ਪੰਜਾਬ ਪੁਲਸ ਦੇ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ! ਕਮਰੇ 'ਚੋਂ ਮਿਲਿਆ ਸੁਸਾਈਡ ਨੋਟ, ਦੋ ਬੱਚਿਆਂ ਦਾ ਪਿਓ ਸੀ ਮੁਲਾਜ਼ਮ

Wednesday, Dec 10, 2025 - 03:06 PM (IST)

ਪੰਜਾਬ ਪੁਲਸ ਦੇ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ! ਕਮਰੇ 'ਚੋਂ ਮਿਲਿਆ ਸੁਸਾਈਡ ਨੋਟ, ਦੋ ਬੱਚਿਆਂ ਦਾ ਪਿਓ ਸੀ ਮੁਲਾਜ਼ਮ

ਜਲੰਧਰ (ਵੈੱਬ ਡੈਸਕ)- ਜਲੰਧਰ ਜ਼ਿਲ੍ਹੇ 'ਚ ਇਕ ਪੰਜਾਬ ਪੁਲਸ ਦੇ ਮੁਲਾਜ਼ਮ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਪੁਲਸ ਮੁਲਾਜ਼ਮ ਦੀ ਪਛਾਣ ਕਾਂਸਟੇਬਲ ਰਣਜੀਤ ਸਿੰਘ (30) ਵਜੋਂ ਹੋਈ ਹੈ, ਜੋ ਜਲੰਧਰ ਦੇ ਥਾਣਾ ਮਹਿਤਪੁਰ ਦੇ ਸੰਗੋਵਾਲ ਪਿੰਡ ਦਾ ਰਹਿਣ ਵਾਲਾ ਸੀ। ਰਣਜੀਤ ਸਿੰਘ ਪਟਿਆਲਾ ਵਿੱਚ ਪੰਜਾਬ ਪੁਲਸ ਦੀ 5ਵੀਂ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਸੀ।

ਇਹ ਘਟਨਾ ਮੰਗਲਵਾਰ ਅਤੇ ਬੁੱਧਵਾਰ ਦੀ ਰਾਤ ਨੂੰ ਵਾਪਰੀ। ਪਰਿਵਾਰਕ ਮੈਂਬਰਾਂ ਨੂੰ ਉਦੋਂ ਸ਼ੱਕ ਹੋਇਆ ਜਦੋਂ ਰਣਜੀਤ ਸਿੰਘ ਸਵੇਰੇ ਡਿਊਟੀ 'ਤੇ ਜਾਣ ਲਈ ਕਮਰੇ 'ਚੋਂ ਬਾਹਰ ਨਹੀਂ ਆਇਆ। ਜਦੋਂ ਉਨ੍ਹਾਂ ਨੇ ਦਰਵਾਜ਼ਾ ਖੋਲ੍ਹਿਆ ਤਾਂ ਰਣਜੀਤ ਫਾਹੇ ਨਾਲ ਲਟਕਿਆ ਹੋਇਆ ਸੀ। ਉਹ ਵਿਆਹਿਆ ਹੋਇਆ ਸੀ ਅਤੇ ਦੋ ਬੱਚਿਆਂ ਦਾ ਪਿਤਾ ਸੀ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਕਾਟੋ ਕਲੇਸ਼ ਆ ਰਿਹੈ ਸਾਹਮਣੇ, ਹੁਣ ਇਸ ਆਗੂ 'ਤੇ...

ਮਹਿਤਪੁਰ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਬਲਵੀਰ ਸਿੰਘ ਨੇ ਦੱਸਿਆ ਕਿ ਪੁਲਸ ਮੁਲਾਜ਼ਮ ਵੱਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਂਸਟੇਬਲ ਰਣਜੀਤ ਸਿੰਘ ਵਿਆਹਿਆ ਹੋਇਆ ਸੀ ਅਤੇ ਉਹ ਦੋ ਬੱਚਿਆਂ ਦਾ ਪਿਤਾ ਸੀ। ਉਸ ਦੇ ਦੋ ਪੁੱਤਰ ਹਨ, ਜਿਨ੍ਹਾਂ ਦੀ ਉਮਰ 3 ਅਤੇ ਚਾਰ ਸਾਲ ਦੀ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਬਾਰਾਤ ਵਾਲੀ Range Rover ਦੇ ਉੱਡੇ ਪਰਖੱਚੇ

ਮਹਿਤਪੁਰ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਘਟਨਾ ਸਥਾਨ ਤੋਂ ਇਕ ਸੁਸਾਈਡ ਨੋਟ ਬਰਾਮਦ ਹੋਇਆ। ਹਾਲਾਂਕਿ ਅਜੇ ਤੱਕ ਇਹ ਸਾਹਮਣੇ ਨਹੀਂ ਆਇਆ ਹੈ ਕਿ ਨੋਟ ਵਿੱਚ ਕੀ ਲਿਖਿਆ ਗਿਆ ਹੈ. ਪੁਲਿਸ ਨੇ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਖ਼ੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ 65 ਐਂਟਰੀ/ਐਗਜ਼ਿਟ ਪੁਆਇੰਟ ਸੀਲ! ਚੱਪੇ-ਚੱਪੇ 'ਤੇ ਲੱਗੇ ਨਾਕੇ, ਵੱਡੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ


author

shivani attri

Content Editor

Related News