Breaking News: ਕੁੜੀ ਵੱਲੋਂ ਲਗਾਏ ਗਏ ਦੋਸ਼ਾਂ ਮਗਰੋਂ ਪੰਜਾਬ ਪੁਲਸ ਵੱਲੋਂ ਆਪਣੇ ਹੀ ਦੋ ਮੁਲਾਜ਼ਮ ਗ੍ਰਿਫ਼ਤਾਰ

Saturday, Oct 07, 2023 - 05:44 AM (IST)

Breaking News: ਕੁੜੀ ਵੱਲੋਂ ਲਗਾਏ ਗਏ ਦੋਸ਼ਾਂ ਮਗਰੋਂ ਪੰਜਾਬ ਪੁਲਸ ਵੱਲੋਂ ਆਪਣੇ ਹੀ ਦੋ ਮੁਲਾਜ਼ਮ ਗ੍ਰਿਫ਼ਤਾਰ

ਖੰਨਾ (ਬਿਪਨ): ਖੰਨਾ ਪੁਲਸ ਜ਼ਿਲ੍ਹੇ ਦੀ ਰੌਣੀ ਚੌਕੀ 'ਚ ਇਕ ਲੜਕੀ ਨਾਲ ਛੇੜਛਾੜ ਦੇ ਮਾਮਲੇ ਦੇ ਦੋਸ਼ ਹੇਠ ਇਸੇ ਚੌਕੀ ਦੇ ਇੰਚਾਰਜ ਬਲਵੀਰ ਸਿੰਘ (ਏ.ਐੱਸ.ਆਈ.) ਅਤੇ ਉਸ ਦੇ ਸਾਥੀ ਏ.ਐੱਸ.ਆਈ. ਹਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਵਾਂ ਖ਼ਿਲਾਫ਼ ਪਾਇਲ ਥਾਣੇ 'ਚ ਕੇਸ ਦਰਜ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਨਕੋਦਰ 'ਚ ਚੱਲੀ ਗੋਲ਼ੀ! ਕੰਮ ਕਰ ਰਹੇ ਦੋ ਭਰਾਵਾਂ 'ਤੇ ਹੋਇਆ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਜਾਣਕਾਰੀ ਮੁਤਾਬਕ ਇਕ ਲੜਕੀ ਦਾ ਆਪਣੇ ਪ੍ਰੇਮੀ ਨਾਲ ਝਗੜਾ ਚੱਲ ਰਿਹਾ ਸੀ। ਜਿਸ ਸਬੰਧੀ ਉਸ ਨੇ ਪੁਲਸ ਨੂੰ ਦਰਖ਼ਾਸਤ ਦਿੱਤੀ ਸੀ। ਇਸ ਦਰਖ਼ਾਸਤ ਦੀ ਜਾਂਚ ਪੁਲਸ ਚੌਕੀ ਰੌਣੀ ਦੇ ਇੰਚਾਰਜ ਬਲਵੀਰ ਸਿੰਘ ਕਰ ਰਹੇ ਸਨ। ਲੜਕੀ ਦਰਖ਼ਾਸਤ ਦੇ ਸਿਲਸਿਲੇ 'ਚ ਪੁਲਸ ਚੌਕੀ 'ਚ ਆਉਂਦੀ ਜਾਂਦੀ ਸੀ। ਇਸ ਦੌਰਾਨ ਲੜਕੀ ਦਾ ਆਪਣੇ ਪ੍ਰੇਮੀ ਨਾਲ ਰਾਜੀਨਾਮਾ ਹੋ ਗਿਆ। ਇਸ ਤੋਂ ਬਾਅਦ ਲੜਕੀ ਨੇ ਐੱਸ.ਐੱਸ.ਪੀ. ਖੰਨਾ ਨੂੰ ਸ਼ਿਕਾਇਤ ਕੀਤੀ ਤੇ ਦੋਸ਼ ਲਾਇਆ ਗਿਆ ਕਿ ਜਦੋਂ ਉਸ ਨੂੰ ਚੌਕੀ  ਬੁਲਾਇਆ ਜਾਂਦਾ ਸੀ ਤਾਂ ਚੌਕੀ ਇੰਚਾਰਜ ਬਲਵੀਰ ਸਿੰਘ ਅਤੇ ਏ.ਐੱਸ.ਆਈ. ਹਰਮੀਤ ਸਿੰਘ ਉਸ ਨਾਲ ਛੇੜਛਾੜ ਕਰਦੇ ਸਨ। ਇਹ ਦੋਵੇਂ ਉਸ ਨਾਲ ਮਾੜਾ ਵਿਵਹਾਰ ਕਰਦੇ ਸੀ ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਸੀ। ਇਸ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਖ਼ਿਲਾਫ਼ ਕੇਸ ਦਰਜ ਕਰਕੇ ਚੌਂਕੀ ਇੰਚਾਰਜ ਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News