ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਪਰਮਿੰਦਰ ਸਿੰਘ ਉਰਫ਼ ਪਿੰਡੀ ਨੂੰ UAE ਤੋਂ ਭਾਰਤ ਲਿਆਂਦਾ
Saturday, Sep 27, 2025 - 10:55 AM (IST)

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਪੁਲਸ ਨੇ ਇਤਿਹਾਸਕ ਕਾਰਵਾਈ ਕਰਦੇ ਹੋਏ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਅੱਤਵਾਦੀ ਪਰਮਿੰਦਰ ਸਿੰਘ ਉਰਫ਼ ਪਿੰਡੀ ਨੂੰ ਆਬੂ ਧਾਬੀ, ਯੂ. ਏ. ਈ. ਤੋਂ ਭਾਰਤ ਲਿਆਂਦਾ ਹੈ। ਪੰਜਾਬ ਪੁਲਸ ਵਲੋਂ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਅਤੇ ਸਹਾਇਤਾ ਨਾਲ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪਿੰਡੀ ਵਿਦੇਸ਼ੀ-ਆਧਾਰਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਹੈਪੀ ਪਾਸੀਆ ਦਾ ਨਜ਼ਦੀਕੀ ਸਹਿਯੋਗੀ ਹੈ ਅਤੇ ਬਟਾਲਾ-ਗੁਰਦਾਸਪੁਰ ਖੇਤਰ 'ਚ ਪੈਟਰੋਲ ਬੰਬ ਹਮਲੇ, ਹਿੰਸਕ ਹਮਲੇ ਅਤੇ ਜ਼ਬਰੀ ਵਸੂਲੀ ਸਮੇਤ ਕਈ ਘਿਨਾਉਣੇ ਅਪਰਾਧਾਂ 'ਚ ਸ਼ਾਮਲ ਹੈ।
ਇਹ ਵੀ ਪੜ੍ਹੋ : ਪੰਜਾਬੀਓ ਹੋ ਜਾਓ ALERT! ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਹੁਣ...
ਬਟਾਲਾ ਪੁਲਸ ਦੇ ਬੇਨਤੀ ਕੀਤੇ ਰੈੱਡ ਕਾਰਨਰ ਨੋਟਿਸ 'ਤੇ ਕਾਰਵਾਈ ਕਰਦੇ ਹੋਏ ਇਕ ਸੀਨੀਅਰ ਅਧਿਕਾਰੀ ਦੀ ਅਗਵਾਈ ਹੇਠ 4 ਮੈਂਬਰੀ ਟੀਮ ਨੇ 29 ਸਤੰਬਰ ਨੂੰ ਯੂ. ਏ. ਈ. 'ਚ ਵਿਦੇਸ਼ ਮੰਤਰਾਲੇ ਅਤੇ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਾਰੇ ਕਾਨੂੰਨੀ ਕਾਰਜ ਪੂਰੇ ਕਰਕੇ ਦੋਸ਼ੀ ਨੂੰ ਕਾਨੂੰਨ ਦਾ ਸਾਹਮਣਾ ਕਰਨ ਲਈ ਵਾਪਸ ਲਿਆਂਦਾ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਇਸ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕਰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਸ, ਕੇਂਦਰੀ ਏਜੰਸੀਆਂ, ਵਿਦੇਸ਼ ਮੰਤਰਾਲੇ ਅਤੇ ਯੂ. ਏ. ਈ. ਸਰਕਾਰ ਦੇ ਨਿਆਂ ਨੂੰ ਬਰਕਰਾਰ ਰੱਖਣ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਇਸ ਸਾਂਝੇ ਯਤਨ 'ਚ ਉਨ੍ਹਾਂ ਦੇ ਅਨਮੋਲ ਸਹਿਯੋਗ ਲਈ ਧੰਨਵਾਦ ਕਰਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8