‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਸ ਨੇ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 4 ਕਿਲੋ ਹੈਰੋਇਨ ਸਮੇਤ ਦੋ ਕਾਬੂ

Saturday, Mar 01, 2025 - 05:24 PM (IST)

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਸ ਨੇ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 4 ਕਿਲੋ ਹੈਰੋਇਨ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਖਿਲਾਫ਼ ਵਿੱਢੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ 4 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਇਕ ਹੋਰ ਜ਼ਬਰਦਸਤ ਐਨਕਾਊਂਟਰ, ਕੀਤੀ ਤਾਬੜਤੋੜ ਫਾਇਰਿੰਗ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਪਾਲ ਸਿੰਘ (37) ਅਤੇ ਰਣਜੀਤ ਸਿੰਘ (36) ਵਜੋਂ ਹੋਈ ਹੈ। ਇਹ ਦੋਵੇਂ ਤਰਨਤਾਰਨ ਦੇ ਖੇਮਕਰਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਰਹੱਦੀ ਪਿੰਡਾਂ ਦੇ ਰਹਿਣ ਵਾਲੇ ਹਨ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੇ ਬਦਨਾਮ ਤਸਕਰ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਫੁਕਰੇਬਾਜ਼ੀ 'ਚ ਆਏ ਚਾਰ ਨੌਜਵਾਨਾਂ ਨੂੰ ਪੈਲੇਸ 'ਚ ਫਾਇਰਿੰਗ ਕਰਨੀ ਪਈ ਮਹਿੰਗੀ, ਫਿਰ...

ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ, ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਅਤੇ ਏਸੀਪੀ ਨਾਰਕੋਟਿਕ ਲਲਿਤ ਸ਼ਰਮਾ ਦੀ ਨਿਗਰਾਨੀ ਹੇਠ ਅਤੇ ਇੰਚਾਰਜ ਸੀਆਈਏ-1 ਇੰਸਪੈਕਟਰ ਅਮੋਲਕਦੀਪ ਸਿੰਘ ਅਤੇ ਇੰਚਾਰਜ ਸੀਆਈਏ-2 ਐਸਆਈ ਰਵੀ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਅੰਮ੍ਰਿਤਸਰ ਦੇ ਝਬਾਲ ਰੋਡ 'ਤੇ ਲਗਾਏ ਨਾਕੇ ਦੌਰਾਨ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰੋਂ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਨ ਤੋਂ ਬਾਅਦ, ਮੁਲਜ਼ਮ ਇਸਨੂੰ ਨਸ਼ਾ ਤਸਕਰਾਂ ਨੂੰ ਵੇਚਦੇ ਹਨ ਤਾਂ ਜੋ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

ਸੀਪੀ ਨੇ ਕਿਹਾ ਕਿ ਸਪਲਾਇਰ, ਡੀਲਰ ਅਤੇ ਖਰੀਦਦਾਰ ਸਮੇਤ ਪੂਰੇ ਡਰੱਗ ਸਪਲਾਈ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਵਾਸਤੇ ਵਿਆਪਕ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵੱਲੋਂ ਖਰੀਦੀਆਂ ਅਤੇ ਸਪਲਾਈ ਕੀਤੀਆਂ ਗਈਆਂ ਖੇਪਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਵੀ ਯਤਨ ਜਾਰੀ ਹਨ। ਇਸ ਸਬੰਧੀ ਐਫਆਈਆਰ ਨੰਬਰ 49 ਮਿਤੀ 27-02-2025 ਨੂੰ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਦਰਜ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News