BSF ਦੀ ਤਰਜ਼ ''ਤੇ ''ਪੰਜਾਬ ਪੁਲਸ'' ਦਾ ਨਵਾਂ ਪਲਾਨ, ਇਸ ਤਰੀਕੇ ਕਰੇਗੀ ਸਰਹੱਦੀ ਇਲਾਕਿਆਂ ਦੀ ਸੁਰੱਖਿਆ
Thursday, Mar 03, 2022 - 04:13 PM (IST)
ਚੰਡੀਗੜ੍ਹ : ਪੰਜਾਬ 'ਚ ਹੁਣ ਬੀ. ਐੱਸ. ਐੱਫ. ਦੀ ਤਰ੍ਹਾਂ ਹੀ ਪੰਜਾਬ ਪੁਲਸ ਵੀ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਲਈ ਨਵਾਂ ਪਲਾਨ ਬਣਾ ਰਹੀ ਹੈ। ਅਸਲ 'ਚ ਪੰਜਾਬ ਸਰਕਾਰ ਵੱਲੋਂ ਸਰਹੱਦ ਦੀ ਸੁਰੱਖਿਆ ਲਈ ਪੁਲਸ ਦੀਆਂ 2 ਆਰਮਡ ਬਟਾਲੀਅਨਾਂ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਲਈ ਸਰਹੱਦੀ ਇਲਾਕੇ ਦੇ 20 ਕਿਲੋਮੀਟਰ ਦੇ ਘੇਰੇ 'ਚ ਆਉਣ ਵਾਲੇ ਪੁਲਸ ਥਾਣਿਆਂ ਨੂੰ ਅਤਿ-ਆਧੁਨਿਕ ਉਪਕਰਣਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਉੱਥੇ ਤਾਇਨਾਤ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਵਿਸ਼ੇਸ਼ ਕਮਾਂਡੋ ਟ੍ਰੇਨਿੰਗ ਦਿੱਤੀ ਜਾਵੇਗੀ।
ਇਨ੍ਹਾਂ ਥਾਣਿਆਂ 'ਚ ਤਾਇਨਾਤ ਜਵਾਨਾਂ ਵੱਲੋਂ ਥਾਣਿਆਂ ਦਾ ਨਹੀਂ, ਸਗੋਂ ਸਰਹੱਦ ਦੀ ਸੁਰੱਖਿਆ ਦਾ ਕੰਮ ਕੀਤਾ ਜਾਵੇਗਾ। ਇਨ੍ਹਾਂ ਥਾਣਿਆਂ 'ਚ ਨਵੇਂ ਨਿਯੁਕਤ ਹੋਣ ਵਾਲੇ ਮੁਲਾਜ਼ਮਾਂ ਨੂੰ ਵੀ ਵਿਸ਼ੇਸ਼ ਕਮਾਂਡੋ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਬਟਾਲੀਅਨ ਨੂੰ ਫਾਈਨਲ ਮਨਜ਼ੂਰੀ ਦੇਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਕ ਪ੍ਰਸਤਾਵ ਵੀ ਭੇਜਿਆ ਗਿਆ ਹੈ, ਜਿਸ ਦਾ ਫ਼ੈਸਲਾ ਜਲਦੀ ਹੀ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਅਗਵਾਈ 'ਚ ਹੋਣ ਵਾਲੀ ਮੀਟਿੰਗ 'ਚ ਲਿਆ ਜਾਵੇਗਾ।
ਇਹ ਵੀ ਪੜ੍ਹੋ : ਸਮਰਾਲਾ ਤੋਂ ਆਜ਼ਾਦ ਉਮੀਦਵਾਰ ਤੇ ਵਿਧਾਇਕ ਢਿੱਲੋਂ ਨੂੰ ਆਇਆ ਅਟੈਕ, ਹਸਪਤਾਲ 'ਚ ਦਾਖ਼ਲ
ਇਸ ਬਾਰੇ ਬੋਲਦਿਆਂ ਡੀ. ਜੀ. ਪੀ. ਵੀ. ਕੇ. ਭਾਵਰਾ ਨੇ ਕਿਹਾ ਕਿ ਪਾਕਿਸਤਾਨ ਦੀ ਸਰਹੱਦ ਨਾਲ ਲੱਗਣ ਵਾਲੇ ਜ਼ਿਲ੍ਹਿਆਂ 'ਚ ਪੁਲਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਅੱਤਵਾਦੀ ਗਤੀਵਿਧੀਆਂ ਅਤੇ ਤਸਕਰਾਂ ਖ਼ਿਲਾਫ਼ ਸਖ਼ਤੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਯੂਕ੍ਰੇਨ ਸੰਕਟ ਨੂੰ ਲੈ ਕੇ 'ਮਨੀਸ਼ ਤਿਵਾੜੀ' ਨੇ ਘੇਰੀ ਆਪਣੀ ਹੀ ਸਰਕਾਰ, ਟਵੀਟ ਕਰਕੇ ਕਹੀ ਇਹ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ