ਪੰਜਾਬ ''ਚ ਫੜਿਆ ਗਿਆ ਹਥਿਆਰਾਂ ਦਾ ਜਖੀਰਾ, ਦਿਲਪ੍ਰੀਤ ਸਿੰਘ ਗੈਂਗ ਬਾਰੇ ਵੱਡਾ ਖ਼ੁਲਾਸਾ

Friday, Nov 01, 2024 - 05:56 PM (IST)

ਪੰਜਾਬ ''ਚ ਫੜਿਆ ਗਿਆ ਹਥਿਆਰਾਂ ਦਾ ਜਖੀਰਾ, ਦਿਲਪ੍ਰੀਤ ਸਿੰਘ ਗੈਂਗ ਬਾਰੇ ਵੱਡਾ ਖ਼ੁਲਾਸਾ

ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਨੂੰ ਇਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਨਾਲ ਜੁੜੇ ਇਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦੇ ਸੱਤ ਸਰਗਣਿਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੂੰ ਨਸ਼ਟ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 12 ਪਿਸਤੌਲਾਂ, 16 ਮੈਗਜ਼ੀਨਾਂ ਅਤੇ 23 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਉਰਫ ਧਨੀ, ਜਸ਼ਨਦੀਪ ਸਿੰਘ ਉਰਫ ਮਾਇਆ ਉਰਫ ਛਿੱਲਰ, ਇਸ਼ਮੀਤ ਸਿੰਘ ਉਰਫ ਰਿਸ਼ੂ, ਅੰਮ੍ਰਿਤਪਾਲ ਸਿੰਘ ਉਰਫ ਸਪਰਾ ਅਤੇ ਦਿਲਪ੍ਰੀਤ ਸਿੰਘ ਉਰਫ ਦਿਲ ਸਾਰੇ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਰਿੰਦਰ ਸਿੰਘ ਉਰਫ ਰਵੀ ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ ਵਜੋਂ ਹੋਈ ਹੈ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਿਆ ਅਲਰਟ

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਮੱਧ ਪ੍ਰਦੇਸ਼ ਤੋਂ ਹਥਿਆਰ ਮੰਗਵਾ ਕੇ ਵੱਖ-ਵੱਖ ਗਿਰੋਹਾਂ ਨੂੰ ਮੁਹੱਈਆ ਕਰਵਾ ਰਿਹਾ ਸੀ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਕਰਨਜੀਤ ਧਨੀ ਨੇ ਆਪਣੇ ਭਰਾ ਜਸ਼ਨਦੀਪ ਸਿੰਘ ਅਤੇ ਇਸ਼ਮੀਤ ਨਾਲ ਮਿਲ ਕੇ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੀਆਂ ਹਦਾਇਤਾਂ 'ਤੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖੇਪ ਗਿਰੋਹ ਮੈਂਬਰਾਂ ਤੱਕ ਪਹੁੰਚਾਉਣ ਲਈ ਲਿਆਂਦਾ ਸੀ।

ਇਹ ਵੀ ਪੜ੍ਹੋ : ਵੱਡੀ ਕਾਰਵਾਈ ਦੀ ਤਿਆਰੀ 'ਚ ਪੰਜਾਬ ਸਰਕਾਰ, ਬਣਾਈਆਂ ਗਈਆਂ ਪੰਜ ਟੀਮਾਂ

ਡੀ. ਜੀ. ਪੀ. ਨੇ ਕਿਹਾ ਕਿ ਮਾਡਿਊਲ ਵਿਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ। ਇਸ ਆਪ੍ਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਪੁਲਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਕੇ ਸੂਬੇ ਵਿਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕੀਤੇ ਜਾ ਰਹੇ ਹਨ। ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਇਸਲਾਮਾਬਾਦ ਥਾਣਾ ਅਤੇ ਸੀ.ਆਈ.ਏ.-2 ਡੀ.ਸੀ.ਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਦੀ ਦੇਖ-ਰੇਖ ਹੇਠ ਵਿਸ਼ੇਸ਼ ਮੁਹਿੰਮ ਚਲਾ ਕੇ ਛੇਹਰਟਾ ਅਤੇ ਬਾਬਾ ਬਕਾਲਾ ਦੇ ਇਲਾਕੇ ਤੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਇਸ ਸਬੰਧੀ ਐੱਫਆਈਆਰ ਨੰਬਰ 234 ਮਿਤੀ 29.10.2024 ਨੂੰ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : PRTC ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News