ਖੰਨਾ 'ਚ ਪੰਜਾਬ ਪੁਲਸ ਦੇ ਹੌਲਦਾਰ ਨੂੰ ਦਿੱਤੀ ਦਰਦਨਾਕ ਮੌਤ, ਤਲਵਾਰਾਂ ਨਾਲ ਕੀਤਾ ਹਮਲਾ

Monday, Oct 31, 2022 - 10:50 AM (IST)

ਖੰਨਾ 'ਚ ਪੰਜਾਬ ਪੁਲਸ ਦੇ ਹੌਲਦਾਰ ਨੂੰ ਦਿੱਤੀ ਦਰਦਨਾਕ ਮੌਤ, ਤਲਵਾਰਾਂ ਨਾਲ ਕੀਤਾ ਹਮਲਾ

ਖੰਨਾ (ਵਿਪਨ, ਬੈਨੀਪਾਲ) : ਖੰਨਾ 'ਚ ਇਕ ਝਗੜੇ ਨੂੰ ਲੈ ਕੇ ਇਕ ਪੁਲਸ ਮੁਲਾਜ਼ਮ ਨੂੰ ਦਰਦਨਾਕ ਮੌਤ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਘਟਨਾ 2 ਦਿਨ ਪਹਿਲਾਂ ਦੀ ਹੈ। ਇੱਥੇ ਪਿੰਡ ਹੋਲ ਵਿਖੇ 3 ਵਿਅਕਤੀਆਂ ਨੇ ਤਲਵਾਰਾਂ ਨਾਲ ਪੰਜਾਬ ਪੁਲਸ ਦੇ ਹੌਲਦਾਰ ਸੁਖਵਿੰਦਰ ਸਿੰਘ 'ਤੇ ਹਮਲਾ ਕੀਤਾ ਸੀ। ਇਸ ਹਮਲੇ ਦੌਰਾਨ ਸੁਖਵਿੰਦਰ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ।

ਇਹ ਵੀ ਪੜ੍ਹੋ : ਲੁਧਿਆਣਾ ਸੈਂਟਰਲ ਜੇਲ੍ਹ ਦੇ ਸੁਪਰੀਡੈਂਟ ਨੂੰ ਆਇਆ ਧਮਕੀ ਭਰਿਆ ਫੋਨ, ਦਿੱਤੀ ਇਹ ਚਿਤਾਵਨੀ

ਬੀਤੇ ਦਿਨ ਸੁਖਵਿੰਦਰ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਦਿੱਤਾ। ਫਿਲਹਾਲ ਪੁਲਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ 2 ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਭਾਰਤੀ ਖੇਤਰ 'ਚ ਮੁੜ ਪਾਕਿਸਤਾਨੀ ਡਰੋਨ ਦੀ ਦਸਤਕ, BSF ਨੇ ਕੀਤੀ ਅੱਧਾ ਦਰਜਨ ਰਾਊਂਡ ਫਾਇਰਿੰਗ

ਇਸ ਬਾਰੇ ਡੀ. ਐੱਸ. ਪੀ. ਵਿਲੀਅਮ ਜੇਜੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਸੁਖਵਿੰਦਰ ਸਿੰਘ ਦੇ ਚਚੇਰੇ ਭਰਾ ਸਤਵਿੰਦਰ ਸਿੰਘ ਦੇ ਬਿਆਨਾਂ 'ਤੇ ਗੁਰਪਿੰਦਰ ਸਿੰਘ, ਉਸ ਦੇ ਭਰਾ ਅਵਤਾਰ ਸਿੰਘ ਅਤੇ ਅਵਤਾਰ ਸਿੰਘ ਦੇ ਪੁੱਤਰ ਸੁਖਚੈਨ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਸੁਖਵਿੰਦਰ ਦੀ ਲਾਸ਼ ਨੂੰ ਲੁਧਿਆਣਾ ਤੋਂ ਖੰਨਾ ਲਿਆਂਦਾ ਗਿਆ ਹੈ, ਜਿੱਥੇ ਉਸ ਦਾ ਪੋਸਟ ਮਾਰਟਮ ਕਰਵਾਇਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News