ਪੰਜਾਬ ਪੁਲਸ ਦੇ ਥਾਣੇਦਾਰ ਨੇ ਨਹਿਰ 'ਚ ਮਾਰੀ ਛਾਲ, ਪਹਿਲਾਂ ਬਣਾਈ ਸਨਸਨੀਖੇਜ਼ ਵੀਡੀਓ ਨੇ ਮਚਾ 'ਤੀ ਤੜਥੱਲੀ
Friday, Jul 24, 2026 - 01:42 PM (IST)
ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਕਸਬਾ ਮੱਖੂ ਤੋਂ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੰਜਾਬ ਪੁਲਸ ਦੇ ਥਾਣੇਦਾਰ (ਏ. ਐੱਸ. ਆਈ.) ਗੁਰਦਿਆਲ ਸਿੰਘ ਨੇ ਫਿਰੋਜ਼ਪੁਰ ਫੀਡਰ ਨਹਿਰ 'ਚ ਛਾਲ ਮਾਰ ਦਿੱਤੀ। ਫਿਲਹਾਲ ਉਸ ਦਾ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਥਾਣੇਦਾਰ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਹਲਕੇ ਦਾ ਰਹਿਣ ਵਾਲਾ ਸੀ ਅਤੇ ਫਿਰੋਜ਼ਪੁਰ ਮੱਖੂ 'ਚ 112 ਹੈਲਪਲਾਈਨ 'ਤੇ ਤਾਇਨਾਤ ਸੀ। ਗੁਰਦਿਆਲ ਸਿੰਘ ਆਪਣੀ ਪਤਨੀ ਦੇ ਚੋਣਾਂ ਲੜਨ ਤੋਂ ਬਾਅਦ ਵਿਰੋਧੀਆਂ ਵਲੋਂ ਲਗਾਤਾਰ ਬਲੈਕਮੇਲਿੰਗ, ਬਦਨਾਮੀ ਅਤੇ ਮਾਨਸਿਕ ਪਰੇਸ਼ਾਨੀ ਤੋਂ ਦੁਖੀ ਸੀ।
ਨਹਿਰ 'ਚ ਛਾਲ ਮਾਰਨ ਤੋਂ ਪਹਿਲਾਂ ਥਾਣੇਦਾਰ ਵਲੋਂ ਇਕ ਵੀਡੀਓ ਪਾਈ ਗਈ ਸੀ, ਜਿਸ 7 ਲੋਕਾਂ 'ਤੇ ਗੰਭੀਰ ਦੋਸ਼ ਲਾਏ ਗਏ ਹਨ ਅਤੇ ਥਾਣੇਦਾਰ ਨੇ ਕਿਹਾ ਸੀ ਕਿ ਉਕਤ ਲੋਕਾਂ ਵਲੋਂ ਉਸ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਕੀਤਾ ਗਿਆ ਹੈ। ਥਾਣੇਦਾਰ ਨੇ ਦੋਸ਼ ਲਾਇਆ ਕਿ ਉਕਤ ਲੋਕਾਂ ਵਲੋਂ ਉਸ ਨੂੰ ਬਦਨਾਮ ਕੀਤਾ ਜਾ ਰਿਹਾ ਸੀ ਅਤੇ ਉਸ ਤੋਂ 30-35 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਵਿਆਹ ਦੇ 10 ਦਿਨਾਂ ਬਾਅਦ ਹੀ ਲਾਲ ਚੂੜੇ ਵਾਲੀ ਨੇ ਉਡਾਏ ਸਭ ਦੇ ਹੋਸ਼! ਫੇਰਾ ਪਾਉਣ ਪੇਕੇ ਘਰ ਆਈ...
ਐੱਸ. ਪੀ. (ਡੀ) ਮਨਜੀਤ ਸਿੰਘ ਨੇ ਦੱਸਿਆ ਕਿ ਅਜੇ ਤੱਕ ਥਾਣੇਦਾਰ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਸ ਅਤੇ ਗੋਤਾਖੋਰਾਂ ਦੀਆਂ ਟੀਮਾਂ ਨਹਿਰ 'ਚ ਲਗਾਤਾਰ ਉਸ ਦੀ ਭਾਲ ਕਰਨ 'ਚ ਲੱਗੀਆਂ ਹੋਈਆਂ ਹਨ। ਫਿਲਹਾਲ ਥਾਣੇਦਾਰ ਗੁਰਦਿਆਲ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
