ਪੰਜਾਬ ਪੁਲਸ ਨੇ ਕਿਸ਼ਨ ਗੈਂਗ ਦਾ ਤੋੜਿਆ ਲੱਕ, ਦੋ ਸਾਥੀਹਥਿਆਰਾਂ ਸਮੇਤ ਗ੍ਰਿਫ਼ਤਾਰ

Friday, May 30, 2025 - 05:32 PM (IST)

ਪੰਜਾਬ ਪੁਲਸ ਨੇ ਕਿਸ਼ਨ ਗੈਂਗ ਦਾ ਤੋੜਿਆ ਲੱਕ, ਦੋ ਸਾਥੀਹਥਿਆਰਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ- ਅੰਮ੍ਰਿਤਸਰ 'ਚ ਵੱਧ ਰਹੀਆਂ ਕ੍ਰਾਈਮ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਲਗਾਤਾਰ ਅੰਮ੍ਰਿਤਸਰ ਪੁਲਸ ਵੱਲੋਂ ਹਰ ਤਰੀਕੇ ਦੀਆਂ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਤੇ ਨਾਕਾਬੰਦੀਆਂ ਕਰਕੇ ਸਖਤਾਈ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਛੇਹਰਟਾ ਵਿਖੇ ਹੋਏ ਕੌਂਸਲਰ ਹਰਜਿੰਦਰ ਬਾਮਨ ਦੇ ਕਤਲ ਤੋਂ ਬਾਅਦ ਲਗਾਤਾਰ ਕਿਸ਼ਨ ਗੈਂਗ ਦੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਪੁਲਸ ਨੂੰ ਵੱਡੀ ਸਫ਼ਲਤਾ ਮਿਲ ਰਹੀ ਹੈ। ਜਿਸ ਦੇ ਚਲਦਿਆਂ ਅੰਮ੍ਰਿਤਸਰ ਥਾਣਾ ਮੋਹਕਮਪੁਰਾ ਦੀ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਉਨ੍ਹਾਂ ਨੇ ਜੰਡਿਆਲਾ ਗੁਰੂ ਦੇ ਕਿਸ਼ਨ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ

ਇਸ ਸਬੰਧੀ ਐੱਸਪੀ ਸਿਟੀ 3 ਜਗਰੂਪ ਕੌਰ ਬਾਠ ਨੇ ਦੱਸਿਆ ਕਿ ਪੁਲਸ ਵੱਲੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਦੀ ਪਛਾਣ ਚਾਂਦ ਆਨੰਦ ਤੇ ਬਚਿੱਤਰ ਸਿੰਘ ਉਰਫ ਲਿਖਾਰੀ ਦੇ ਰੂਪ 'ਚ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਰਹਿਣ ਵਾਲੇ ਹਨ। ਜਿਨ੍ਹਾਂ ਕੋਲੋਂ ਇੱਕ ਪਿਸਤੌਲ 32 ਬੋਰ ਦੇਸੀ , ਚਾਰ ਜਿੰਦਾ ਕਾਰਤੂਸ ਅਤੇ 32 ਬੋਰ ਪਿਸਤੌਲ ਗਲੋਕਸ ਸਮੇਤ ਤਿੰਨ ਰੋਂਦ ਜਿੰਦਾ 09 ਐਮਐਮ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਥਾਣਾ ਮੋਹਕਮਪੁਰਾ ਦੀ ਪੁਲਸ ਨੇ ਸਨਸਟੀ ਮੋੜ ਤੋਂ ਨਾਕੇਬੰਦੀ ਕਰਕੇ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ  ਦੋਵੇਂ ਮੁਲਜ਼ਮ  ਜੰਡਿਆਲਾ ਗੁਰੂ ਦੇ ਕਿਸ਼ਨ ਜੋ ਇਸ ਸਮੇਂ ਦੁਬਈ 'ਚ ਰਹਿੰਦਾ ਹੈ, ਕੋਲੋਂ ਹਥਿਆਰ ਖਰੀਦਦੇ ਸਨ ਅਤੇ ਮੋਹਕਮਪੁਰਾ ਇਲਾਕੇ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ। ਫਿਲਹਾਲ ਇਨ੍ਹਾਂ ਨੂੰ ਗ੍ਰਿਫਤਾਰ ਕਰਨ 'ਚ ਪੁਲਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

ਇੱਥੇ ਜ਼ਿਕਰਯੋਗ ਹੈ ਕਿ ਕਿਸ਼ਨ ਗੈਂਗ ਵੱਲੋਂ ਅੰਮ੍ਰਿਤਸਰ ਦੇ ਛੇਹਰਟਾ ਵਿਖੇ ਜੰਡਿਆਲਾ ਗੁਰੂ ਦੇ ਕੌਂਸਲਰ ਹਰਜਿੰਦਰ ਸਿੰਘ ਬਾਮਨ ਦਾ ਵੀ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁਲਸ ਵੱਲੋਂ ਗੈਂਗ ਦੇ ਕਈ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕਿਸ਼ਨ ਦੇ ਭਰਾ ਗੁਰਪ੍ਰੀਤ ਸਿੰਘ ਗੋਪੀ ਦਾ ਐਨਕਾਊਂਟਰ ਵੀ ਕੀਤਾ ਹੈ। ਜਿਸ ਤੋਂ ਬਾਅਦ ਲਗਾਤਾਰ ਹੀ ਪੁਲਸ ਹੁਣ ਕਿਸ਼ਨ ਗੈਂਗ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਲ ਕਰ ਰਹੀ ਹੈ।

ਇਹ ਵੀ ਪੜ੍ਹੋ-ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News