ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਪੁਲਸ ਦੀ ਸਖ਼ਤ ਕਾਰਵਾਈ, ਇੱਕੋ ਸਮੇਂ 268 ''ਡਰੱਗ ਹੌਟਸਪੌਟਸ'' ਨੂੰ ਪਾਇਆ ਘੇਰਾ

Tuesday, Jan 09, 2024 - 05:06 AM (IST)

ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਪੁਲਸ ਦੀ ਸਖ਼ਤ ਕਾਰਵਾਈ, ਇੱਕੋ ਸਮੇਂ 268 ''ਡਰੱਗ ਹੌਟਸਪੌਟਸ'' ਨੂੰ ਪਾਇਆ ਘੇਰਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਨਸ਼ਿਆਂ ਦੀ ਖ਼ਰੀਦ-ਫਰੋਖ਼ਤ ਜਾਂ ਹੋਰ ਗਤੀਵਿਤਧੀਆਂ ਸਬੰਧੀ ਸੰਵੇਦਨਸ਼ੀਲ ਥਾਵਾਂ ਵਿਚ ਵੱਡੇ ਪੱਧਰ ’ਤੇ ਰਾਜ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਅਭਿਆਨ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ਵਿਚ ਚਲਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ - ਸਕੂਲਾਂ ’ਚ 81 ਕਰੋੜ ਰੁਪਏ ਦੇ ਸੋਲਰ ਪ੍ਰਾਜੈਕਟ ’ਚ ਤੋੜੇ ਗਏ ਕਈ ਨਿਯਮ, CM ਮਾਨ ਦੇ ਹੁਕਮਾਂ ਨਾਲ ਪਈਆਂ ਭਾਜੜਾਂ

ਇਹ ਆਪ੍ਰੇਸ਼ਨ ਸੂਬੇ ਭਰ ਵਿਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿਚ ਨਿੱਜੀ ਤੌਰ ’ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ। ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਕਿਹਾ ਗਿਆ ਕਿ ਉਹ ਪੂਰੀ ਸਾਵਧਾਨੀ ਤੇ ਸਤਰਕਤਾ ਨਾਲ ਯੋਜਨਾ ਬਣਾਉਣ ਲਈ ਆਪੋ-ਆਪਣੇ ਸਬੰਧਤ ਜ਼ਿਲ੍ਹਿਆਂ ਵਿਚ ਨਸ਼ੀਲੇ ਪਦਾਰਥਾਂ ਅਤੇ ਮੈਡੀਕਲ ਨਸ਼ੇ ਦੀ ਵਿਕਰੀ ਵਾਲੇ ਪੁਆਇੰਟਾਂ ਜਾਂ ਅਜਿਹੀਆਂ ਥਾਵਾਂ ( ਡਰੱਗ ਹੌਟਸਪੌਟਸ), ਜੋ ਨਸ਼ਾ ਤਸਕਰਾਂ ਦੀਆਂ ਪਨਾਹਗਾਹਾਂ ਹਨ ਅਤੇ ਜਿੱਥੇ ਉਹ ਧੜੱਲੇ ਨਾਲ ਆਪਣੀਆਂ ਨਾਜਾਇਜ਼ ਗਤੀਵਿਧੀਅ ਨੂੰ ਅੰਜਾਮ ਦੇਣ ਲਈ ਸੁਰੱਖਿਅਤ ਹਨ, ਦੀ ਪਛਾਣ ਕਰਨ ਤਾਂ ਜੋ ਭਾਰੀ ਪੁਲਿਸ ਤਾਇਨਾਤੀ ਨਾਲ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਇਅ ਜਾ ਸਕੇ। 

ਇਹ ਖ਼ਬਰ ਵੀ ਪੜ੍ਹੋ - 'ਆਪ' ਤੇ ਕਾਂਗਰਸ ਦੇ ਲੀਡਰਾਂ ਨੇ ਸੀਟ ਸ਼ੇਅਰਿੰਗ ਬਾਰੇ ਕੀਤੀ ਮੀਟਿੰਗ, ਪੰਜਾਬ ਲਈ ਕੀਤੀ ਇਹ ਪੇਸ਼ਕਸ਼

ਵਿਸ਼ੇਸ਼ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਜਿੰਨ੍ਹਾਂ ਨੇ ਫਤਹਿਗੜ੍ਹ ਸਾਹਿਬ ਵਿਖੇ ਦੀ ਐੱਸ.ਐੱਸ.ਪੀ. ਰਵਜੋਤ ਕੌਰ ਗਰੇਵਾਲ ਨਾਲ ਇਸ ਆਪ੍ਰੇਸ਼ਨ ਦੀ ਅਗਵਾਈ ਕੀਤੀ,  ਨੇ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਰੋਕਥਾਮ ਅਤੇ ਮੁੜ ਵਸੇਬਾ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਪੁਲਸ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਹਿਕਾ ਕਿ ਇਸ ਤਰ੍ਹਾਂ ਦੇ ਵੱਡੇ ਪੱਧਰ ’ਤੇ ਅਜਿਹੇ ਕਾਸੋ ਆਪ੍ਰੇਸ਼ਨ ਨਾ ਸਿਰਫ਼ ਸਮਾਜ ਵਿਰੋਧੀ ਤੱਤਾਂ ਵਿਚ ਖ਼ੌਫ ਪੈਦਾ ਕਰਨ ਵਿਚ ਮਦਦ ਕਰਦੇ ਹਨ, ਸਗੋਂ ਲੋਕਾਂ ਦਾ ਭਰੋਸਾ ਵਧਾਉਂਦੇ ਹਨ ਅਤੇ ਖੇਤਰ ਵਿਚ ਪੁਲਸ ਦੀ ਮੌਜੂਦਗੀ ਨੂੰ ਵੀ ਵਧਾਉਂਦੇ ਹਨ।

ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ 9000 ਤੋਂ ਵੱਧ ਪੁਲਸ ਕਰਮੀਆਂ ਦੀ ਨਫ਼ਰੀ ਵਾਲੀਆਂ 600 ਤੋਂ ਵੱਧ ਪੁਲਿਸ ਟੀਮਾਂ ਨੇ 268 ਡਰੱਗ ਹੌਟਸਪੌਟਸ ਦੀ ਘੇਰਾਬੰਦੀ ਕੀਤੀ  ਅਤੇ 5505 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ। ਆਪਰੇਸ਼ਨ ਦੌਰਾਨ, ਪੁਲਸ ਨੇ 202 ਐੱਫ.ਆਈ.ਆਰ. ਦਰਜ ਕਰਕੇ 48 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ 21 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਹਿਰਾਸਤ ਵਿਚ ਲਿਆ। 

ਇਹ ਖ਼ਬਰ ਵੀ ਪੜ੍ਹੋ - ਭਾਰਤ ਨੂੰ ਮਿਲਿਆ ਕੱਚੇ ਤੇਲ ਦਾ ਭੰਡਾਰ, ਇਸ ਜਗ੍ਹਾ ਮਿਲੇ 26 ਖੂਹ, ਕੇਂਦਰ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਇਸ ਸਬੰਧੀ ਨਤੀਜੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਸ ਟੀਮਾਂ ਨੇ 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ, 1.1 ਕਿਲੋ ਅਫੀਮ, 87.5 ਕਿਲੋ ਭੁੱਕੀ, 10125 ਨਸ਼ੀਲੀਆਂ ਗੋਲੀਆਂ, 18 ਟੀਕੇ, 885 ਲੀਟਰ ਨਜਾਇਜ਼ ਸ਼ਰਾਬ ਅਤੇ 12350 ਲੀਟਰ ਲਾਹਣ ਦੀ ਬਰਾਮਦਗੀ ਤੋਂ ਇਲਾਵਾ 16 ਮੋਟਰਸਾਈਕਲ ਅਤੇ ਇਕ ਕਾਰ ਵੀ ਜ਼ਬਤ ਕੀਤੀ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਪੁਲਸ ਬਲਾਂ ਵੱਲੋਂ ਅੰਕੜਿਆਂ ਦੇ ਵਿਸ਼ਲੇਸ਼ਣ ਰਾਹੀਂ ਨਸ਼ਿਆਂ ਦੇ ਹੌਟਸਪੌਟਸ ਦੀ ਸ਼ਨਾਖਤ ਕਰਨ ਤੋਂ ਬਾਅਦ ਇਹ ਆਪ੍ਰੇਸ਼ਨ ਚਲਾਇਆ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News