ਪੰਜਾਬ ਪੁਲਸ ਦਾ ਕਾਂਸਟੇਬਲ ਮੁਅੱਤਲ
Friday, Nov 20, 2026 - 05:57 PM (IST)
ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਪੰਜਾਬ ਪੁਲਸ ਦੇ ਇੱਕ ਕਾਂਸਟੇਬਲ ਨੇ ਆਪਣੀ ਬੇਕਾਬੂ ਕਾਰ ਨਾਲ 12 ਸਾਲਾਂ ਦੀ ਸਕੂਲੀ ਬੱਚੀ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਬੀਤੇ ਦਿਨ ਸ਼ਾਮ 5:30 ਵਜੇ ਵਾਪਰਿਆ, ਜਦੋਂ ਬੱਚੀ ਸਕੂਲ ਤੋਂ ਘਰ ਪਰਤ ਰਹੀ ਸੀ। ਟੱਕਰ ਕਾਰਨ ਬੱਚੀ ਦੀਆਂ ਲੱਤਾਂ 'ਤੇ ਗੰਭੀਰ ਸੱਟਾਂ ਆਈਆਂ ਹਨ ਅਤੇ ਫਰੈਕਚਰ ਹੋਣ ਕਾਰਨ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਆਉਣ ਵਾਲੇ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਸਵੇਰ ਸਮੇਂ ਘੱਟੇਗੀ ਵਿਜ਼ੀਬਿਲਟੀ
ਕਾਰ ਵਿੱਚੋਂ ਮਿਲਿਆ ਨਸ਼ੇ ਦਾ ਸਾਮਾਨ
ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਦੋਸ਼ੀ ਕਾਂਸਟੇਬਲ ਨੂੰ ਫੜ ਲਿਆ। ਉਹ ਪੁਲਸ ਦੀ ਵਰਦੀ ਵਿੱਚ ਸੀ ਅਤੇ ਨਸ਼ੇ ਵਿੱਚ ਇੰਨਾ ਧੁੱਤ ਸੀ ਕਿ ਉਸ ਤੋਂ ਠੀਕ ਤਰ੍ਹਾਂ ਖੜ੍ਹਾ ਵੀ ਨਹੀਂ ਹੋਇਆ ਜਾ ਰਿਹਾ ਸੀ। ਲੋਕਾਂ ਨੇ ਜਦੋਂ ਉਸ ਦੀ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਸ਼ਰਾਬ ਦੀ ਬੋਤਲ, ਬੀੜੀ, ਸਿਗਰਟ ਅਤੇ ਨਸ਼ੇ ਦੀਆਂ ਪੁੜੀਆਂ ਬਰਾਮਦ ਹੋਈਆਂ। ਲੋਕਾਂ ਨੇ ਘਟਨਾ ਦੀ ਵੀਡੀਓ ਬਣਾ ਕੇ ਦੋਸ਼ੀ ਨੂੰ ਕਾਰ ਸਮੇਤ ਥਾਣਾ ਸੁਲਤਾਨਵਿੰਡ ਦੀ ਪੁਲਸ ਹਵਾਲੇ ਕਰ ਦਿੱਤਾ। ਬੱਚੀ ਦੀ ਮਾਂ ਪ੍ਰੀਤੀ ਨੇ ਦੱਸਿਆ ਕਿ ਉਹ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਉਨ੍ਹਾਂ ਨੇ ਬੱਚੀ ਦੇ ਪੂਰੇ ਇਲਾਜ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ-ਪੰਜਾਬ: ਸਕੂਲ ਵੈਨ ਨਾਲ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
ਕਾਂਸਟੇਬਲ ਅੰਮ੍ਰਿਤਪਾਲ ਨੂੰ ਕੀਤਾ ਮੁਅੱਤਲ
ਏ.ਡੀ.ਸੀ.ਪੀ. ਸਿਟੀ 1 ਜੋਗੇਸ਼ਵਰ ਸਿੰਘ ਗੋਰੋਇਆ ਨੇ ਦੱਸਿਆ ਕਿ ਦੋਸ਼ੀ ਕਾਂਸਟੇਬਲ ਦੀ ਪਛਾਣ ਅੰਮ੍ਰਿਤਪਾਲ ਵਜੋਂ ਹੋਈ ਹੈ, ਜੋ ਪੀ.ਸੀ.ਆਰ. ਵਿੱਚ ਤਾਇਨਾਤ ਸੀ ਅਤੇ ਉਹ ਪਹਿਲਾਂ ਤੋਂ ਹੀ ਡਿਊਟੀ ਤੋਂ ਗੈਰ-ਹਾਜ਼ਰ ਚੱਲ ਰਿਹਾ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਸ ਕਮਿਸ਼ਨਰ ਨੇ ਕਾਂਸਟੇਬਲ ਅੰਮ੍ਰਿਤਪਾਲ ਨੂੰ ਮੁਅੱਤਲ ਕਰ ਦਿੱਤਾ ਹੈ ।
ਇਹ ਵੀ ਪੜ੍ਹੋ-ਪੰਜਾਬ ਦੇ 333 ਅਧਿਕਾਰੀਆਂ 'ਤੇ ਡਿੱਗੀ ਗਾਜ, ਜਾਣੋ ਕੀ ਹੈ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
