ਪੰਜਾਬ ਪੁਲਸ ਦੇ SHO ਸਣੇ ਹੋਰ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
Thursday, Aug 06, 2026 - 05:54 PM (IST)
ਲੁਧਿਆਣਾ (ਅਨਿਲ): ਥਾਣਾ ਡਵੀਜ਼ਨ ਨੰਬਰ 7 ਦੇ SHO ਤੇ ਹੋਰ ਪੁਲਸ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਥਾਣਾ ਪੁਲਸ ਦੇ SHO ਤੇ ਹੋਰ ਪੁਲਸ ਮੁਲਾਜ਼ਮਾਂ ਦੇ ਖ਼ਿਲਾਫ਼ ਲੁਧਿਆਣਾ ਦੀ ਅਦਾਲਤ ਵਿਚ ਸ਼ਿਕਾਇਤ ਦਾਖ਼ਲ ਕੀਤੀ ਗਈ ਹੈ।
ਸ਼ਿਕਾਇਤਕਰਤਾ ਰੇਖਾ ਨੇ ਅਦਾਲਤ ਵਿਚ ਦਾਖ਼ਲ ਸ਼ਿਕਾਇਤ ਵਿਚ ਦੋਸ਼ ਲਗਾਇਆ ਹੈ ਕਿ 10 ਜੂਨ 2026 ਨੂੰ ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਉਸ ਦੇ ਘਰ ਪਹੁੰਚੀ ਤੇ ਉਸ ਦੇ ਪੁੱਤਰ ਨੂੰ ਆਪਣੇ ਨਾਲ ਲਿਜਾਣ ਲੱਗੀ। ਜਦੋਂ ਉਸ ਨੇ ਇਸ ਦਾ ਕਾਰਨ ਪੁੱਛਿਆ ਤਾਂ ਉੱਤੇ ਮੌਜੂਦ ਇਕ ਪੁਰਸ਼ ਪੁਲਸ ਮੁਲਾਜ਼ਮ ਨੇ ਉਸ ਦੇ ਨਾਲ ਕੁੱਟਮਾਰ ਕੀਤੀ। ਇਸ ਮਗਰੋਂ ਉਸ ਦੇ ਪੁੱਤਰ ਦੇ ਖ਼ਿਲਾਫ਼ ਝੂਠਾ ਮਾਮਲਾ ਦਰਜ ਕਰ ਦਿੱਤਾ ਗਿਆ।
ਰੇਖਾ ਦਾ ਕਹਿਣਾ ਹੈ ਕਿ ਘਟਨਾ ਮਗਰੋਂ ਉਸ ਨੇ ਆਪਣਾ ਮੈਡੀਕਲ ਕਰਵਾਇਆ ਤੇ ਸਬੰਧਤ ਅਫ਼ਸਰਾਂ ਨੂੰ ਸ਼ਿਕਾਇਤ ਵੀ ਦਿੱਤੀ, ਪਰ ਉਸ ਦੀ ਸ਼ਿਕਾਇਤ 'ਤੇ ਕੋਈ ਸੁਣਵਾਈ ਨਹੀਂ ਹੋਈ। ਇਨਸਾਫ਼ ਨਾ ਮਿਲਣ 'ਤੇ ਉਸ ਨੇ ਆਪਣੇ ਵਕੀਲ ਐਡਵੋਕੇਟ ਡਾ. ਗੌਰਵ ਅਰੋੜਾ ਰਾਹੀਂ ਲੁਧਿਆਣਾ ਦੀ ਅਦਾਲਤ ਵਿਚ ਮਾਮਲਾ ਦਾਖ਼ਲ ਕੀਤਾ। ਅਦਾਲਤ ਵਿਚ ਇਸ ਦੀ ਅਗਲੀ ਸੁਣਵਾਈ 25-09 ਨੂੰ ਹੋਵੇਗੀ। ਰੇਖਾ ਨੇ ਕਿਹਾ ਕਿ ਉਸ ਨੂੰ ਨਿਆਂਪਾਲਕਾ ਤੇ ਆਪਣੇ ਵਕੀਲ 'ਤੇ ਪੂਰਾ ਭਰੋਸਾ ਹੈ ਤੇ ਉਸ ਨੂੰ ਉਮੀਦ ਹੈ ਕਿ ਅਦਾਲਤ ਤੋਂ ਉਸ ਨੂੰ ਇਨਸਾਫ਼ ਜ਼ਰੂਰ ਮਿਲੇਗਾ।ਨ
