ਪੰਜਾਬ ਪੁਲਸ ਦਾ ਹੌਲਦਾਰ ਗ੍ਰਿਫ਼ਤਾਰ, ਪਾਸਟਰ ਬਜਿੰਦਰ ਸਿੰਘ ਮਾਮਲੇ ਨਾਲ ਜੁੜੇ ਤਾਰ

Wednesday, Feb 04, 2026 - 04:53 PM (IST)

ਪੰਜਾਬ ਪੁਲਸ ਦਾ ਹੌਲਦਾਰ ਗ੍ਰਿਫ਼ਤਾਰ, ਪਾਸਟਰ ਬਜਿੰਦਰ ਸਿੰਘ ਮਾਮਲੇ ਨਾਲ ਜੁੜੇ ਤਾਰ

ਮਾਨਸਾ (ਸੰਦੀਪ ਮਿੱਤਲ) : ਮਾਨਸਾ ਜੇਲ੍ਹ 'ਚ ਜਬਰ-ਜ਼ਿਨਾਹ ਮਾਮਲੇ 'ਚ ਉਮਰਕੈਦ ਦੀ ਸਜ਼ਾ ਭੁਗਤ ਰਹੇ ਪਾਸਟਰ ਬਜਿੰਦਰ ਸਿੰਘ ਦੇ ਮਾਮਲੇ 'ਚ ਮਾਨਸਾ ਜੇਲ੍ਹ ਦੇ ਹੌਲਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਰਅਸਲ ਪਾਸਟਰ ਨੂੰ ਜੇਲ੍ਹ 'ਚ ਮੋਬਾਇਲ ਮੁਹੱਈਆ ਕਰਵਾਉਣ ਦੇ ਦੋਸ਼ 'ਚ ਪੁਲਸ ਨੇ ਹੌਲਦਾਰ ਨਿਰਪਾਲ ਸਿੰਘ 'ਤੇ ਵੱਡਾ ਐਕਸ਼ਨ ਲਿਆ ਹੈ। ਜਾਣਕਾਰੀ ਮੁਤਾਬਕ ਮਾਨਸਾ ਜੇਲ੍ਹ 'ਚ ਤਲਾਸ਼ੀ ਦੌਰਾਨ ਪਾਸਟਰ ਬਜਿੰਦਰ ਸਿੰਘ ਤੋਂ ਇੱਕ ਮੋਬਾਇਲ ਫ਼ੋਨ ਅਤੇ 2,500 ਨਕਦੀ ਬਰਾਮਦ ਕੀਤੀ ਗਈ ਸੀ।

ਇਹ ਵੀ ਪੜ੍ਹੋ : ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਤਾੜ-ਤਾੜ ਗੋਲੀਆਂ

ਜਾਂਚ ਦੌਰਾਨ ਜੇਲ੍ਹ os ਹੌਲਦਾਰ ਨਿਰਪਾਲ ਸਿੰਘ ਦੀ ਮੁਲਜ਼ਮ ਵਲੋਂ ਪਛਾਣ ਹੋਈ ਸੀ। ਇਸ ਤੋਂ ਬਾਅਦ ਮਾਨਸਾ ਪੁਲਸ ਵਲੋਂ ਮਾਮਲਾ ਦਰਜ ਕਰਕੇ ਨਿਰਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਲਈ ਹੋਇਆ ਵੱਡਾ ਐਲਾਨ, ਸੂਬਾ ਸਰਕਾਰ ਨੂੰ ਦਿੱਤੀ ਗਈ ਸਖ਼ਤ ਚਿਤਾਵਨੀ
ਪੁਲਸ ਨੇ ਪਹਿਲਾਂ ਪਾਸਟਰ ਬਜਿੰਦਰ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹਾਲਾਂਕਿ ਪੁਲਸ ਨੇ ਬਾਅਦ 'ਚ ਹੌਲਦਾਰ ਨਿਰਪਾਲ ਸਿੰਘ ਦੀ ਪਛਾਣ ਦੋਸ਼ੀ ਵਜੋਂ ਕਰਨ ਉਪਰੰਤ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News