ਪੰਜਾਬ ਪੁਲਸ ਦੇ ASI ਦੀ ਡਿਊਟੀ ਦੌਰਾਨ ਹੋਈ ਮੌਤ

Thursday, Nov 19, 2026 - 07:11 PM (IST)

ਪੰਜਾਬ ਪੁਲਸ ਦੇ ASI ਦੀ ਡਿਊਟੀ ਦੌਰਾਨ ਹੋਈ ਮੌਤ

ਕਪੂਰਥਲਾ (ਵੈੱਬ ਡੈਸਕ)- ਕਪੂਰਥਲਾ ਵਿਖੇ ਪੁਲਸ ਲਾਈਨ ਵਿਖੇ ਤਾਇਨਾਤ ਇਕ ਏ. ਐੱਸ. ਆਈ. ਦੀ ਡਿਊਟੀ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਸਾਹਿਲ ਗਰਗ ਨੇ ਦੱਸਿਆ ਕਿ ਏ. ਐੱਸ. ਆਈ. ਮਲਕੀਤ ਸਿੰਘ ਡਿਊਟੀ ਦੌਰਾਨ ਬੇਹੋਸ਼ ਹੋ ਗਿਆ, ਜਿਸ ਨੂੰ ਉਸ ਦੇ ਸਾਥੀ ਮੁਲਾਜ਼ਮ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਏ. ਐੱਸ. ਆਈ. ਮਲਕੀਤ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਖੇ ਰੱਖਵਾ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਹੈਰਾਨ ਕਰਦਾ ਮਾਮਲਾ! ਪ੍ਰੀ-ਵੈਡਿੰਗ ਸ਼ੂਟ ਤੋਂ ਫਰਾਰ ਹੋਇਆ ਮੁੰਡਾ, ਵਿਆਹ ਤੋਂ ਕਰੀਬ 5 ਦਿਨ ਪਹਿਲਾਂ...

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News