ਪੰਜਾਬ 'ਚ ਕਾਂਸਟੇਬਲ ਭਰਤੀ ਨਾਲ ਜੁੜੀ ਵੱਡੀ ਖ਼ਬਰ, CM ਮਾਨ ਇਸ ਤਾਰੀਖ਼ ਨੂੰ ਵੰਡਣਗੇ ਨਿਯੁਕਤੀ ਪੱਤਰ

08/18/2022 11:40:33 AM

ਚੰਡੀਗੜ੍ਹ : ਪੰਜਾਬ 'ਚ ਕਾਂਸਟੇਬਲਾਂ ਦੀ ਭਰਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੀ ਹੈ। ਇਸ ਦੇ ਲਈ 23 ਅਗਸਤ ਨੂੰ ਚੰਡੀਗੜ੍ਹ ਵਿਖੇ ਸਮਾਗਮ ਰੱਖਿਆ ਗਿਆ ਹੈ, ਜਿਸ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ।

ਇਹ ਵੀ ਪੜ੍ਹੋ : ਬਾਸਮਤੀ ਚੌਲਾਂ ਦੀ ਬਰਾਮਦ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਇਹ ਨਿਰਦੇਸ਼

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਪੁਲਸ ਲਈ ਚੁਣੇ ਗਏ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਸੀ। ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਾਰੇ ਚੁਣੇ ਹੋਏ ਉਮੀਦਵਾਰਾਂ ਨੂੰ ਮੈਡੀਕਲ ਜਾਂਚ ਅਤੇ ਤਸਦੀਕ ਉਪਰੰਤ ਨਿਯੁਕਤੀ ਪੱਤਰ ਜਲਦ ਵੰਡੇ ਜਾਣਗੇ।
ਇਹ ਵੀ ਪੜ੍ਹੋ : ਹੁਣ ਮਾਨ ਸਰਕਾਰ ਦੇ ਨਿਸ਼ਾਨੇ 'ਤੇ ਸਾਬਕਾ ਜੇਲ੍ਹ ਮੰਤਰੀ, CM ਤੱਕ ਪੁੱਜੀ ਸਾਰੇ ਮਾਮਲੇ ਦੀ ਰਿਪੋਰਟ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News