ਪੰਜਾਬ ਪੁਲਸ ਵੱਲੋਂ MP ਤੋਂ ਹਥਿਆਰ ਸਪਲਾਈ ਕਰਨ ਵਾਲੇ ਰੈਕਟ ਦਾ ਪਰਦਾਫਾਸ਼, DGP ਨੇ ਕੀਤਾ ਟਵੀਟ

Thursday, Dec 14, 2023 - 10:48 AM (IST)

ਪੰਜਾਬ ਪੁਲਸ ਵੱਲੋਂ MP ਤੋਂ ਹਥਿਆਰ ਸਪਲਾਈ ਕਰਨ ਵਾਲੇ ਰੈਕਟ ਦਾ ਪਰਦਾਫਾਸ਼, DGP ਨੇ ਕੀਤਾ ਟਵੀਟ

ਖੰਨਾ : (ਵੈੱਬ ਡੈਸਕ, ਵਿਪਨ) : ਸੀ. ਆਈ. ਏ. ਟੀਮ ਖੰਨਾ ਪੁਲਸ ਨੇ ਮੱਧ ਪ੍ਰਦੇਸ਼ ਤੋਂ ਚੱਲ ਰਹੇ ਅੰਤਰਰਾਜੀ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਹਥਿਆਰ ਸਪਲਾਈ ਕਰਨ ਵਾਲੇ 2 ਗਿਰੋਹਾਂ ਦਾ ਪਤਾ ਲਾਇਆ ਗਿਆ ਹੈ, ਜਿਨ੍ਹਾਂ ਦੇ 10 ਮੈਂਬਰਾਂ ਨੂੰ 22 ਹਥਿਆਰਾਂ ਸਣੇ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਵੱਡੀ ਅਪਡੇਟ, ਅਗਲੇ 3 ਦਿਨ ਜ਼ਰਾ ਸੰਭਲ ਕੇ! ਜਾਰੀ ਹੋਇਆ ਯੈਲੋ Alert

ਇਹ ਹਥਿਆਰ ਮੱਧ ਪ੍ਰਦੇਸ਼ 'ਚ ਤਿਆਰ ਕੀਤੇ ਜਾਂਦੇ ਸਨ। ਫਿਲਹਾਲ ਇਸ ਸਬੰਧੀ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਬਾਰੇ ਡੀ. ਜੀ. ਪੀ. ਪੰਜਾਬ ਵਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।

PunjabKesari

ਇਹ ਵੀ ਪੜ੍ਹੋ : ਪੰਜਾਬ ਦੇ ਸਰਹੱਦੀ ਇਲਾਕਿਆਂ ’ਚ ਡਰੱਗ ਤਸਕਰੀ ਸਬੰਧੀ ਹਾਈਕੋਰਟ ਨੇ ਲਿਆ ਨੋਟਿਸ, ਮੰਗੀ ਰਿਪੋਰਟ

ਉਨ੍ਹਾਂ ਕਿਹਾ ਕਿ ਸੰਗਠਿਤ ਅਪਰਾਧਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ 'ਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News