗੱਡੀ ਰੇਡ ਕਰਕੇ ਵਾਪਸ ਪਰਤ ਰਹੀ ਸੀ।
ਜਦੋਂ ਪੁਲਸ ਦੀ ਗੱਡੀ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਚੜ੍ਹੀ ਤਾਂ ਥਾਣਾ ਰਾਮਪੁਰਾ ਸਦਰ ਦੇ ਇਲਾਕੇ ਪਿੰਡ ਗਿੱਲ ਕਲਾਂ ਨੇੜੇ ਗੱਡੀ ਇਕ ਟਰੱਕ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਦੌਰਾਨ ਗੱਡੀ 'ਚ ਸਵਾਰ ਏ. ਐੱਸ. ਆਈ. ਜਲੰਧਰ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਜ਼ਿਲ੍ਹੇ ਦੇ ਲੋਕਾਂ ਨੂੰ ਵੱਡਾ ਖ਼ਤਰਾ! ਬੇਹੱਦ ਸਾਵਧਾਨ ਰਹਿਣ ਦੀ ਅਪੀਲ
ਇਸ ਦੇ ਨਾਲ ਹੀ ਸੀ. ਆਈ. ਏ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਇੰਸਪੈਕਟਰ ਸਣੇ 3 ਮੁਲਾਜ਼ਮ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਬਠਿੰਡਾ ਦੇ ਮੈਕਸ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8