ਪੰਜਾਬ ਪੁਲਸ ਦੇ ਹੌਲਦਾਰ ਦਾ ਨਵਜੋਤ ਸਿੱਧੂ ਨੂੰ ਖੁੱਲ੍ਹਾ ਚੈਲੇਂਜ, ਕਿਹਾ ‘ਮੈਨੂੰ ਦਬਕਾ ਮਾਰ ਕੇ ਦਿਖਾਓ’ (ਵੀਡੀਓ)
Wednesday, Dec 29, 2021 - 01:34 PM (IST)
ਅੰਮ੍ਰਿਤਸਰ (ਵੈੱਬ ਡੈਸਕ, ਗੁਰਿੰਦਰ ਸਾਗਰ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ‘ਥਾਣੇਦਾਰ ਦੀ ਪੈਂਟ ਗਿੱਲੀ ਕਰਨ’ ਵਾਲਾ ਵਿਵਾਦਿਤ ਬਿਆਨ ਦਿੱਤਾ ਗਿਆ ਸੀ, ਜਿਸ ਤੋਂ ਪੰਜਾਬ ਪੁਲਸ ਦੇ ਮੁਲਾਜ਼ਮਾਂ ਦਾ ਗੁੱਸਾ ਵੱਧਦਾ ਜਾ ਰਿਹਾ ਹੈ। ਇਸ ਬਿਆਨ ’ਤੇ ਨਵਜੋਤ ਸਿੱਧੂ ਨੂੰ ਸਭ ਤੋਂ ਪਹਿਲਾਂ ਚੰਡੀਗੜ੍ਹ ਦੇ ਡੀ.ਐੱਸ.ਪੀ ਦਿਲਸ਼ੇਰ ਸਿੰਘ ਚੰਦੇਲ ਨੇ ਖਰੀਆਂ-ਖਰੀਆਂ ਸੁਣਾਈਆਂ ਅਤੇ ਹੁਣ ਅੰਮ੍ਰਿਤਸਰ ਦਾ ਇਕ ਹੌਲਦਾਰ ਸੰਦੀਪ ਸਿੰਘ ਵੀ ਨਵਜੋਤ ਸਿੱਧੂ ’ਤੇ ਬਿਆਨ ’ਤੇ ਆਪਣਾ ਗੁੱਸਾ ਜ਼ਾਹਿਰ ਕਰ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ
ਹੌਲਦਾਰ ਸੰਦੀਪ ਸਿੰਘ ਨੇ ਆਪਣੀ ਵੀਡੀਓ ਵਾਇਰਲ ਕਰਦੇ ਹੋਏ ਪੁਲਸ ’ਤੇ ਵਿਵਾਦਿਤ ਬਿਆਨ ਦੇਣ ’ਤੇ ਨਵਜੋਤ ਸਿੱਧੂ ਨੂੰ ਕਰਾਰਾ ਜਵਾਬ ਦਿੱਤਾ ਹੈ। ਵਾਇਰਲ ਵੀਡੀਓ ’ਚ ਸੰਦੀਪ ਸਿੰਘ ਨੇ ਕਿਹਾ ਕਿ ‘‘ਮੈਂ ਪੂਰਬੀ ਵਿਧਾਨ ਸਭਾ ’ਚ ਰਹਿੰਦਾ ਹਾਂ, ਇਹ ਸਿੱਧੂ ਦਾ ਹਲਕਾ ਹੈ। 10 ਵਰ੍ਹੇ ਪਹਿਲਾਂ ਤੁਹਾਡੀ ਪਤਨੀ ਨਵਜੋਤ ਕੌਰ ਨੂੰ ਵੋਟ ਪਾਈ ਸੀ। 2017 ’ਚ ਤੁਹਾਨੂੰ ਵੀ ਵੋਟ ਦਿੱਤੀ ਸੀ।’’ ਉਸ ਨੇ ਕਿਹਾ ਕਿ ਇਸ ਸਮੇਂ ਨਵਜੋਤ ਸਿੱਧੂ ਤੁਸੀਂ ਆਈਕਾਨ ਹੋ ਪਰ ਤੁਹਾਡੇ ਪੰਜਾਬ ਪੁਲਸ ਨੂੰ ਲੈ ਕੇ ਦਿੱਤੇ ਗਏ ਵਿਵਾਦਤ ਬਿਆਨ ਨੇ ਮੈਨੂੰ ਬਹੁਤ ਦੁੱਖ ਪਹੁੰਚਾਇਆ ਹੈ। ਤੁਸੀਂ ਐੱਮ.ਐੱਲ. ਏ ਛੱਡੋ, ਸਿੱਧੂ ਖੁਦ ਮੈਨੂੰ ਦਬਕਾ ਮਾਰਨ, ਜੇਕਰ ਮੇਰੇ ਮੱਥੇ ‘ਤੇ ਪਸੀਨੇ ਦੀ ਇੱਕ ਬੂੰਦ ਵੀ ਆ ਗਈ ਤਾਂ ਉਹ ਸਿੱਧੂ ਦੀ ਜੁੱਤੀ ‘ਚ ਪਾਣੀ ਪੀਣ ਲਈ ਤਿਆਰ ਹਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਮਲੋਟ ਦੇ ਪਿੰਡ ਈਨਾ ਖੇੜਾ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਨੌਜਵਾਨ ਗ੍ਰਿਫ਼ਤਾਰ
ਸੰਦੀਪ ਨੇ ਵੀਡੀਓ ’ਚ ਕਿਹਾ ਕਿ ‘ਪੁਲਸ ਸਿੱਧੂ ਦੀ ਸਿਕਿਊਰਿਟੀ ਕਰਦੀ ਹੈ ਅਤੇ ਸਿੱਧੂ ਬਦਲੇ ‘ਚ ਜੋ ਉਨ੍ਹਾਂ ਨੂੰ ਕਹਿ ਰਹੇ ਹਨ, ਉਹ ਠੀਕ ਨਹੀਂ ਹੈ। ਸਿੱਧੂ ਦੇ ਮੁਕਾਬਲੇ ਤਾਕਤ ‘ਚ ਮੈਂ ਕਮਜ਼ੋਰ ਜ਼ਰੂਰ ਹਾਂ ਪਰ ਮੈਂ ਇਸ ਗੱਲ ਦਾ ਜਵਾਬ ਉਨ੍ਹਾਂ ਨੂੰ ਚੋਣਾਂ ‘ਚ ਦਿਆਂਗਾ। ਮੈਂ ਆਪਣੇ ਸਾਰੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਇਹ ਕਹਿਣਾ ਚਾਹੁੰਦਾ ਹਾਂ ਇਸ ਵਾਰੀ ਨਵਜੋਤ ਸਿੱਧੂ ਨੂੰ ਕੋਈ ਵੋਟ ਨਾ ਪਾਵੇ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ਬਲਾਸਟ: ਪਾਕਿ ਗਿਆ ਸੀ ਗਗਨਦੀਪ ਜਾਂ ਪੰਜਾਬ ’ਚ ਹੀ ਉਸ ਨੂੰ ਮਿਲੀ ਸੀ ਬਲਾਸਟ ਕਰਨ ਦੀ ਟਰੇਨਿੰਗ?
ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੁਝ ਦਿਨ ਪਹਿਲਾਂ ਸੁਲਤਾਨਪੁਰ ਲੋਧੀ ਗਏ ਸਨ। ਉੱਥੇ ਹੀ ਕਾਂਗਰਸੀ ਵਿਧਾਇਕ ਨਵਤੇਜ ਚੀਮਾ ਦੀ ਹਮਾਇਤ ਦੇ ਜੋਸ਼ 'ਚ ਸਿੱਧੂ ਨੇ ਕਿਹਾ ਕਿ ਜੇਕਰ ਚੀਮਾ ਨੇ ਇੱਕ ਦੱਬਕਾ ਮਾਰਿਆ ਤਾਂ ਪੁਲਸ ਅਧਿਕਾਰੀਆਂ ਦੀ ਪੇਂਟ ਗਿੱਲੀ ਹੋ ਜਾਵੇ। ਇਸ ਤੋਂ ਬਾਅਦ ਪੁਲਸ ਫੋਰਸ 'ਚ ਸਿੱਧੂ ਖ਼ਿਲਾਫ਼ ਗੁੱਸਾ ਪਾਇਆ ਜਾ ਰਿਹਾ ਹੈ। ਨਵਜੋਤ ਸਿੱਧੂ ਵਲੋਂ ‘ਪੁਲਸ ਦੀਆਂ ਪੈਂਟਾਂ ਗਿੱਲੀਆਂ ਹੋਣ’ ਵਾਲੇ ਵਿਵਾਦਤ ਬਿਆਨ ਨਾਲ ਪੁਲਸ ਅਫ਼ਸਰਾਂ ’ਚ ਗੁੱਸਾ ਪਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਚੰਡੀਗੜ੍ਹ ਪੁਲਸ ਦੇ ਡੀ.ਐੱਸ.ਪੀ. ਦਿਲਸ਼ੇਰ ਸਿੰਘ ਚੰਦੇਲ ਨੇ ਸਿੱਧੂ ਨੂੰ ਫੋਰਸ ਦੀ ਸੁਰੱਖਿਆ ਛੱਡਣ ਦੀ ਚੁਣੌਤੀ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - Year Ender 2021: ਪੰਜਾਬ ਦੀਆਂ ਰੂਹ ਕੰਬਾਊ ਘਟਨਾਵਾਂ, ਜਦੋਂ ਆਪਣਿਆਂ ਨੇ ਲੁੱਟੀਆਂ ਕੁੜੀਆਂ ਦੀਆਂ ਇੱਜ਼ਤਾਂ