ਪੰਜਾਬ ਪੁਲਸ ਨੇ ਬਦਮਾਸ਼ਾਂ ਅੱਗੇ ਗੋਡੇ ਟੇਕ ਦਿੱਤੇ, ਲੋਕ ਆਪਣੀ ਹਿਫਾਜ਼ਤ ਆਪ ਕਰਨ: ਸੁਖਜਿੰਦਰ ਰੰਧਾਵਾ

Thursday, Mar 05, 2026 - 06:20 PM (IST)

ਪੰਜਾਬ ਪੁਲਸ ਨੇ ਬਦਮਾਸ਼ਾਂ ਅੱਗੇ ਗੋਡੇ ਟੇਕ ਦਿੱਤੇ, ਲੋਕ ਆਪਣੀ ਹਿਫਾਜ਼ਤ ਆਪ ਕਰਨ: ਸੁਖਜਿੰਦਰ ਰੰਧਾਵਾ

ਗੁਰਦਾਸਪੁਰ: ਸ਼ਹਿਰ ਦੇ ਵਿਚਕਾਰ ਹੋਈ ਇੱਕ ਵੱਡੀ ਡਕੈਤੀ ਤੋਂ ਬਾਅਦ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵਿਰੁੱਧ ਸਖ਼ਤ ਰਵੱਈਆ ਅਪਣਾਇਆ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਡੂੰਘੀ ਚਿੰਤਾ ਪ੍ਰਗਟਾਉਂਦੀਆਂ ਕਿਹਾ ਕਿ ਇਹ ਬੜੀ ਬਦਕਿਸਮਤੀ ਦੀ ਗੱਲ ਹੈ ਕਿ ਪੰਜਾਬ ਪੁਲਸ ਨੇ ਬਦਮਾਸ਼ਾਂ ਦੇ ਅੱਗੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਪੁਲਸ ਸਿਰਫ ਇਹ ਦਾਅਵਾ ਕਰਦੀ ਹੈ ਕਿ ਦੋਸ਼ੀ ਫੜ ਲਏ ਗਏ ਹਨ, ਪਰ ਕਦੇ ਇਹ ਭਰੋਸਾ ਨਹੀਂ ਦਿੰਦੀ ਕਿ ਅੱਗੇ ਤੋਂ ਅਜਿਹੀਆਂ ਘਟਨਾਵਾਂ ਨਹੀਂ ਹੋਣਗੀਆਂ।

ਇਹ ਵੀ ਪੜ੍ਹੋ- ਪੰਜਾਬ ਦਾ ਕਰਜ਼ਾ 4 ਲੱਖ ਕਰੋੜ ਪਾਰ, ਰਾਜਾ ਵੜਿੰਗ ਨੇ 'ਆਪ' ਸਰਕਾਰ ‘ਤੇ ਚੁੱਕੇ ਸਵਾਲ

ਸੁਖਜਿੰਦਰ ਰੰਧਾਵਾ ਗੁਰਦਾਸਪੁਰ ਦੇ ਐੱਸ.ਐਸ.ਪੀ. (SSP) ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਇੰਨੀ ਵੱਡੀ ਡਕੈਤੀ ਹੋਣ ਦੇ ਬਾਵਜੂਦ ਉਹ ਖੁਦ ਮੌਕੇ 'ਤੇ ਨਹੀਂ ਪਹੁੰਚੇ। ਉਨ੍ਹਾਂ ਕਿਹਾ ਜਦੋਂ ਧਰਨਾ ਲੱਗਦਾ ਤਾਂ ਉਸ ਵਕਤ ਪੁਲਸ ਭੇਜ ਦਿੱਤੀ ਜਾਂਦੀ ਹੈ। ਰੰਧਾਵਾ ਨੇ ਕਿਹਾ ਕਿ ਐੱਸ.ਐੱਸ.ਪੀ. ਨੂੰ ਦੁਬਾਰਾ ਮਸੂਰੀ ਭੇਜ ਕੇ ਕਮਾਂਡੋ ਅਤੇ ਮੈਂਟਲੀ ਟ੍ਰੇਨਿੰਗ ਦੇਣੀ ਚਾਹੀਦੀ ਹੈ ਕਿਉਂਕਿ ਪੁਲਸ ਵਿੱਚ ਭ੍ਰਿਸ਼ਟਾਚਾਰ ਵਧ ਗਿਆ ਹੈ ਅਤੇ ਥਾਣੇ ਨਿਲਾਮ ਹੋ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ: ਨਿਹੰਗ ਬਾਣੇ 'ਚ ਆਏ ਬੰਦੇ ਲੁੱਟ ਕੇ ਲੈ ਗਏ 3,00,00, 000 ਦਾ ਕੈਸ਼

ਉਨ੍ਹਾਂ ਡੀ.ਜੀ.ਪੀ. ਦੀ ਤੁਲਨਾ ਇੱਕ ਅਜਿਹੇ ਜਰਨੈਲ ਨਾਲ ਕੀਤੀ ਜੋ ਮੋਰਚੇ ਵਿੱਚ ਰਹਿ ਕੇ ਲੜਾਈ ਨਹੀਂ ਲੜ ਰਿਹਾ। ਉਨ੍ਹਾਂ ਅਫ਼ਸੋਸ ਜਤਾਇਆ ਕਿ ਪੰਜਾਬ ਦਾ ਡੀ.ਜੀ.ਪੀ. ਉਨ੍ਹਾਂ ਪੁਲਸ ਮੁਲਾਜ਼ਮਾਂ ਕੋਲ ਵੀ ਨਹੀਂ ਪਹੁੰਚਿਆ ਜਿਹੜੇ ਡਿਊਟੀ ਦੌਰਾਨ ਸ਼ਹੀਦ ਹੋਏ ਸਨ। ਉਨ੍ਹਾਂ ਡੀ.ਜੀ.ਪੀ. ਨੂੰ ਚੇਤੇ ਕਰਵਾਇਆ ਕਿ ਉਨ੍ਹਾਂ ਨੂੰ ਤਨਖਾਹ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਗਏ ਟੈਕਸ ਦੇ ਪੈਸੇ ਵਿੱਚੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਨੇ ਲੋਕਾਂ ਦੀ ਹਿਫਾਜ਼ਤ ਕਰਨ ਦੀ ਸਹੁੰ ਖਾਧੀ ਹੈ, ਪਰ ਉਹ ਆਪਣੀ ਜ਼ਿੰਮੇਵਾਰੀ ਨਹੀਂ ਨਿਭਾ ਰਹੇ।

ਇਹ ਵੀ ਪੜ੍ਹੋ- ਪੰਜਾਬ: ਜਵਾਕ ਨੂੰ ਨੋਚ-ਨੋਚ ਖਾ ਗਏ ਖੂੰਖਾਰ ਕੁੱਤੇ, ਤੜਫ਼-ਤੜਫ਼ ਹੋਈ ਮੌਤ

ਲੋਕਾਂ ਨੂੰ ਆਪਣੀ ਰੱਖਿਆ ਆਪ ਕਰਨ ਦੀ ਅਪੀਲ 

ਰੰਧਾਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਸ ਤੋਂ ਆਸ ਛੱਡ ਦੇਣ ਅਤੇ ਆਪਣੀ ਹਿਫਾਜ਼ਤ ਆਪ ਕਰਨ। ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਅਪੀਲ ਕੀਤੀ ਕਿ ਲੋਕਾਂ ਦੇ ਕਾਨੂੰਨੀ ਹਥਿਆਰ ਵਾਪਸ ਕੀਤੇ ਜਾਣ ਅਤੇ ਵੱਡੇ ਦੁਕਾਨਦਾਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਹਥਿਆਰਾਂ ਦੇ ਲਾਈਸੈਂਸ ਦਿੱਤੇ ਜਾਣ ਤਾਂ ਜੋ ਉਹ ਆਪਣੀ ਰੱਖਿਆ ਕਰ ਸਕਣ।

ਮੁੱਖ ਮੰਤਰੀ ਨੂੰ ਸਿੱਧੀ ਚੁਣੌਤੀ

ਮੁੱਖ ਮੰਤਰੀ ਭਗਵੰਤ ਮਾਨ 'ਤੇ ਬੋਲਦਿਆ ਰੰਧਾਵਾ ਨੇ ਕਿਹਾ ਕਿ ਉਹ ਬੈਂਗਲੁਰੂ ਤੋਂ ਵਾਪਸ ਆ ਕੇ ਸਿੱਧਾ ਗੁਰਦਾਸਪੁਰ ਦਾ ਦੌਰਾ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੀ ਬਾਡੀ 'ਡੀਟੋਕਸ' ਕਰਨ ਦੀ ਬਜਾਏ ਪੰਜਾਬ ਨੂੰ ਗੈਂਗਸਟਰਾਂ ਤੋਂ ਡੀਟੋਕਸ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਿੰਦੂ, ਸ਼ਹਿਰੀ ਅਤੇ ਕਿਸਾਨ ਸਭ ਡਰੇ ਹੋਏ ਹਨ ਅਤੇ ਪੰਜਾਬ ਬਹੁਤ ਮਾੜੇ ਦੌਰ ਵਿੱਚੋਂ ਲੰਘ ਰਿਹਾ ਹੈ। ਸੁਖਜਿੰਦਰ ਰੰਧਾਵਾ ਨੇ ਅਖੀਰ ਵਿੱਚ ਕਿਹਾ ਕਿ ਜੇਕਰ ਪੁਲਸ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਏਗੀ, ਤਾਂ ਲੋਕਾਂ ਨੂੰ ਆਪਣੇ ਘਰਾਂ ਅਤੇ ਪਰਿਵਾਰਾਂ ਨੂੰ ਬਚਾਉਣ ਲਈ ਖੁਦ ਹਥਿਆਰ ਚੁੱਕਣੇ ਪੈਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News