ਪੰਜਾਬ ਪੁਲਸ ਦੇ ASI ਦੀ ਡਿਊਟੀ ਦੌਰਾਨ ਮੌਤ

Friday, Jul 03, 2026 - 10:43 AM (IST)

ਪੰਜਾਬ ਪੁਲਸ ਦੇ ASI ਦੀ ਡਿਊਟੀ ਦੌਰਾਨ ਮੌਤ

ਬਟਾਲਾ(ਸਾਹਿਲ)– ਡਿਊਟੀ ਦੌਰਾਨ ਹਾਰਟ ਅਟੈਕ ਆਉਣ ਨਾਲ ਏ.ਐੱਸ.ਆਈ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਲ ਲਾਈਨ ਵਿਚ ਪੈਂਦੀ ਪੁਲਸ ਚੌਕੀ ਸਿੰਬਲ ਦੇ ਇੰਚਾਰਜ ਏ.ਐੱਸ.ਅਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ ਤਰਸੇਮ ਲਾਲ ਪੁੱਤਰ ਬਾਂਸ਼ੀ ਰਾਮ ਵਾਸੀ ਭਗਤੂਪੁਰਾ ਕਾਦੀਆਂ ਜੋ ਕਿ ਥਾਣਾ ਸਿਵਲ ਲਾਈਨ ਬਟਾਲਾ ਵਿਖੇ ਤਾਇਨਾਤ ਸੀ, ਬਟਾਲਾ ਦੀ ਗ੍ਰੇਟਰ ਕੈਲਾਸ਼ ਕਾਲੋਨੀ ਵਿਖੇ 112 ਨੰਬਰ ’ਤੇ ਡਿਊਟੀ ਕਰਦਾ ਸੀ।

ਇਹ ਵੀ ਪੜ੍ਹੋ-ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼

ਉਕਤ ਚੌਕੀ ਇੰਚਾਰਜ ਨੇ ਦੱਸਿਆ ਕਿ ਉਕਤ ਥਾਣੇਦਾਰ ਅੱਜ ਵੀ ਆਪਣੀ ਡਿਊਟੀ ’ਤੇ ਤਾਇਨਾਤ ਸੀ ਕਿ ਅਚਾਨਕ ਇਸ ਦੀ ਤਬੀਅਤ ਖਰਾਬ ਹੋ ਗਈ, ਜਿਸ ’ਤੇ ਇਸ ਨੂੰ ਤੁਰੰਤ ਇਲਾਜ ਲਈ ਇਸ ਨਾਲ ਡਿਊਟੀ ਕਰਦੇ ਹੌਲਦਾਰ ਸੁਰਿੰਦਰ ਸਿੰਘ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਪਹੁੰਚਾਇਆ, ਜਿਥੇ ਡਾਕਟਰਾਂ ਨੇ ਏ.ਐੱਸ.ਆਈ ਤਰਸੇਮ ਲਾਲ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਚੌਕੀ ਇੰਚਾਰਜ ਸਿੰਬਲ ਸੁਖਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਕਰਵਾ ਕੇ ਬਣਦੀ ਕਾਨੂੰਨੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਚੱਲ ਰਿਹਾ ਸੀ ਹੈਰਾਨੀਜਨਕ ਕਾਰਾ, ਜੇਲ੍ਹ ਵਾਰਡਰ ਹੋਇਆ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News