ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ
Saturday, Apr 25, 2026 - 11:28 AM (IST)
ਗੁਰਦਾਸਪੁਰ (ਗੁਰਪ੍ਰੀਤ): ਸ਼ਹਿਰ ਦੇ ਪ੍ਰੇਮ ਨਗਰ ਰੋਡ ‘ਤੇ ਦੇਰ ਰਾਤ ਵੱਡਾ ਹੰਗਾਮਾ ਉਸ ਵੇਲੇ ਹੋਇਆ, ਜਦੋਂ ਪੰਜਾਬ ਪੁਲਸ ਦੇ ਇੱਕ ਏਐਸਆਈ ਨੇ ਆਪਣੀ ਕਾਰ ਸੜਕ ਕਿਨਾਰੇ ਲੱਗੇ ਟਰਾਂਸਫਾਰਮਰ ਵਾਲੇ ਖੰਬੇ 'ਚ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਖੰਬਾ ਪੂਰੀ ਤਰ੍ਹਾਂ ਡਿੱਗ ਗਿਆ ਅਤੇ ਦੋਵੇਂ ਟਰਾਂਸਫਾਰਮਰ ਵੀ ਟੁੱਟ ਕੇ ਹੇਠਾਂ ਆ ਡਿੱਗੇ। ਇਸ ਤੋਂ ਇਲਾਵਾ ਬਿਜਲੀ ਦੀਆਂ ਤਾਰਾਂ ਵੀ ਟੁੱਟ ਕੇ ਸੜਕ ਦੇ ਵਿਚਕਾਰ ਆ ਗਈਆਂ। ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਪੁਲਸ ਅਧਿਕਾਰੀ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ। ਇੱਕ ਕਾਰ ਨੂੰ ਓਵਰਟੇਕ ਕਰਨ ਤੋਂ ਬਾਅਦ ਉਸਨੇ ਸਿੱਧੀ ਗੱਡੀ ਟਰਾਂਸਫਾਰਮਰ ਵਾਲੇ ਖੰਬੇ ਵਿੱਚ ਮਾਰ ਦਿੱਤੀ। ਟੱਕਰ ਤੋਂ ਬਾਅਦ ਅੱਗ ਦਾ ਭਭਕਾ ਉੱਠਦਾ ਵੀ ਸੀਸੀਟੀਵੀ ਵਿੱਚ ਦਿਖਾਈ ਦਿੰਦਾ ਹੈ। ਇਸ ਹਾਦਸੇ ਵਿੱਚ ਜਿੱਥੇ ਪੁਲਸ ਅਧਿਕਾਰੀ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਹੋ ਗਈ, ਉੱਥੇ ਉਸ ਨੂੰ ਵੀ ਸੱਟਾਂ ਲੱਗੀਆਂ ਹਨ। ਦੂਜੇ ਪਾਸੇ, ਇਸ ਦੁਰਘਟਨਾ ਕਾਰਨ ਅੱਧੇ ਸ਼ਹਿਰ ਦੀ ਬਿਜਲੀ ਸਪਲਾਈ ਠੱਪ ਹੋ ਗਈ ਹੈ, ਜਿਸ ਨੂੰ ਮੁੜ ਬਹਾਲ ਕਰਨ ਵਿੱਚ ਕਈ ਦਿਨ ਲੱਗ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਘਟਨਾ ਤੋਂ ਬਾਅਦ ਗੁੱਸਾਏ ਇਲਾਕਾ ਨਿਵਾਸੀਆਂ ਅਤੇ ਮੌਕੇ ‘ਤੇ ਪਹੁੰਚੇ ਥਾਣਾ ਸਦਰ ਦੇ ਐਸਐਚਓ ਅਮਨਦੀਪ ਸਿੰਘ ਦਰਮਿਆਨ ਤਿੱਖੀ ਬਹਿਸ ਹੋਈ। ਲੋਕਾਂ ਦਾ ਦੋਸ਼ ਸੀ ਕਿ ਪੁਲਸ ਅਧਿਕਾਰੀ ਸ਼ਰਾਬ ਦੇ ਨਸ਼ੇ ਵਿੱਚ ਸੀ ਅਤੇ ਉਹ ਉਸ ਦਾ ਤੁਰੰਤ ਮੈਡੀਕਲ ਮੁਆਇਨਾ ਕਰਵਾਉਣ ਦੀ ਮੰਗ ਕਰ ਰਹੇ ਸਨ। ਹਾਲਾਂਕਿ, ਸੰਬੰਧਤ ਏਐਸਆਈ, ਜੋ ਆਪਣੇ ਆਪ ਨੂੰ ਗੁਰੂ ਨਾਨਕ ਸਿੰਘ ਚੌਕੀ ਦੋਸਤਪੁਰ ਦਾ ਇੰਚਾਰਜ ਦੱਸ ਰਿਹਾ ਸੀ, ਨੇ ਸ਼ਰਾਬ ਪੀਣ ਤੋਂ ਇਨਕਾਰ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
ਥਾਣਾ ਸਦਰ ਦੀ ਪੁਲਸ ਉਸ ਨੂੰ ਮੁੱਢਲੀ ਡਾਕਟਰੀ ਸਹਾਇਤਾ ਲਈ ਹਸਪਤਾਲ ਲਿਜਾਣ ਦੀ ਗੱਲ ਕਰ ਰਹੀ ਸੀ, ਪਰ ਇਲਾਕਾ ਨਿਵਾਸੀਆਂ ਦੀ ਮੰਗ ਸੀ ਕਿ ਉਨ੍ਹਾਂ ਵਿੱਚੋਂ ਕਿਸੇ ਨੂੰ ਨਾਲ ਲਿਜਾਇਆ ਜਾਵੇ, ਤਾਂ ਜੋ ਮੈਡੀਕਲ ਜਾਂਚ ਉਹਨਾਂ ਦੇ ਸਾਹਮਣੇ ਹੋ ਸਕੇ। ਜ਼ਿਕਰਯੋਗ ਹੈ ਕਿ ਤਿੰਨ ਦਿਨ ਪਹਿਲਾਂ ਵੀ ਇੱਥੇ ਇੱਕ ਹੋਰ ਪੁਲਸ ਅਧਿਕਾਰੀ ਵੱਲੋਂ ਸਬਜ਼ੀ ਵੇਚਣ ਵਾਲੇ ਦੀ ਰੇਹੜੀ ਵਿੱਚ ਗੱਡੀ ਟਕਰਾਉਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਇੱਕ ਗਰੀਬ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਸੀ ਅਤੇ ਉਸ ਦਾ ਵੱਡਾ ਨੁਕਸਾਨ ਹੋਇਆ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
ਉੱਧਰ, ਮੌਕੇ ‘ਤੇ ਪਹੁੰਚੇ ਪਾਵਰਕੌਮ ਦੇ ਜੇਈ ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਲਗਭਗ 7–8 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਦੋਵੇਂ ਟਰਾਂਸਫਾਰਮਰ ਅਤੇ ਖੰਬਾ ਬੁਰੀ ਤਰ੍ਹਾਂ ਟੁੱਟ ਗਏ ਹਨ, ਜਦਕਿ ਤਾਰਾਂ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ ਹੈ। ਦੋ ਫੀਡਰ ਇਸ ਲਾਈਨ ਨਾਲ ਜੁੜੇ ਹੋਣ ਕਰਕੇ ਕਰੀਬ ਅੱਧੇ ਸ਼ਹਿਰ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ। ਪਾਵਰਕੌਮ ਵੱਲੋਂ ਇਸ ਸਬੰਧੀ ਪੁਲਸ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਜਾਵੇਗੀ, ਤਾਂ ਜੋ ਨੁਕਸਾਨ ਦੀ ਭਰਪਾਈ ਕਰਵਾਈ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
