ਨਾਕੇ ''ਤੇ ਖੜ੍ਹੇ ਪੰਜਾਬ ਪੁਲਸ ਦੇ ਜਵਾਨਾਂ ''ਤੇ ਹੋ ਗਈ ਫ਼ਾਇਰਿੰਗ! ਤਾੜ-ਤਾੜ ਚੱਲੀਆਂ ਗੋਲ਼ੀਆਂ

Friday, Mar 28, 2025 - 09:43 AM (IST)

ਨਾਕੇ ''ਤੇ ਖੜ੍ਹੇ ਪੰਜਾਬ ਪੁਲਸ ਦੇ ਜਵਾਨਾਂ ''ਤੇ ਹੋ ਗਈ ਫ਼ਾਇਰਿੰਗ! ਤਾੜ-ਤਾੜ ਚੱਲੀਆਂ ਗੋਲ਼ੀਆਂ

ਬਰਨਾਲਾ (ਪੁਨੀਤ ਮਾਨ): ਅੱਜ ਤੜਕਸਾਰ ਬਰਨਾਲਾ-ਮਾਨਸਾ ਰੋਡ 'ਤੇ ਨਾਕਾ ਲਾ ਕੇ ਚੈਕਿੰਗ ਕਰ ਰਹੀ ਪੁਲਸ ਪਾਰਟੀ 'ਤੇ ਫ਼ਾਇਰਿੰਗ ਹੋ ਗਈ। ਇਸ ਦੌਰਾਨ ਪੁਲਸ ਵੱਲੋਂ ਵੀ ਜਵਾਬੀ ਫ਼ਾਇਰਿੰਗ ਕੀਤੀ ਗਈ ਤੇ ਕਾਰ ਸਵਾਰ ਦੇ ਪੈਰ ਵਿਚ ਗੋਲ਼ੀ ਲੱਗੀ। ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਤੇ ਉਸ ਦੇ ਸਾਥੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੀ ਵਰਨਾ ਕਾਰ ਵਿਚੋਂ ਨਸ਼ੇ ਵਾਲੀਆਂ ਗੋਲ਼ੀਆਂ ਤੇ ਹਥਿਆਰ ਬਰਾਮਦ ਕੀਤੇ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 31 ਮਾਰਚ ਦੀ ਛੁੱਟੀ ਰੱਦ! ਜਾਰੀ ਹੋ ਗਏ ਨਵੇਂ ਹੁਕਮ

ਬਰਨਾਲਾ ਦੇ ਐੱਸ. ਐੱਸ. ਪੀ. ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਬਰਨਾਲਾ-ਮਾਨਸਾ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਫ਼ੀ ਤੇਜ਼ੀ ਨਾਲ ਆ ਰਹੀ ਗੱਡੀ ਨੇ ਅੱਗਿਓਂ ਫ਼ਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਵੀ ਜਵਾਬੀ ਫ਼ਾਇਰੰਗ ਕੀਤੀ ਗਈ। ਇਸ ਦੌਰਾਨ ਇਕ ਕਾਰ ਸਵਾਰ ਦੇ ਪੈਰ ਵਿਚ ਗੋਲ਼ੀ ਲੱਗੀ ਤੇ ਉਸ ਨੂੰ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਸ ਦੇ ਸਾਥੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੱਡੀ ਦੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੇ ਦੀਆਂ ਮੈਡੀਸਨ ਗੋਲ਼ੀਆਂ ਫੜੀਆਂ ਗਈਆਂ ਹਨ। ਕਾਰ ਸਵਾਰ ਵੱਲੋਂ ਚਲਾਏ ਜਾ ਰਹੇ ਹਥਿਆਰ (ਰਿਵਾਲਵਰ) ਵੀ ਰਾਊਂਡ ਅਪ ਕਰ ਲਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀ ਹੋਈ ਬੱਲੇ-ਬੱਲੇ! ਇਨ੍ਹਾਂ ਦੇ ਖ਼ਾਤਿਆਂ 'ਚ ਆਉਣਗੇ ਲੱਖਾਂ ਰੁਪਏ

ਐੱਸ.ਐੱਸ.ਪੀ. ਬਰਨਾਲਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ 10 ਤੋਂ 12 ਮੁਕੱਦਮੇ ਦਰਜ ਹਨ। ਇਹ ਵੀ ਸੂਚਨਾ ਹੈ ਕਿ ਇਹ ਕਿਸੇ ਗੈਂਗ ਨਾਲ ਸਬੰਧਤ ਹਨ, ਫ਼ਿਲਹਾਲ ਇਹ ਜਾਂਚ ਦਾ ਵਿਸ਼ਾ ਹੈ। ਪੁਲਸ ਵੱਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News