ਪੰਜਾਬ ''ਚ ਵੱਡੀ ਵਾਰਦਾਤ ਕਰਵਾਉਣਾ ਚਾਹੁੰਦੇ ਨੇ ਮੂਸੇਵਾਲਾ ਦੇ ''ਕਾਤਲ''! ਹੋਇਆ ਵੱਡਾ ਖ਼ੁਲਾਸਾ

Saturday, Jan 25, 2025 - 11:45 AM (IST)

ਪੰਜਾਬ ''ਚ ਵੱਡੀ ਵਾਰਦਾਤ ਕਰਵਾਉਣਾ ਚਾਹੁੰਦੇ ਨੇ ਮੂਸੇਵਾਲਾ ਦੇ ''ਕਾਤਲ''! ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ (ਵੈੱਬ ਡੈਸਕ): ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਇਕ ਹੋਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਸਨ। ਪੰਜਾਬ ਪੁਲਸ ਨੇ ਮੁਸਤੈਦੀ ਦਿਖਾਉਂਦਿਆਂ ਉਨ੍ਹਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ ਪੁਲਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ​​ਵੱਲੋਂ ਐੱਸ.ਏ.ਐੱਸ ਨਗਰ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਇਕ ਸਾਥੀ ਮਹਿਫੂਜ਼ ਉਰਫ ਵਿਸ਼ਾਲ ਖ਼ਾਨ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ -  ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮਹਿਫੂਜ਼ ਉਰਫ ਵਿਸ਼ਾਲ ਖ਼ਾਨ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦਾ ਮੈਂਬਰ ਹੈ। ਵਿਸ਼ਾਲ ਸਤੰਬਰ 2024 ਵਿਚ ਡੇਰਾ ਬੱਸੀ ਵਿਖੇ ਇਕ IELTS ਸੈਂਟਰ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦਾ ਮਾਸਟਰਮਾਈਂਡ ਸੀ ਅਤੇ ਉਦੋਂ ਤੋਂ ਫਰਾਰ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਟ੍ਰਾਈਸਿਟੀ ਵਿਚ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ। 

ਇਹ ਖ਼ਬਰ ਵੀ ਪੜ੍ਹੋ - 26 ਜਨਵਰੀ ਮੌਕੇ ਬੱਚਿਆਂ ਸਿਰ ਮੰਡਰਾ ਰਿਹੈ ਵੱਡਾ ਖ਼ਤਰਾ! ਅੱਤਵਾਦੀ ਪੰਨੂ ਨੇ ਦਿੱਤੀ ਧਮਕੀ

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ ਅਤੇ ਉਹ 2023 ਤੋਂ ਵਿਦੇਸ਼ੀ ਅੱਤਵਾਦੀ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਉਸ ਨੇ ਗੈਂਗਸਟਰ ਜੋਗਿੰਦਰ ਉਰਫ ਜੋਗਾ (HR) ਤੋਂ ਹਥਿਆਰਾਂ ਦੀ ਖੇਪ ਇਕੱਠੀ ਕੀਤੀ ਸੀ, ਜਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਸ਼ਾਮਲ ਲੋਕਾਂ ਨੂੰ ਹਥਿਆਰ ਅਤੇ ਮਾਲੀ ਸਹਾਇਤਾ ਪ੍ਰਦਾਨ ਕੀਤੀ ਸੀ ਅਤੇ ਉਸ ਕੇਸ ਦੇ ਸਬੰਧ ਵਿਚ ਉਸ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਇਸ ਕੋਲੋਂ ਇਕ ਪਿਸਤੌਲ ਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News