ਪੰਜਾਬ ਪੁਲਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਨੂੰ ਦਿੱਤਾ ਵੱਡਾ ਝਟਕਾ

Saturday, Nov 30, 2024 - 04:27 PM (IST)

ਪੰਜਾਬ ਪੁਲਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਨੂੰ ਦਿੱਤਾ ਵੱਡਾ ਝਟਕਾ

ਅੰਮ੍ਰਿਤਸਰ/ਚੰਡੀਗੜ੍ਹ- ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਹੈ ਜਦੋਂ ਉਹ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਹਥਿਆਰਾਂ ਦੀ ਖੇਪ ਸੌਂਪਣ ਲਈ ਕਿਸੇ ਹੋਰ ਸੰਚਾਲਕ ਦੀ ਉਡੀਕ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਜੀਤ ਸਿੰਘ ਉਰਫ਼ ਨਿੱਕੂ ਅਤੇ ਗੁਰਵਿੰਦਰ ਸਿੰਘ ਉਰਫ਼ ਗਾਂਧੀ ਦੋਵੇਂ ਵਾਸੀ ਪਿੰਡ ਕੌਲੋਵਾਲ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਉਕਤ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਅੱਠ ਅਤਿ ਆਧੁਨਿਕ ਪਿਸਤੌਲਾਂ ਜਿਨ੍ਹਾਂ ਵਿੱਚ ਚਾਰ ਗਲੌਕ ਪਿਸਤੌਲਾਂ (ਆਸਟਰੀਆ ਦੇ ਬਣੇ ਹੋਏ), ਦੋ ਤੁਰਕੀ 9 ਐੱਮ.ਐੱਮ. ਪਿਸਤੌਲਾਂ ਅਤੇ ਦੋ ਐਕਸ ਸ਼ਾਟ ਜ਼ਿਗਾਨਾ .30 ਬੋਰ ਦੇ ਪਿਸਤੌਲਾਂ ਸਮੇਤ 10 ਕਾਰਤੂਸ ਸ਼ਾਮਲ ਹਨ, ਦੀ ਖੇਪ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫ਼ੀਆ ਜਾਣਕਾਰੀ ‘ਤੇ ਕੀਤੀ ਗਈ ਕਾਰਵਾਈ ਦੌਰਾਨ ਸੀ. ਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪਤਾ ਲੱਗਾ ਕਿ ਕੁਝ ਵਿਅਕਤੀ ਪਾਕਿਸਤਾਨ ਤੋਂ ਭਾਰਤ ਵਿੱਚ ਹਥਿਆਰਾਂ ਦੀ ਵੱਡੀ ਖੇਪ ਦੀ ਤਸਕਰੀ ਕਰਨ ਵਿੱਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਟੀਮਾਂ ਨੇ ਜਾਲ ਵਿਛਾ ਕੇ ਮੁਲਜ਼ਮ ਜਗਜੀਤ ਉਰਫ਼ ਨਿੱਕੂ ਅਤੇ ਗੁਰਵਿੰਦਰ ਉਰਫ਼ ਗਾਂਧੀ ਨੂੰ ਅੰਮ੍ਰਿਤਸਰ ਦੇ ਘਰਿੰਡਾ ਨੇੜੇ ਨੂਰਪੁਰ ਪਧਰੀ ਤੋਂ ਉਸ ਸਮੇਂ ਕਾਬੂ ਕਰ ਲਿਆ ਜਦੋਂ ਉਹ ਖੇਪ ਦੀ ਡਿਲਿਵਰੀ ਲਈ ਕਿਸੇ ਦੀ ਉਡੀਕ ਕਰ ਰਹੇ ਸਨ।

PunjabKesari

ਡੀਜੀਪੀ ਨੇ ਕਿਹਾ ਕਿ ਸੀ. ਆਈ. ਅੰਮ੍ਰਿਤਸਰ ਨੇ ਇਸ ਮਾਡਿਊਲ ਦੇ ਮੁੱਖ ਸਰਗਨਾ ਵੀ ਦੀ ਪਛਾਣ ਕਰ ਲਈ ਹੈ ਅਤੇ ਉਸ ਨੂੰ ਫੜਨ ਲਈ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦਾ ਮੁੱਖ ਸਰਗਨਾ ਏਨਕ੍ਰਿਪਟਡ ਐਪਸ ਰਾਹੀਂ ਪਾਕਿਸਤਾਨ ਅਧਾਰਿਤ ਹਥਿਆਰ ਤਸਕਰਾਂ ਦੇ ਸੰਪਰਕ ਵਿੱਚ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਐੱਫ਼. ਆਈ. ਆਰ. ਨੰਬਰ 66 ਮਿਤੀ 29.11.2024 ਨੂੰ ਪੁਲਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀ.ਐੱਨ.ਐੱਸ.) ਦੀ ਧਾਰਾ 61(2) ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਨਵਜੋਤ ਕੌਰ ਸਿੱਧੂ ਨਾਲ ਦੋ ਕਰੋੜ ਦੀ ਠੱਗੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News