ਪੰਜਾਬ ਪੁਲਸ ਨੂੰ CM ਮਾਨ ਦੀਆਂ ਨਵੀਆਂ ਹਦਾਇਤਾਂ, ਅਗਲੇ 2 ਹਫ਼ਤਿਆਂ...

Sunday, Aug 03, 2025 - 12:22 PM (IST)

ਪੰਜਾਬ ਪੁਲਸ ਨੂੰ CM ਮਾਨ ਦੀਆਂ ਨਵੀਆਂ ਹਦਾਇਤਾਂ, ਅਗਲੇ 2 ਹਫ਼ਤਿਆਂ...

ਚੰਡੀਗੜ੍ਹ (ਅੰਕੁਰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਨੇ ਸੂਬੇ ਭਰ ’ਚ ਸੁਰੱਖਿਆ ਵਧਾ ਦਿੱਤੀ ਹੈ ਤੇ ਅਪਰਾਧਿਕ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪੰਦਰਵਾੜਾ ਮੁਹਿੰਮ ਸ਼ੁਰੂ ਕੀਤੀ ਹੈ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸੀ.ਪੀਜ਼./ਐੱਸ.ਐੱਸ.ਪੀਜ਼. ਨੂੰ ਆਪੋ-ਆਪਣੇ ਜ਼ਿਲ੍ਹਿਆਂ ’ਚ ਸੁਰੱਖਿਆ ਉਪਾਵਾਂ ’ਚ ਵਾਧਾ ਕਰਨ, ਗਸ਼ਤ ਵਧਾਉਣ ਅਤੇ ਰਾਤ ਦੇ ਅਭਿਆਨ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਿਚ ਭਾਜਪਾ ਆਗੂਆਂ 'ਤੇ ਪਰਚਾ ਦਰਜ! ਜਾਣੋ ਕਿਸ-ਕਿਸ ਨੂੰ ਕੀਤਾ ਗਿਆ ਨਾਮਜ਼ਦ

ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਨ੍ਹਾਂ ਦੋ ਹਫ਼ਤਿਆਂ ’ਚ ਸੀ.ਪੀਜ਼./ਐੱਸ.ਐੱਸ.ਪੀਜ਼. ਨਿਯਮਤ ਤੌਰ ’ਤੇ ਵੱਖ-ਵੱਖ ਕਾਰਵਾਈਆਂ ਕਰਨਗੇ, ਜਿਨ੍ਹਾਂ ’ਚ ਅੱਤਵਾਦ/ਗੈਂਗਸਟਰ ਵਿਰੋਧੀ ਕਾਰਵਾਈਆਂ, ਜੇਲਾਂ ਦੀ ਜਾਂਚ, ਰਣਨੀਤਕ ਸਥਾਨਾਂ ’ਤੇ ਨਾਕੇ ਲਗਾਉਣਾ, ਤਲਾਸ਼ੀ ਅਭਿਆਨ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੀ.ਪੀਜ਼/ਐੱਸ. ਐੱਸ. ਪੀਜ਼ ਨੂੰ ਸ਼ੱਕੀ ਗਤੀਵਿਧੀਆਂ ਵਾਲੇ ਵਿਅਕਤੀਆਂ ’ਤੇ ਨੇੜਿਓਂ ਨਜ਼ਰ ਰੱਖਣ ਅਤੇ ਕਿਸੇ ਵੱਲੋਂ ਵੀ ਸੁਰੱਖਿਆ ਉਲੰਘਣਾ ਦੀ ਸਥਿਤੀ ਵਿਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਪਿਓ ਨੇ ਆਪਣੀ ਹੀ ਧੀ ਦੀ ਰੋਲ਼ੀ ਪੱਤ

ਵਿਸ਼ੇਸ਼ ਡੀ.ਜੀ.ਪੀ. ਨੇ ਅਧਿਕਾਰੀਆਂ ਨੂੰ ਜਨਤਕ ਸਥਾਨਾਂ ’ਤੇ ਪੁਲਸ ਦੀ ਮੌਜੂਦਗੀ ਵਧਾਉਣ ਤੇ ਆਪੋ-ਆਪਣੇ ਅਧਿਕਾਰ ਖੇਤਰਾਂ ’ਚ ਮਹੱਤਵਪੂਰਨ ਖੇਤਰਾਂ ’ਚ ਨਿਗਰਾਨੀ ਤੇ ਗਸ਼ਤ ਤੇਜ਼ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਸੀ. ਪੀਜ਼/ਐੱਸ.ਐੱਸ. ਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ’ਚ ਪੁਲਸ ਚੌਕੀਆਂ ਦੀ ਗਿਣਤੀ ਵਧਾਉਣ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News