ਪੰਜਾਬ ਪੁਲਸ ਨੇ ਫੜ ਲਿਆ ਵੱਡਾ ਠੱਗ! 2,05,00,000 ਰੁਪਏ ਬਰਾਮਦ
Tuesday, Sep 23, 2025 - 06:39 PM (IST)

ਲੁਧਿਆਣਾ (ਰਾਜ)- ਕਪੂਰਥਲਾ ਸਾਈਬਰ ਕ੍ਰਾਈਮ ਪੁਲਸ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਵਿਚ ਇਕ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਕਪੂਰਥਲਾ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਵਿਚ ਦਰਜ ਇਕ ਸਾਈਬਰ ਧੋਖਾਧੜੀ ਦੇ ਮਾਮਲੇ ਵਿਚ, ਥਾਣਾ ਡਵੀਜ਼ਨ ਨੰਬਰ 3 ਦੇ ਅਧਿਕਾਰ ਖੇਤਰ ਵਿਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕਰੋੜਾਂ ਦੀ ਨਕਦੀ ਬਰਾਮਦ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਹੁਣ ਪ੍ਰਵਾਸੀਆਂ ਦੇ ਹੱਕ 'ਚ ਪੈਣ ਲੱਗੇ ਮਤੇ! ਆਖ਼ੀਆਂ ਗਈਆਂ ਇਹ ਗੱਲਾਂ
ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਪਵਨ ਕੁਮਾਰ ਪੁੱਤਰ ਕਾਨੀ ਰਾਮ ਵਜੋਂ ਹੋਈ ਹੈ, ਜੋ ਕਿ ਬੇਰਾਸਰ, ਜ਼ਿਲ੍ਹਾ ਬੀਕਾਨੇਰ (ਰਾਜਸਥਾਨ) ਦਾ ਰਹਿਣ ਵਾਲਾ ਹੈ। ਮੁਲਜ਼ਮ ਨੂੰ ਲੁਧਿਆਣਾ ਦੇ ਡਵੀਜ਼ਨ ਨੰਬਰ 3 ਖੇਤਰ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ 2 ਕਰੋੜ 5 ਲੱਖ ਰੁਪਏ ਦੀ ਵੱਡੀ ਰਕਮ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਇਕ ਵੱਡੇ ਸਾਈਬਰ ਕ੍ਰਾਈਮ ਨੈੱਟਵਰਕ ਦੀ ਜਾਂਚ ਦਾ ਹਿੱਸਾ ਹੈ। ਪੁਲਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੂੰ ਕਪੂਰਥਲਾ ਪੁਲਸ ਆਪਣੇ ਨਾਲ ਲੈ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8