ਪੰਜਾਬ ਪੁਲਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੇਵਾ ਮੁਕਤੀ ''ਤੇ ਵੀ ਪਈ ਕੋਰੋਨਾ ਦੀ ਮਾਰ

Tuesday, Mar 31, 2020 - 05:56 PM (IST)

ਪੰਜਾਬ ਪੁਲਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੇਵਾ ਮੁਕਤੀ ''ਤੇ ਵੀ ਪਈ ਕੋਰੋਨਾ ਦੀ ਮਾਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮਤੰਰੀ ਕੈਪਟਨ ਅਮਰਿੰਦਰ ਸਿੰਘ ਸੂਬੇ 'ਚ ਕੋਰੋਨਾ ਵਾਇਰਸ ਦੇ ਖਤਰੇ ਕਾਰਨ ਪੈਦਾ ਹੋਈ ਸਥਿਤੀ ਦੇ ਮੁਦੇਨਜ਼ਰ ਕਰਫਿਊ ਦੀ ਮਿਆਦ 'ਚ 15 ਦਿਨ ਤੱਕ ਵਾਧਾ ਕੀਤਾ ਗਿਆ ਹੈ। ਉੱਥੇ ਹੀ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਅਤੇ ਪੰਜਾਬ ਹੋਮ ਗਾਰਡ 'ਚ ਅੱਜ 31 ਮਾਰਚ 2020 ਨੂੰ ਸੇਵਾ ਮੁਕਤ ਹੋਣ ਵਾਲੇ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ 31 ਮਈ ਨੂੰ ਸੇਵਾ ਮੁਕਤ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ: ਕੋਰੋਨਾ ਨਾਲ ਮਰੇ ਪਿਤਾ ਦੀ ਡੈੱਡ ਬਾਡੀ ਲੈਣ ਆਏ ਪੁੱਤ ਦੀਆਂ ਨਿਕਲੀਆਂ ਚੀਕਾਂ

ਦੱਸਣਯੋਗ ਹੈ ਕਿ ਜਿੱਥੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਮਾਮਲਿਆਂ 'ਤੇ ਅਹਿਮ ਫੈਸਲੇ ਲਏ ਜਾ ਰਹੇ ਹਨ, ਉੱਥੇ ਹੀ ਸੇਵਾ ਮੁਕਤ ਹੋਣ ਵਾਲੇ ਅਧਿਕਾਰੀਆਂ ਲਈ ਵੀ ਅਹਿਮ ਫੈਸਲਾ ਲਿਆ ਗਿਆ ਹੈ।


author

Shyna

Content Editor

Related News