ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
Wednesday, Jul 22, 2026 - 01:13 PM (IST)
ਜਲੰਧਰ (ਮਹੇਸ਼)–ਪੀ. ਏ. ਪੀ. ਦੀ 27 ਬਟਾਲੀਅਨ ਦੇ ਕਾਂਸਟੇਬਲ ਰਾਜ ਕੁਮਾਰ ਦੀ ਸੁੱਚੀ ਪਿੰਡ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਪੁਲਸ ਮੁਲਾਜ਼ਮ ਦੇਰ ਰਾਤ ਨੂੰ ਆਪਣੇ ਮੋਟਰਸਾਈਕਲ ਨੰਬਰ ਪੀ. ਬੀ. 08 ਐੱਫ਼. ਏ-1688 'ਤੇ ਜਾ ਰਿਹਾ ਸੀ। ਜਦੋਂ ਉਹ ਸੁੱਚੀ ਪਿੰਡ ਰੋਡ ’ਤੇ ਪਹੁੰਚਿਆ ਤਾਂ ਕਿਸੇ ਤੇਜ਼ ਰਫ਼ਤਾਰ ਵਾਹਨ ਨੇ ਉਸ ਵਿਚ ਟੱਕਰ ਮਾਰ ਦਿੱਤੀ, ਜਿਸ ਦੇ ਬਾਅਦ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ

ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾ ਮੰਡੀ ਦੇ ਏ. ਐੱਸ. ਆਈ. ਜਸਵੰਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ, ਜਦਕਿ ਮੁਲਜ਼ਮ ਚਾਲਕ ਸਮੇਤ ਵਾਹਨ ਮੌਕੇ ਤੋਂ ਫ਼ਰਾਰ ਹੋ ਚੁੱਕਾ ਸੀ। ਪੁਲਸ ਨੇ ਮ੍ਰਿਤਕ ਪੁਲਸ ਮੁਲਾਜ਼ਮ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਬੁੱਧਵਾਰ ਸਵੇਰੇ ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕਰਦੇ ਹੋਏ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
