ਪੰਜਾਬ ਪੁਲਸ 'ਚ 10ਵੀਂ-12ਵੀਂ ਪਾਸ ਲਈ ਨੌਕਰੀ, 13 ਮਾਰਚ ਹੈ ਆਖ਼ਰੀ ਤਾਰੀਖ਼
Monday, Mar 10, 2025 - 09:51 AM (IST)
 
            
            ਚੰਡੀਗੜ੍ਹ- ਪੰਜਾਬ ਪੁਲਸ ਵਲੋਂ ਕਾਂਸਟੇਬਲ ਦੇ 1746 ਅਹੁਦਿਆਂ 'ਤੇ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕਾਂਸਟੇਬਲ ਦੇ ਕੁੱਲ 1746 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 13 ਮਾਰਚ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਚਾਹੀਦਾ ਹੈ।
ਐਕਸ ਸਰਵਿਸਮੈਨ ਦਾ 10ਵੀਂ ਪਾਸ ਹੋਣਾ ਜ਼ਰੂਰੀ ਹੈ। 
ਉਮਰ
ਉਮੀਦਵਾਰ ਦੀ ਉਮਰ 18 ਤੋਂ 28 ਸਾਲ ਤੈਅ ਕੀਤੀ ਗਈ ਹੈ। ਰਾਖਵਾਂਕਰਨ ਵਰਗ ਤੋਂ ਆਉਣ ਵਾਲੇ ਉਮੀਦਵਾਰਾਂ ਨੂੰ ਉੱਪਰੀ ਉਮਰ 'ਚ ਨਿਯਮ ਅਨੁਸਾਰ ਛੋਟ ਦਿੱਤੀ ਜਾਵੇਗੀ।
ਫੀਸ
ਜਨਰਲ- 1150 ਰੁਪਏ
ਐੱਸਸੀ/ਐੱਸਟੀ/ਬੀਸੀ/ਓਬੀਸੀ (ਸਿਰਫ਼ ਪੰਜਾਬ ਰਾਜ ਦੇ)- 650 ਰੁਪਏ
ਪੰਜਾਬ ਦੇ ਐਕਸ ਸਰਵਿਸਮੈਨ- 500 ਰੁਪਏ
ਤਨਖਾਹ
ਉਮੀਦਵਾਰ ਨੂੰ ਹਰ ਮਹੀਨੇ 19,900 ਰੁਪਏ ਤਨਖਾਹ ਮਿਲੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।

 
                     
                             
                             
                             
                             
                             
                             
                             
                             
                            