ਜਲੰਧਰ: ਪੰਜਾਬ ਪੁਲਸ ਦੀ ਵਰਦੀ ਦਾਗਦਾਰ, ਵਾਲੀਆਂ ਲੁੱਟਦਾ ਫੜਿਆ ਗਿਆ ਕਾਂਸਟੇਬਲ, SSP ਨੇ ਕੀਤਾ ਸਸਪੈਂਡ

05/15/2021 4:10:41 PM

ਜਲੰਧਰ (ਮਹੇਸ਼)– ਮਾਂ-ਬੇਟੀ ਨਾਲ ਹੋਈ ਸਨੈਚਿੰਗ ਦੇ ਮਾਮਲੇ ਵਿਚ ਇਕ ਫੜੇ ਗਏ ਇਕ ਪੁਲਸ ਮੁਲਾਜ਼ਮ ਨੂੰ ਜ਼ਿਲ੍ਹਾ ਦਿਹਾਤੀ ਦੇ ਐੱਸ. ਐੱਸ. ਪੀ. ਨਵੀਨ ਕੁਮਾਰ ਸਿੰਗਲਾ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਐੱਸ. ਐੱਸ. ਪੀ. ਨੇ ਕਿਹਾ ਕਿ ਸਸਪੈਂਡ ਕੀਤੇ ਗਏ ਕਾਂਸਟੇਬਲ ਮਨਦੀਪ ਸਿੰਘ ਵਾਸੀ ਦਸੂਹਾ (ਹੁਸ਼ਿਆਰਪੁਰ) ਦਾ ਪੁਰਾਣਾ ਰਿਕਾਰਡ ਵੀ ਚੈੱਕ ਕਰਵਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਜਲੰਧਰ ਦੀ ਦਰਦਨਾਕ ਤਸਵੀਰ: ਲੋਕਾਂ ਨੇ ਮੋੜੇ ਮੂੰਹ ਤਾਂ ਧੀ ਦੀ ਲਾਸ਼ ਖ਼ੁਦ ਹੀ ਮੋਢਿਆਂ 'ਤੇ ਚੁੱਕ ਸ਼ਮਸ਼ਾਨਘਾਟ ਪੁੱਜਾ ਪਿਓ

ਡੀ. ਐੱਸ. ਪੀ. ਆਦਮਪੁਰ ਹਰਿੰਦਰ ਸਿੰਘ ਮਾਨ ਨੇ ਕਿਹਾ ਕਿ ਪਤਾਰਾ ਮੇਨ ਰੋਡ ’ਤੇ ਸ਼ੁੱਕਰਵਾਰ ਨੂੰ ਦੁਪਹਿਰ ਦੇ ਸਮੇਂ ਐਕਟਿਵਾ ’ਤੇ ਜਾ ਰਹੀ ਪਿੰਡ ਬੋਲੀਨਾ ਦੋਆਬਾ ਵਾਸੀ ਮਾਂ-ਬੇਟੀ ਨੂੰ ਉਕਤ ਪੁਲਸ ਮੁਲਾਜ਼ਮ ਵੱਲੋਂ ਆਪਣੇ ਇਕ ਹੋਰ ਸਾਥੀ ਦੀ ਮਦਦ ਨਾਲ ਲੁਟ ਦਾ ਸ਼ਿਕਾਰ ਬਣਾਇਆ ਗਿਆ ਸੀ। ਦੋਵੇਂ ਜਲੰਧਰ ਕੈਂਟ ਸਥਿਤ ਆਰਮੀ ਦੀ ਕੰਟੀਨ ਤੋਂ ਸਾਮਾਨ ਲੈ ਕੇ ਵਾਪਸ ਆਪਣੇ ਪਿੰਡ ਜਾ ਰਹੀਆਂ ਸਨ। ਵਾਰਦਾਤ ਦੀ ਸੂਚਨਾ ਮਿਲਦੇ ਹੀ ਐੱਸ. ਐੱਚ. ਓ. ਪਤਾਰਾ ਸੁਖਦੇਵ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਤੇ ਲੋਕਾਂ ਦੀ ਮਦਦ ਨਾਲ ਸਨੈਚਿੰਗ ਕਰਨ ਵਾਲੇ ਬਾਈਕ ਸਵਾਰ ਲੁਟੇਰਿਆਂ ਵਿਚੋਂ ਇਕ ਨੂੰ ਕਾਬੂ ਕਰ ਲਿਆ ਗਿਆ, ਜਿਸ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਉਹ ਪੁਲਸ ਮੁਲਾਜ਼ਮ ਹੈ ਅਤੇ ਅੱਜਕਲ ਜੰਡੂਸਿੰਘਾ ਸਥਿਤ ਆਕਸੀਜਨ ਦੀ ਫੈਕਟਰੀ ਵਿਚ ਡਿਊਟੀ ਦੇ ਰਿਹਾ ਹੈ ਜਦਕਿ ਉਸ ਦਾ ਦੂਜਾ ਫਰਾਰ ਹੋਣ ਵਿਚ ਸਫ਼ਲ ਹੋ ਗਿਆ। 

ਇਹ ਵੀ ਪੜ੍ਹੋ: ਜਲੰਧਰ: ਸਪਾ ਸੈਂਟਰ 'ਚ ਹੋਏ ਕੁੜੀ ਨਾਲ ਗੈਂਗਰੇਪ ਦੇ ਮਾਮਲੇ 'ਚ ਖੁੱਲ੍ਹੀਆਂ ਕਈ ਪਰਤਾਂ, ਪੁਲਸ ਮੁਲਾਜ਼ਮ ਦਾ ਨਾਂ ਵੀ ਜੁੜਿਆ

ਡੀ. ਐੱਸ. ਪੀ. ਆਦਮਪੁਰ ਦੇ ਮੁਤਾਬਕ ਫੜੇ ਗਏ ਕਾਂਸਟੇਬਲ ਮਨਦੀਪ ਸਿੰਘ ਦੇ ਸਾਥੀ ਵੱਲੋਂ ਮਾਂ-ਬੇਟੀ ਕੋਲੋਂ ਖੋਹੀਆਂ ਗਈਆਂ ਬਾਲੀਆਂ ਬਰਾਮਦ ਕਰ ਲਈਆਂ ਹਨ ਅਤੇ ਫਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ। ਵਾਰਦਾਤ ਦੇ ਸਮੇਂ ਬਾਈਕ ਪੁਲਸ ਮੁਲਾਜ਼ਮ ਚਲਾ ਰਿਹਾ ਸੀ, ਜੋ ਕਿ ਵਰਦੀ ਵਿਚ ਸੀ ਅਤੇ ਉਸ ਦਾ ਫਰਾਰ ਸਾਥੀ ਉਸ ਦੇ ਪਿੱਛੇ ਬੈਠਾ ਹੋਇਆ ਸੀ। ਐੱਸ. ਐੱਚ. ਓ. ਪਤਾਰਾ ਨੇ ਕਿਹਾ ਕਿ ਮਾਂ-ਬੇਟੀ ਵੱਲੋਂ ਇਸ ਮਾਮਲੇ ਵਿਚ ਕੋਈ ਵੀ ਕਾਨੂੰਨੀ ਕਰਨ ਤੋਂ ਬੇਸ਼ੱਕ ਇਨਕਾਰ ਕਰ ਦਿੱਤਾ ਹੈ ਪਰ ਇਸ ਦੇ ਬਾਵਜੂਦ ਵੀ ਪੁਲਸ ਵੱਲੋਂ ਆਪਣੇ ਪੱਧਰ ’ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:  ਪਤਨੀ ਦੇ ਨਾਜਾਇਜ਼ ਸੰਬੰਧਾਂ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, ਦੁਖੀ ਹੋਏ ਪਤੀ ਨੇ ਕੀਤੀ ਖ਼ੁਦਕੁਸ਼ੀ

ਨੋਟ- ਪੁਲਸ ਮੁਲਾਜ਼ਮ ਵੱਲੋਂ ਕੀਤੀ ਗਈ ਅਜਿਹੀ ਹਰਕਤ ਬਾਰੇ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦੱਸੋ

shivani attri

This news is Content Editor shivani attri