ਪੁਲਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਚੈਕਿੰਗ ਮੁਹਿੰਮ, ਰੋਕ-ਰੋਕ ਚੈੱਕ ਕੀਤੀਆਂ ਗੱਡੀਆਂ
Thursday, Jul 24, 2025 - 03:22 PM (IST)

ਮਹਿਲ ਕਲਾਂ (ਹਮੀਦੀ): ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੁਲਸ ਮੁਖੀ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਪੁਲਸ ਥਾਣਾ ਠੁੱਲੀਵਾਲ ਵੱਲੋਂ ਪਿੰਡ ਮਾਂਗੇਵਾਲ ਵਿਖੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਡੀ.ਐੱਸ.ਪੀ. ਮਹਿਲ ਕਲਾਂ ਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਐੱਸ.ਐੱਚ.ਓ. ਗੁਰਮੇਲ ਸਿੰਘ (ਠਾਣਾ ਠੁੱਲੀਵਾਲ) ਅਤੇ ਪੁਲਸ ਟੀਮ ਵੱਲੋਂ ਚਲਾਈ ਗਈ। ਇਸ ਦੌਰਾਨ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਇਸ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਚੱਲ ਰਹੀ ਸਰਕਾਰੀ ਮੁਹਿੰਮ ਬਾਰੇ ਵੀ ਜਾਣੂੰ ਕਰਵਾਇਆ ਗਿਆ। ਐੱਸ.ਐੱਚ.ਓ. ਗੁਰਮੇਲ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਨੌਜਵਾਨ ਪੀੜ੍ਹੀ ਦੀ ਜ਼ਿੰਦਗੀ ਨਾਲ ਖੇਡਣਾ ਬੰਦ ਕਰਨ। ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਗੱਡੀਆਂ ਦੇ ਕਾਗਜ਼ ਪੂਰੇ ਰੱਖਣ, ਪੁਲਸ ਨਾਲ ਸਹਿਯੋਗ ਕਰਨ ਅਤੇ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਤੁਰੰਤ ਪੁਲਸ ਜਾਂ ਸਿਵਲ ਪ੍ਰਸ਼ਾਸਨ ਨਾਲ ਸਾਂਝੀ ਕਰਨ ਤਾਂ ਜੋ ਨਸ਼ਿਆਂ ਦਾ ਨਾਸ ਕੀਤਾ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8