ਪੰਜਾਬ ''ਚ ਹੋਣ ਜਾ ਰਹੀ ਸੀ ਵੱਡੀ ਡਕੈਤੀ! ਪੁਲਸ ਨੇ ਫੜ ਲਿਆ ਪੂਰਾ ਗਿਰੋਹ

Monday, Oct 07, 2024 - 11:36 AM (IST)

ਮੋਗਾ (ਵੈੱਬ ਡੈਸਕ): ਮੋਗਾ ਪੁਲਸ ਨੇ ਵਿਦੇਸ਼ ਅਧਾਰਤ ਹੈਂਡਲਰ ਜੱਗਾ ਧੂਰਕੋਟ ਦੁਆਰਾ ਸੰਚਾਲਿਤ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜੱਗਾ ਧੂਰਕੋਟ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਉਹ ਪੰਜਾਬ ਵਿਚ ਲੋਕਾਂ ਤੋਂ ਪੈਸੇ ਵਸੂਲਣ ਵਿਚ ਸ਼ਾਮਲ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਸਿਆਸੀ ਧਮਾਕਾ! ਕਿਸੇ ਵੇਲੇ ਵੀ ਹੋ ਸਕਦੈ ਉਲਟਫ਼ੇਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਨੇ ਟਵੀਟ ਕੀਤਾ, "ਮੋਗਾ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਵਿਦੇਸ਼ੀ ਮੂਲ ਦੇ ਹੈਂਡਲਰ ਜੱਗਾ ਧੂਰਕੋਟ ਦੁਆਰਾ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜੱਗਾ ਧੂਰਕੋਟ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਉਹ ਪੰਜਾਬ ਵਿਚ ਲੋਕਾਂ ਤੋਂ ਪੈਸੇ ਵਸੂਲਣ ਵਿਚ ਸ਼ਾਮਲ ਸੀ ਡਕੈਤੀ ਦੀ ਯੋਜਨਾ ਬਣਾ ਰਿਹਾ ਸੀ ਜਿਸ ਨੂੰ ਸਫ਼ਲਤਾਪੂਰਵਕ ਟਾਲ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਜਾਨਲੇਵਾ ਸਾਬਿਤ ਹੋਣ ਲੱਗੀ ਇਹ ਬਿਮਾਰੀ

ਡੀ.ਜੀ.ਪੀ. ਨੇ ਦੱਸਿਆ ਕਿ ਇਨ੍ਹਾਂ ਕੋਲੋਂ 5 ਪਿਸਤੌਲ (32 ਬੋਰ) ਸਮੇਤ 8 ਕਾਰਤੂਸ ਅਤੇ ਮੈਗਜ਼ੀਨ ਬਰਾਮਦ ਕੀਤੇ ਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੰਗਠਤ ਅਪਰਾਧ ਦੇ ਖ਼ਾਤਮੇ ਅਤੇ ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News