ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ ਹੋਣਾ ਸੀ ਵਿਆਹ
Monday, Apr 20, 2026 - 01:05 PM (IST)
ਜਲੰਧਰ- ਮਾਡਲ ਥਾਣਾ ਸ਼ਾਹਕੋਟ ਦੇ ਰਹਿਣ ਵਾਲੇ ਏ. ਐੱਸ. ਆਈ. ਸਰਵਣ ਸਿੰਘ ਦੇ ਘਰ ਵਿਆਹ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ ਵਿਚ ਬਦਲ ਗਈਆਂ, ਜਦੋਂ ਉਨ੍ਹਾਂ ਦੇ ਜਵਾਨ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਰਮਨਜੀਤ ਸਿੰਘ (26) ਵਜੋਂ ਹੋਈ ਹੈ। ਜਰਮਨਜੀਤ ਸਿੰਘ ਦਾ ਵਿਆਹ ਅਗਲੇ ਮਹੀਨੇ 5 ਮਈ ਨੂੰ ਹੋਣਾ ਸੀ ਅਤੇ ਪੂਰਾ ਪਰਿਵਾਰ ਉਸ ਦੇ ਵਿਆਹ ਦੀਆਂ ਤਿਆਰੀਆਂ 'ਚ ਰੁੱਝਿਆ ਹੋਇਆ ਸੀ ਪਰ ਅਚਾਨਕ ਸ਼ਨੀਵਾਰ ਵਿਆਹ ਦੀਆਂ ਸਾਰੀਆਂ ਖ਼ੁਸ਼ੀਆਂ ਮਾਤਮ ਵਿਚ ਬਦਲ ਗਈਆਂ। ਸ਼ਾਹਕੋਟ ਦੇ ਮੋਗਾ ਰੋਡ 'ਤੇ ਸਥਿਤ ਸ਼ਮਸ਼ਾਨਘਾਟ 'ਚ ਜਰਮਨਜੀਤ ਦਾ ਬੀਤੇ ਦਿਨ ਅੰਤਿਮ ਸੰਸਕਾਰ ਕੀਤਾ ਗਿਆ। ਪਿਤਾ ਸਵਰਨ ਸਿੰਘ ਨੇ ਪੁੱਤ ਦੇ ਮੱਥੇ 'ਤੇ ਸਿਹਰਾ ਬੰਨ੍ਹ ਕੇ ਆਪਣੇ ਜਵਾਨ ਪੁੱਤ ਨੂੰ ਧਾਹਾਂ ਮਾਰ ਰੋਂਦਿਆਂ ਮੁੱਖ ਅਗਨੀ ਦਿੱਤੀ।
ਇਹ ਵੀ ਪੜ੍ਹੋ: ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ ਮੀਂਹ, ਭਿਆਨਕ ਬਣੇ ਹਾਲਾਤ
ਇਸ ਦੁੱਖ਼ ਦੀ ਘੜੀ ਮੌਕੇ ਨਗਰ ਕੌਂਸਲ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਇੰਸਪੈਕਟਰ ਨਿਰਮਲ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ, ਐੱਸ. ਐੱਚ. ਓ. ਸ਼ਾਹਕੋਟ ਦਿਲਬਾਗ ਸਿੰਘ, ਜਗਤਾਰ ਸਿੰਘ ਖਾਲਸਾ (ਸਾਬਕਾ ਸਰਪੰਚ), ਸੁਰਿੰਦਰਜੀਤ ਸਿੰਘ ਚੱਠਾ (ਸਾਬਕਾ ਚੇਅਰਮੈਨ), ਪੰਜਾਬ ਕ੍ਰਿਸਚਨ ਮੂਵਮੈਂਟ ਯੂਥ ਵਿੰਗ ਦੇ ਪ੍ਰਧਾਨ ਸੁਧੀਰ ਨਾਹਰ, ਓਂਕਾਰ ਸਿੰਘ ਬਰਾੜ ਡੀ. ਐੱਸ. ਪੀ. ਨਕੋਦਰ, ਲਕਸ਼ਮਣ ਸੋਬਤੀ ਸਿਟੀ ਕਾਂਗਰਸ ਕਮੇਟੀ ਪ੍ਰਧਾਨ, ਏ. ਐੱਸ. ਆਈ. ਜਗਤਾਰ ਸਿੰਘ, ਏ. ਐੱਸ. ਆਈ. ਕਸ਼ਮੀਰ ਸਿੰਘ, ਸਿਮਰਨਜੀਤ ਸਿੰਘ ਮਲਸੀਆਂ, ਸੀ. ਆਈ. ਡੀ. ਤੋਂ ਦਲਬੀਰ ਸਿੰਘ, ਰਜਿੰਦਰ ਸਿੰਘ, ਏ. ਐੱਸ. ਆਈ. ਮੇਜਰ ਸਿੰਘ, ਗੁਰਮੀਤ ਸਿੰਘ ਉੱਪਲ (ਸੇਵਾਮੁਕਤ ਏ. ਐੱਸ. ਆਈ), ਕਾਂਸਟੇਬਲ ਸੁਖਦੇਵ ਸਿੰਘ, ਕਾਂਸਟੇਬਲ ਰਮਨਦੀਪ ਕੌਰ, ਕਾਂਸਟੇਬਲ ਲਵਪ੍ਰੀਤ ਕੌਰ, ਮਨਪ੍ਰੀਤ ਸਿੰਘ ਮੰਤਰਾ ਅਤੇ ਜਗਦੀਪ ਸਿੰਘ ਮੌਜੂਦ ਸਨ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕੇ ਭਰ ਦੇ ਲੋਕਾਂ ਨੇ ਦੁੱਖ਼ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
