ਪੰਜਾਬ ਪੁਲਸ ''ਤੇ ਇੱਟਾਂ-ਰੋੜਿਆਂ ਨਾਲ ਹਮਲਾ, 2 ਮੁਲਾਜ਼ਮ ਲਹੂ-ਲੁਹਾਣ

Tuesday, Oct 27, 2026 - 01:25 PM (IST)

ਪੰਜਾਬ ਪੁਲਸ ''ਤੇ ਇੱਟਾਂ-ਰੋੜਿਆਂ ਨਾਲ ਹਮਲਾ, 2 ਮੁਲਾਜ਼ਮ ਲਹੂ-ਲੁਹਾਣ

ਗੁਰਦਾਸਪੁਰ (ਗੁਰਪ੍ਰੀਤ)- ਬੀਤੀ ਦੇਰ ਰਾਤ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਿਕਾਰ ਮਾਛੀਆਂ ਵਿੱਚ ਦੋ ਧਿਰਾਂ ਦੇ ਝਗੜੇ ਨੂੰ ਛੁਡਾਉਣ ਪਹੁੰਚੀ ਪੁਲਸ ਪਾਰਟੀ 'ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਨੇ ਸਾਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ।  

ਇਹ ਵੀ ਪੜ੍ਹੋ- ਬਟਾਲਾ ਗੋਲੀ ਕਾਂਡ ਮਾਮਲੇ 'ਤੇ ਬਿਕਰਮ ਸਿੰਘ ਮਜੀਠੀਆ ਨੇ ਚੁੱਕੇ ਸਵਾਲ

ਜਾਣਕਾਰੀ ਮੁਤਾਬਕ ਪਿੰਡ ਸ਼ਿਕਾਰ ਮਾਛੀਆਂ ਦੇ ਰਿੰਕੂ ਮਸੀਹ ਦਾ ਬਲਵਿੰਦਰ ਸਿੰਘ ਨਾਲ ਝਗੜਾ ਹੋ ਰਿਹਾ ਸੀ। ਜਿਸ ਨੂੰ ਛੁਡਾਉਣ ਲਈ ਪਿੰਡ ਦੇ ਸਰਪੰਚ ਨੇ ਥਾਣਾ ਕੋਟਲੀ ਸੂਰਤ ਮੱਲੀ ਦੀ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਤੋਂ ਬਾਅਦ 4 ਮੁਲਾਜ਼ਮ ਮੌਕੇ 'ਤੇ ਪਹੁੰਚੇ ਤਾਂ ਰਿੰਕੂ ਮਸੀਹ ਦੀ ਧਿਰ ਨੇ ਪੁਲਸ 'ਤੇ ਹੀ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ-ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ ਚਲਾਈਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

ਹਮਲੇ 'ਚ 2 ਪੁਲਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਏ ਅਤੇ ਬਲਵਿੰਦਰ ਸਿੰਘ ਧਿਰ ਦੇ ਵੀ ਗੰਭੀਰ ਸੱਟਾਂ ਲੱਗੀਆਂ। ਥਾਣਾ ਕੋਟਲੀ ਸੂਰਤ ਮੱਲੀ ਦੇ ਐਸ.ਐਚ.ਓ. ਸਤਪਾਲ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਖਿਲਾਫ ਧਾਰਾ 307 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਉਧਰ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਹਮਲਾ ਕਰਨ ਵਾਲੇ ਨਸ਼ੇ ਦਾ ਕਾਰੋਬਾਰ ਕਰਦੇ ਹਨ। ਜਦੋਂ ਉਨ੍ਹਾਂ ਨੂੰ ਪਿੰਡ 'ਚ ਵੜਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਹਮਲਾ ਕਰ ਦਿੱਤਾ। ਬਾਅਦ 'ਚ ਮੌਕੇ 'ਤੇ ਪਹੁੰਚੀ ਪੁਲਸ 'ਤੇ ਵੀ ਉਸੇ ਧਿਰ ਨੇ ਹਮਲਾ ਕੀਤਾ। ਜਿਸ ਤੋਂ ਅੰਦਾਜਾ  ਲਗਾਇਆ ਜਾ ਸਕਦਾ ਹੈ ਕਿ ਬਦਮਾਸ਼ਾਂ ਨੂੰ ਹੁਣ ਪੁਲਸ ਦਾ ਵੀ ਖੌਫ ਨਹੀਂ ਰਿਹਾ।  

ਇਹ ਵੀ ਪੜ੍ਹੋ- ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ ਵਪਾਰੀਆਂ ਨੇ ਐਕਸ਼ਨ ਕਮੇਟੀ ਕੋਲੋਂ ਕਰ'ਤੀ ਵੱਡੀ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News