ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰਿਆ ਦਰਦਨਾਕ ਹਾਦਸਾ, ਆਨ-ਡਿਊਟੀ ਹੋਈ ਮੌਤ

Sunday, Jun 23, 2024 - 12:02 PM (IST)

ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰਿਆ ਦਰਦਨਾਕ ਹਾਦਸਾ, ਆਨ-ਡਿਊਟੀ ਹੋਈ ਮੌਤ

ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਸਲੇਮ ਟਾਬਰੀ ਬਾਜ਼ਾਰ ਵਿਚ ਸਰਵਿਸ ਲਾਈਨ 'ਤੇ ਦੇਰ ਰਾਤ ਨੂੰ ਪੀ.ਸੀ.ਆਰ. ਮੁਲਾਜ਼ਮਾਂ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ ਤੇ ਦੂਜਾ ਹਸਪਤਾਲ ਵਿਚ ਜ਼ੇਰੇ ਇਲਾਜ ਹੈ। 

ਇਹ ਖ਼ਬਰ ਵੀ ਪੜ੍ਹੋ - ਸੁਨਹਿਰੀ ਭਵਿੱਖ ਲਈ ਦੁਬਈ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਅਣਹੋਣੀ, ਘਰ 'ਚ ਵਿਛੇ ਸੱਥਰ

ਜਾਣਕਾਰੀ ਮੁਤਾਬਕ ਬੀਤੀ ਰਾਤ 12 ਵਜੇ ਦੇ ਕਰੀਬ ਸਲੇਮ ਟਾਬਰੀ ਬਾਜ਼ਾਰ ਵਿਚ ਸਰਵਿਸ ਲਾਈਨ 'ਤੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਪੁਲਸ ਮੁਲਾਜ਼ਮ ਨੇ  ਪੀ.ਸੀ.ਆਰ. ਮੋਟਰਸਾਈਕਲ 'ਤੇ ਜਾ ਰਹੇ 2 ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਪੀ.ਸੀ.ਆਰ. ਮੁਲਾਜ਼ਮ ਥਾਣੇਦਾਰ ਸਤਨਾਮ ਸਿੰਘ ਤੇ ਹੌਲਦਾਰ ਅਰਸ਼ਦੀਪ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲੁਧਿਆਣਾ ਵਿਚ ਦਾਖ਼ਲ ਕਰਵਾਇਆ ਗਿਆ। ਹੌਲਦਾਰ ਅਰਸ਼ਦੀਪ ਸਿੰਘ ਦੀ ਹਸਪਤਾਲ ਵਿਚ ਜ਼ੇਰੇ ਇਲਾਜ ਮੌਤ ਹੋ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਥੜ੍ਹਾ ਸਾਹਿਬ ਨੇੜੇ ਵਾਪਰਿਆ ਭਿਆਨਕ ਹਾਦਸਾ! ਵਿਅਕਤੀ ਨੇ ਮੌਕੇ 'ਤੇ ਤੋੜਿਆ ਦਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜੈਦੀਪ ਜਾਖੜ ਨੇ ਦੱਸਿਆ ਕਿ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਅਰਸ਼ਦੀਪ ਸਿੰਘ ਹੌਲਦਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪੁਲਸ ਨੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਕਾਰ ਚਾਲਕ ਵੀ ਲੁਧਿਆਣਾ ਦੇ ਇਕ ਪੁਲਸ ਥਾਣੇ ਵਿਚ ਡਿਊਟੀ 'ਤੇ ਤਾਇਨਾਤ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News