ਅੰਮ੍ਰਿਤਸਰ ''ਚ ਪਾਕਿ ਨਾਲ ਜੁੜੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਸਣੇ 5 ਗ੍ਰਿਫ਼ਤਾਰ

Sunday, Nov 16, 2025 - 02:18 PM (IST)

ਅੰਮ੍ਰਿਤਸਰ ''ਚ ਪਾਕਿ ਨਾਲ ਜੁੜੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਸਣੇ 5 ਗ੍ਰਿਫ਼ਤਾਰ

ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕਰਕੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਛੇ ਆਧੁਨਿਕ ਪਿਸਤੌਲ (ਪੰਜ .30 ਬੋਰ ਅਤੇ ਇੱਕ ਗਲੋਕ 9 MM) ਸਮੇਤ 1 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਸਰਹੱਦ 'ਤੇ ਵਧਿਆ ਖ਼ਤਰਾ ! ਡਰੋਨਾਂ ਮੂਵਮੈਂਟ ਬੇਕਾਬੂ, 11 ਮਹੀਨਿਆਂ ਦਾ ਅੰਕੜਾ ਕਰੇਗਾ ਹੈਰਾਨ

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸੋਸ਼ਲ ਮੀਡੀਆ ਅਤੇ ਡਰੋਨ ਰਾਹੀਂ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਅਤੇ ਡਿਲੀਵਰੀ ਦਾ ਤਾਲਮੇਲ ਕਰਦੇ ਸਨ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ Power Cut!

ਡੀ. ਜੀ. ਪੀ. ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਥਾਣਾ ਛੇਹਰਟਾ ਅਤੇ ਥਾਣਾ ਛਾਉਣੀ ਵਿਖੇ ਆਰਮਜ਼ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਹੈਂਡਲਰਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ-  ਜ਼ਿਮਨੀ ਚੋਣਾਂ ਮਗਰੋਂ ਅਕਾਲੀ ਆਗੂਆਂ ਖ਼ਿਲਾਫ਼ ਹੋ ਰਹੀ ਕਾਰਵਾਈ 'ਤੇ ਸੁਖਬੀਰ ਬਾਦਲ ਭੜਕੇ, ਪੋਸਟ ਪਾ ਕੇ ਆਖੀ ਇਹ ਗੱਲ

PunjabKesari


author

Shivani Bassan

Content Editor

Related News