ਪੰਜਾਬ ਪੁਲਸ ਦਾ ASI ਕਰਦਾ ਰਿਹਾ ਜਬਰ-ਜ਼ਿਨਾਹ, ਫਿਰ ਪੀੜਤਾ ਦੇ ਗਰਭਵਤੀ ਹੋਣ 'ਤੇ ਜੋ ਕੀਤਾ...
Friday, Jan 06, 2023 - 11:20 AM (IST)
ਲੁਧਿਆਣਾ (ਰਾਜ) : ਸਥਾਨਕ ਈਸ਼ਵਰ ਨਗਰ ਦੀ ਰਹਿਣ ਵਾਲੀ ਇਕ ਔਰਤ ਨੂੰ ਪੰਜਾਬ ਪੁਲਸ ਦੇ ਏ. ਐੱਸ. ਆਈ. ਨੇ ਆਪਣੇ ਝਾਂਸੇ ’ਚ ਲੈ ਲਿਆ। ਫਿਰ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਦੌਰਾਨ ਉਸ ਦੀ ਅਸ਼ਲੀਲ ਤਸਵੀਰ ਅਤੇ ਵੀਡੀਓ ਵੀ ਬਣਾਈ। ਜਦੋਂ ਔਰਤ ਗਰਭਵਤੀ ਹੋ ਗਈ ਤਾਂ ਵੀਡੀਓ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੇ ਉਸ ਦਾ ਜ਼ਬਰੀ ਗਰਭਪਾਤ ਕਰਵਾ ਦਿੱਤਾ। ਫਿਰ ਔਰਤ ਨੇ ਉਸ ਖ਼ਿਲਾਫ਼ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ। ਇਸ ਤੋਂ ਬਾਅਦ ਜਾਂਚ ’ਚ ਦੋਸ਼ ਸਹੀ ਪਾਏ ਗਏ ਅਤੇ ਥਾਣਾ ਸਦਰ ’ਚ ਜ਼ਿਲ੍ਹਾ ਸੰਗਰੂਰ ਦੇ ਰਹਿਣ ਵਾਲੇ ਏ. ਐੱਸ. ਆਈ. ਸੁਖਵਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਉਦਯੋਗਾਂ ਦਾ ਪਲਾਇਨ ਰੋਕਣ ਲਈ ਸਰਕਾਰ ਦਾ ਭ੍ਰਿਸ਼ਟ ਅਫ਼ਸਰਾਂ ’ਤੇ ਡੰਡਾ, ਲਿਆ ਅਹਿਮ ਫ਼ੈਸਲਾ
ਪੀੜਤਾ ਨੇ ਪੁਲਸ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਪਤੀ ਕਾਫੀ ਸਮੇਂ ਤੋਂ ਬੀਮਾਰ ਰਹਿ ਰਿਹਾ ਸੀ। ਇਸ ਦੌਰਾਨ ਉਸ ਦੀ ਮੁਲਾਕਾਤ ਏ. ਐੱਸ. ਆਈ. ਸੁਖਵਿੰਦਰ ਸਿੰਘ ਨਾਲ ਹੋਈ। ਉਸ ਨੇ ਉਸ ਨੂੰ ਆਪਣੇ ਝਾਂਸੇ ’ਚ ਲੈ ਲਿਆ ਅਤੇ ਗੱਲਾਂ ਕਰਨ ਲੱਗਾ। ਫਿਰ ਘਰ ਆਉਣ-ਜਾਣ ਲੱਗ ਗਿਆ। ਇਸ ਤੋਂ ਬਾਅਦ ਮੁਲਜ਼ਮ ਨੇ ਉਸ ਨਾਲ ਵੱਖ-ਵੱਖ ਥਾਵਾਂ ’ਤੇ ਲਿਜਾ ਕੇ ਜਬਰ-ਜ਼ਿਨਾਹ ਕੀਤਾ। ਮੁਲਜ਼ਮ ਨੇ ਉਸ ਦੀਂਆਂ ਅਸ਼ਲੀਲ ਤਸਵੀਰਾਂ ਖਿੱਚੀਆਂ ਅਤੇ ਵੀਡੀਓ ਵੀ ਮੋਬਾਇਲ ’ਚ ਬਣਾ ਲਈ ਸੀ। ਪੀੜਤਾ ਦਾ ਦੋਸ਼ ਹੈ ਕਿ ਉਹ ਇਸ ਦੌਰਾਨ ਗਰਭਵਤੀ ਹੋ ਗਈ ਸੀ। ਮੁਲਜ਼ਮ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਉਸ ਨੂੰ ਗਰਭਪਾਤ ਕਰਵਾਉਣ ਲਈ ਕਿਹਾ ਸੀ, ਜੋ ਕਿ ਉਸ ਨੇ ਮਨ੍ਹਾਂ ਕਰ ਦਿੱਤਾ।
ਇਹ ਵੀ ਪੜ੍ਹੋ : ਲੁਧਿਆਣਾ 'ਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ, ਹਰ ਕੋਈ ਕਰ ਰਿਹੈ ਠੁਰ-ਠੁਰ
ਇਸ ਤੋਂ ਬਾਅਦ ਮੁਲਜ਼ਮ ਨੇ ਉਸ ਦੀ ਅਸ਼ਲੀਲ ਤਸਵੀਰ-ਵੀਡੀਓ ਉਸ ਦੇ ਪਤੀ ਅਤੇ ਰਿਸ਼ਤੇਦਾਰਾਂ ਕੋਲ ਵਾਇਰਲ ਕਰਨ ਦੀ ਧਮਕੀ ਦੇ ਕੇ ਜ਼ਬਰੀ ਉਸ ਦਾ ਗਰਭਪਾਤ ਕਰਵਾ ਦਿੱਤਾ। ਇਸ ਤੋਂ ਬਾਅਦ ਲਗਾਤਾਰ ਮੁਲਜ਼ਮ ਉਸ ਨਾਲ ਕੁੱਟਮਾਰ ਕਰਦਾ ਅਤੇ ਜਬਰਨ ਜਬਰ-ਜ਼ਿਨਾਹ ਕਰਦਾ ਰਿਹਾ। ਮੁਲਜ਼ਮ ਪੁਲਸੀਆ ਰੋਅਬ ਝਾੜ ਕੇ ਪੀੜਤਾ ਨੂੰ ਡਰਾ ਦਿੰਦਾ ਸੀ ਪਰ ਜਦੋਂ ਹੱਦ ਤੋਂ ਵੱਧ ਹੋ ਗਿਆ ਤਾਂ ਪੀੜਤਾ ਨੇ ਮੁਲਜ਼ਮ ਖ਼ਿਲਾਫ਼ ਸ਼ਿਕਾਇਤ ਦਿੱਤੀ। ਉਧਰ, ਪੁਲਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਕੇਸ ਦਰਜ ਹੋਇਆ ਹੈ। ਅਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ। ਜਲਦ ਹੀ ਉਸ ਨੂੰ ਕਾਬੂ ਕਰਨ ਲਈ ਟੀਮ ਭੇਜੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ