ਪੰਜਾਬ ਪੁਲਸ ਤੋਂ DCP ਰਿਟਾਇਡ PPS ਅਫ਼ਸਰ ਬਲਕਾਰ ਸਿੰਘ ‘ਆਪ’ ’ਚ ਹੋਏ ਸ਼ਾਮਲ

Tuesday, Jun 15, 2021 - 03:57 PM (IST)

ਜਲੰਧਰ (ਰਾਹੁਲ, ਮਾਹੀ, ਮਜਹਰ) : ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹੋਏ ਗਠਜੋੜ ਤੋਂ ਬਾਅਦ ਬਦਲੇ ਰਾਜਨੀਤਿਕ ਸਮੀਕਰਨ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਪੁਲਸ ਦੇ ਸੇਵਾਮੁਕਤ ਹੋਏ ਪੀ.ਪੀ.ਐੱਸ ਅਧਿਕਾਰੀ ਬਲਕਾਰ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।ਜਲੰਧਰ ਵਿਖੇ ਹੋਈ ਪ੍ਰੈੱਸ ਕਾਨਫਰੰਸ ਵਿੱਚ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਦੇ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਬਲਕਾਰ ਸਿੰਘ ਨੂੰ ਰਸਮੀ ਤੌਰ 'ਤੇ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਪ੍ਰੈੱਸ ਕਾਨਫਰੰਸ ’ਚ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਰਾਘਵ ਚੱਢਾ ਅਤੇ ਹੋਰ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ। 

ਦਿਲ ਨੂੰ ਝਝੋੜ ਦੇਣਗੀਆਂ 14 ਸਾਲਾ ਲਵਪ੍ਰੀਤ ਦੀਆਂ ਇਹ ਗੱਲਾਂ, ਪਿਤਾ ਦੀ ਮੌਤ ਪਿੱਛੋਂ ਲੱਗਾ ਰਿਹੈ ਸਬਜ਼ੀ ਦੀ ਰੇਹੜੀ (ਵੀਡੀਓ)

PunjabKesari

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ, ਭਾਂਵੇ ਮੁਲਾਜਮ ਵਰਗ ਹੋਵੇ ਜਾਂ ਖਿਡਾਰੀ ਵਰਗ ਹੋਵੇ। ਉਨ੍ਹਾਂ ਸਾਬਕਾ ਪੁਲਸ ਅਧਿਕਾਰੀ ਬਲਕਾਰ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਬਲਕਾਰ ਸਿੰਘ ਨੇ ਪੰਜਾਬ ਪੁਲਸ ਵਿਭਾਗ ਵਿੱਚ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਹਨ ਅਤੇ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਡਿਊਟੀ ਕਰਕੇ ਪੰਜਾਬਵਾਸੀਆਂ ਦੀ ਸੇਵਾ ਕੀਤੀ ਹੈ। ਬਲਕਾਰ ਸਿੰਘ ਨੇ ਆਪਣੀਆਂ ਸ਼ਾਨਦਾਰ ਸੇਵਾਵਾਂ ਦੇ ਬਦਲੇ ਦੇਸ਼ ਦੇ ਰਾਸ਼ਟਰਪਤੀ ਕੋਲੋਂ ਰਾਸ਼ਟਰੀ ਸਨਮਾਨ ਪ੍ਰਾਪਤ ਕੀਤਾ ਹੈ। ਚੱਢਾ ਨੇ ਕਿਹਾ ਕਿ ਸਾਬਕਾ ਪੁਲਸ ਅਧਿਕਾਰੀ ਬਲਕਾਰ ਸਿੰਘ ਹੁਣ ਰਾਜਨੀਤੀ ਦੇ ਮੈਦਾਨ 'ਚ ਵੀ ਸ਼ਾਨਦਾਰ ਸੇਵਾ ਨਿਭਾਉਣਗੇ। 

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼

ਇਸ ਸਮੇਂ ਰਾਘਵ ਚੱਢਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੂਬੇ ਦੇ ਦੋ ਲੱਖ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪਾ ਦਿੱਤਾ ਹੈ, ਕਿਉਂਕਿ ਇਨ੍ਹਾਂ ਵਿਦਿਆਰਥੀਆਂ ਦੀ ਜਿਹੜੀ ਫੀਸ ਕਾਂਗਰਸ ਸਰਕਾਰ ਨੇ ਕਾਲਜਾਂ ਨੂੰ ਦੇਣੀ ਸੀ ਉਹ ਨਹੀਂ ਦਿੱਤੀ। ਹੁਣ ਇਹ ਵਿਦਿਆਰਥੀਆਂ ਆਪਣੇ ਪੇਪਰ ਨਹੀਂ ਦੇ ਪਾਉਣਗੇ।

ਪੜ੍ਹੋ ਇਹ ਵੀ ਖ਼ਬਰ - ਪਤਨੀ ਤੇ ਮਤਰੇਈ ਮਾਂ ਤੋਂ ਤੰਗ ਵਿਅਕਤੀ ਨੇ ਆਪਣੀਆਂ 2 ਧੀਆਂ ਨੂੰ ਦਿੱਤੀ ਦਰਦਨਾਕ ਮੌਤ, ਫਿਰ ਖੁਦ ਵੀ ਕੀਤੀ ਖੁਦਕੁਸ਼ੀ

ਸਾਬਕਾ ਡੀ.ਸੀ.ਪੀ ਬਲਕਾਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਉਹ ਖੁਸ਼ੀ ਅਤੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਵਿੱਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ। ਦਿੱਲੀ ਦੀ ਸਰਕਾਰ ਨੇ ਗਰੀਬ ਪਰਿਵਾਰਾਂ, ਆਟੋ ਤੇ ਟੈਕਸੀ ਡਰਾਇਵਰਾਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਸ਼ਾਨਦਾਰ ਕੰਮ ਕੀਤੇ ਹਨ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ‘ਗੈਂਗਵਾਰ’, ਖ਼ਤਰਨਾਕ ਗੈਂਗਸਟਰ ਲੱਖਵਿੰਦਰ ਸਿੰਘ ਲੱਖਾ ਦਾ ਕਤਲ

ਬਲਕਾਰ ਸਿੰਘ ਨੇ ਹਰ ਤਰ੍ਹਾਂ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਸੂਬਾ ਭਰ ਵਿੱਚ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਸਮੇਂ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ, ਹਰਮਿੰਦਰ ਬਖਸ਼ੀ, ਰਾਜਵਿੰਦਰ ਕੌਰ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਪ੍ਰਿੰਸੀਪਲ ਪ੍ਰੇਮ ਕੁਮਾਰ, ਡਾਕਟਰ ਸੰਜੀਵ ਸਰਮਾ, ਜਨਾਬ ਸੁਲੇਮਾਨ ਬਾਹਰੀ, ਪਰਦੀਪ ਦੁੱਗਲ, ਹਰਚਰਨ ਸਿੰਘ, ਬਲਬੀਰ, ਦਰਸ਼ਨ ਲਾਲ, ਸਰਵਜੀਤ, ਲੱਕੀ ਰੰਧਾਵਾ, ਰਮਨ, ਹਰਦਵਾਰੀ ਲਾਲ, ਸੰਜੀਵ ਭਗਤ ਆਦਿ ਆਗੂ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - 16 ਸਾਲਾ ਕੁੜੀ ਨੂੰ ਵਿਆਹੁਣ ਆਇਆ 19 ਸਾਲਾ ਮੁੰਡਾ, ਜਦ ਪਹੁੰਚੀ ਪੁਲਸ ਤਾਂ ਪਿਆ ਭੜਥੂ (ਵੀਡੀਓ)


rajwinder kaur

Content Editor

Related News