ਪੰਜਾਬ ਪੁਲਸ ਨੇ ਪੂਰੀ ਰਾਤ ਚਲਾਇਆ ਆਪਰੇਸ਼ਨ, ਅਪਰਾਧੀਆਂ ਨੂੰ ਪਈਆਂ ਭਾਜੜਾਂ (ਤਸਵੀਰਾਂ)

Saturday, Apr 12, 2025 - 10:05 AM (IST)

ਪੰਜਾਬ ਪੁਲਸ ਨੇ ਪੂਰੀ ਰਾਤ ਚਲਾਇਆ ਆਪਰੇਸ਼ਨ, ਅਪਰਾਧੀਆਂ ਨੂੰ ਪਈਆਂ ਭਾਜੜਾਂ (ਤਸਵੀਰਾਂ)

ਪਟਿਆਲਾ (ਬਲਜਿੰਦਰ) : ਪਟਿਆਲਾ ਪੁਲਸ ਨੇ 11-12 ਅਪ੍ਰੈਲ ਦੀ ਪੂਰੀ ਰਾਤ (ਰਾਤ 10 ਵਜੇ ਤੋਂ ਸਵੇਰੇ ਦੇ 4 ਵਜੇ ਤੱਕ) ਗਸ਼ਤ ਅਤੇ ਛਾਪੇਮਾਰੀ ਦਾ ਆਪਰੇਸ਼ਨ (ਨਾਈਟ ਡੋਮੀਨੇਸ਼ਨ ਆਪਰੇਸ਼ਨ) ਚਲਾਇਆ। ਪਟਿਆਲਾ ਜ਼ਿਲ੍ਹੇ ਦੀ ਨਿਗਰਾਨੀ ਲਈ ਤਾਇਨਾਤ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਸਪੈਸ਼ਲ ਡੀ. ਜੀ. ਪੀ. ਈਸ਼ਵਰ ਸਿੰਘ ਦੀ ਅਗਵਾਈ ਹੇਠ ਪਟਿਆਲਾ ਪੁਲਸ ਨੇ ਐੱਸ. ਐੱਸ. ਪੀ. ਡਾ. ਨਾਨਕ ਸਿੰਘ ਦੀ ਦੇਖ-ਰੇਖ ਹੇਠ ਅਪਰਾਧੀਆਂ ਦੀ ਪੈੜ ਨੱਪੀ। ਈਸ਼ਵਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਨੂੰਨ-ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇਹ ਵਿਸ਼ੇਸ਼ ਆਪਰੇਸ਼ਨ ਚਲਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਕਣਕ ਦੀ ਵਾਢੀ ਦੌਰਾਨ ਐਡਵਾਈਜ਼ਰੀ ਜਾਰੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ...

PunjabKesari

ਸਪੈਸ਼ਲ ਡੀ. ਜੀ. ਪੀ. ਨੇ ਦੇਰ ਰਾਤ ‘ਨਾਈਟ ਡੌਮੀਨੇਸ਼ਨ’ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦਾ ਅਚਨਚੇਤ ਦੌਰਾ ਕਰਦਿਆਂ ਵੱਖ-ਵੱਖ ਨਾਕਿਆਂ ਦਾ ਨਿਰੀਖਣ ਕੀਤਾ ਅਤੇ ਸਬੰਧਿਤ ਅਧਿਕਾਰੀਆਂ ਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਾਈਟ ਡੌਮੀਨੇਸ਼ਨ ਆਪਰੇਸ਼ਨ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਤੋਂ ਇਲਾਵਾ ਵਿਸ਼ੇਸ਼ ਪੁਲਸ ਦੇ ਕੰਮਕਾਜ ਦੀ ਸਮੀਖਿਆ ਤੇ ਕੰਮ ਦੀ ਨਿਗਰਾਨੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਪੁਲਸ ਅਤੇ ਲੋਕਾਂ ਦਰਮਿਆਨ ਤਜ਼ਰਬਿਆਂ ਬਾਰੇ ਸਿੱਧੀ ਫੀਡਬੈਕ ਲੈਣ ਲਈ ਮੌਕੇ ‘ਤੇ ਮੌਜੂਦ ਲੋਕਾਂ ਨਾਲ ਵੀ ਗੱਲਬਾਤ ਕੀਤੀ।

ਇਹ ਵੀ ਪੜ੍ਹੋ : Result ਤੋਂ ਪਹਿਲਾਂ ਵਿਦਿਆਰਥੀਆਂ ਲਈ ਆਖ਼ਰੀ ਮੌਕਾ! ਇਹ ਤਾਰੀਖ਼ ਲੰਘ ਗਈ ਤਾਂ...

PunjabKesari

ਉਨ੍ਹਾਂ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਪੁਲਸ ਦੀ ਵਧੀ ਹੋਈ ਮੌਜੂਦਗੀ ਨਾਲ ਆਮ ਲੋਕ ਸੁਰੱਖਿਅਤ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦਾ ਟੀਚਾ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਪੂਰਨ ਪਾਰਦਰਸ਼ੀ ਅਤੇ ਜਵਾਬਦੇਹ ਪੁਲਸਿੰਗ ਰਾਹੀਂ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਹੈ। ਵਿਸ਼ੇਸ਼ ਨਾਕਿਆਂ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਸਪੈਸ਼ਲ ਡੀ. ਜੀ. ਪੀ. ਨੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉੱਚੇ ਪੇਸ਼ੇਵਰਾਨਾ ਮਿਆਰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ।  ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ-ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਜਾਰੀ ਰਹੇਗੀ। ਈਸ਼ਵਰ ਸਿੰਘ ਨੇ ਕਿਹਾ ਕਿ ਸਟਰੀਟ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਦਾ ਸਫ਼ਾਇਆ ਕਰਨਾ ਪੰਜਾਬ ਪੁਲਸ ਦੀ ਪ੍ਰਮੁੱਖ ਤਰਜ਼ੀਹ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News