'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਸ ਦੀ ਕਾਰਵਾਈ ਜਾਰੀ, 18ਵੇਂ ਦਿਨ 95 ਨਸ਼ਾ ਸਮੱਗਲਰ ਗ੍ਰਿਫ਼ਤਾਰ
Wednesday, Mar 19, 2025 - 11:13 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਨੂੰ ਲਗਾਤਾਰ 18ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ 95 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 11 ਕਿੱਲੋ ਹੈਰੋਇਨ, 7.5 ਕਿੱਲੋ ਅਫ਼ੀਮ ਅਤੇ 31,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ 18 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 2231 ਹੋ ਗਈ ਹੈ।
ਇਹ ਵੀ ਪੜ੍ਹੋ : ਵੱਡੀ ਮੁਸੀਬਤ 'ਚ ਘਿਰਣਗੇ ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕ! ਅਗਲੇ 6 ਮਹੀਨੇ...
ਵਿਸ਼ੇਸ਼ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਲੜਾਈ ’ਚ ਲਿਆਂਦੀ ਤੇਜ਼ੀ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ ਮਾਲੇਰਕੋਟਲਾ ਪੁਲਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਪਿੰਡ ਫ਼ਿਰੋਜ਼ਪੁਰ ਕੋਠਲਾ, ਥਾਣਾ ਸੰਦੌੜ ਵਿਖੇ ਸੰਪਰਕ ਮੀਟਿੰਗ ਕਰਵਾਈ, ਜਿਸ ਦੌਰਾਨ 40 ਪੰਚਾਇਤਾਂ ਵੱਲੋਂ ਨਸ਼ਿਆਂ ਦੇ ਖ਼ਤਰੇ ਦਾ ਸਾਂਝੇ ਤੌਰ 'ਤੇ ਮੁਕਾਬਲਾ ਕਰਨ ਤੇ ਪੁਲਸ-ਜਨਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 97 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਸ ਟੀਮਾਂ ਵੱਲੋਂ ਸੂਬੇ ਭਰ ’ਚ 539 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ, ਜਿਸ ਦੌਰਾਨ 61 ਐੱਫ਼. ਆਈ. ਆਰ. ਦਰਜ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਰਾਸ਼ਨ ਦੇ ਲੱਖਾਂ ਧਾਰਕਾਂ ਲਈ ਜ਼ਰੂਰੀ ਖ਼ਬਰ, 31 ਮਾਰਚ ਤੱਕ ਕਰ ਲਓ ਇਹ ਕੰਮ ਨਹੀਂ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e