ਪੰਜਾਬ ਪੁਲਸ ਨੇ ਕੇਂਦਰੀ ਏਜੰਸੀ ਨਾਲ ਰਲ਼ ਕੇ ਕੀਤੀ ਵੱਡੀ ਕਾਰਵਾਈ! DGP ਨੇ ਆਪ ਸਾਂਝੀ ਕੀਤੀ ਜਾਣਕਾਰੀ

Saturday, Aug 10, 2024 - 10:43 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਪੁਲਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਤਹਿਤ ਜਰਮਨੀ ਵਿਚ 487 ਕਿੱਲੋ ਕੋਕੀਨ ਤਸਕਰੀ ਮਾਮਲੇ ਦੇ ਮੁੱਖ ਸਰਗਰਨਾ ਸਿਮਰਨਜੋਤ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੰਧੂ ਅੰਤਰਰਾਸ਼ਟਰੀ ਪੱਧਰ 'ਤੇ ਇਕ ਵੱਡਾ ਨਸ਼ਾ ਤਸਕਰ ਹੈ ਜੋ ਭਾਰਤ ਤੇ ਵਿਦੇਸ਼ਾਂ ਵਿਚ ਨਸ਼ਾ ਤਸਕਰੀ ਵਿਚ ਵੱਡੀ ਭੂਮਿਕਾ ਨਿਭਾਅ ਰਿਹਾ ਹੈ। ਉਹ ਜਰਮਨੀ ਵਿਚ ਨਸ਼ਾ ਤਸਕਰੀ ਦੇ ਮਾਮਲੇ ਵਿਚ ਲੋੜੀਂਦਾ ਹੈ। 

ਇਹ ਖ਼ਬਰ ਵੀ ਪੜ੍ਹੋ - 12ਵੀਂ ਦੀ ਵਿਦਿਆਰਥਣ ਦੀ ਸ਼ੱਕੀ ਹਾਲਤ 'ਚ ਮੌਤ! ਇਲਾਜ ਲਈ ਲਿਆਏ ਲੋਕ ਹੀ ਹਸਪਤਾਲ 'ਚੋਂ ਲੈ ਕੇ ਭੱਜੇ ਲਾਸ਼

ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਿਮਰਨਜੋਤ ਸੰਧੂ ਨੂੰ ਕਾਬੂ ਕੀਤਾ ਹੈ। ਉਹ 2020 'ਚ ਜਰਮਨੀ ਵਿਚ 487 ਕਿੱਲੋ ਕੋਕੀਨ ਤਸਕਰੀ ਦੇ ਮਾਮਲੇ ਵਿਚ ਲੋੜੀਂਦਾ ਸੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਤੜਕਸਾਰ ਵੱਡੀ ਵਾਰਦਾਤ! ਗੋਲ਼ੀਆਂ ਨਾਲ ਭੁੰਨ 'ਤਾ ਨੌਜਵਾਨ, ਮਰਨ ਤੋਂ ਪਹਿਲਾਂ ਘਰ ਫ਼ੋਨ ਕਰ ਕਹੀ ਇਹ ਗੱਲ

ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਸੰਧੂ ਇਕ ਅੰਤਰਰਾਸ਼ਟਰੀ ਨਸ਼ਾ ਤਸਕਰ ਹੈ ਅਤੇ ਜਰਮਨੀ ਵਿਚ ਨਸ਼ਾ ਤਸਕਰੀ ਦੇ ਜੁਰਮਾਂ ਵਿਚ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਸਬੰਧ ਰੱਖਣ ਵਾਲੇ ਸੰਧੂ ਨੇ ਭਾਰਤ ਅਤੇ ਹੋਰ ਯੂਰਪੀ ਦੇਸ਼ਾਂ ਨੂੰ ਨਸ਼ਿਆਂ ਦੀ ਤਸਕਰੀ ਵਿਚ ਵੱਡੀ ਭੂਮਿਕਾ ਨਿਭਾਈ ਹੈ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News