Big Breaking: ਪੰਜਾਬ ਪੁਲਸ ਦੇ DIG ਨੂੰ CBI ਨੇ ਕੀਤਾ ਗ੍ਰਿਫ਼ਤਾਰ

Thursday, Oct 16, 2025 - 07:28 PM (IST)

Big Breaking: ਪੰਜਾਬ ਪੁਲਸ ਦੇ DIG ਨੂੰ CBI ਨੇ ਕੀਤਾ ਗ੍ਰਿਫ਼ਤਾਰ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ, ਜੱਸੀ)- ਸੀ. ਬੀ. ਆਈ. ਨੇ ਪੰਜਾਬ ਪੁਲਸ ਦੇ ਡੀ. ਆਈ. ਜੀ. ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਦਰਅਸਲ ਸੀ. ਬੀ. ਆਈ. ਨੇ  ਰੋਪੜ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ 'ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ। ਸੀ. ਬੀ. ਆਈ. ਅਧਿਕਾਰੀਆਂ ਅਨੁਸਾਰ ਡੀ. ਆਈ. ਜੀ.ਹਰਚਰਨ ਸਿੰਘ ਭੁੱਲਰ ਉੱਤੇ ਇਕ ਮਾਮਲੇ 'ਚ ਰਿਸ਼ਵਤ ਲੈਣ ਦੀ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਨੇ ਕਾਰਵਾਈ ਕਰਦੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ। ਸੀ. ਬੀ. ਆਈ. ਵੱਲੋਂ ਇਸ ਮਾਮਲੇ ਨਾਲ ਜੁੜੇ ਕੁਝ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਕ ਹੋਰ ਵਾਅਦਾ ਕੀਤਾ ਪੂਰਾ, ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਹਰਚਰਨ ਸਿੰਘ ਭੁੱਲਰ ਨੂੰ ਮੋਹਾਲੀ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਹਰਚਰਨ ਸਿੰਘ ਭੁੱਲਰ ਦੀ ਰਿਹਾਇਸ਼ ਚੰਡੀਗੜ੍ਹ ਦੇ ਸੈਕਟਰ 40 ਵਿਚ ਹੈ ਅਤੇ ਉਨ੍ਹਾਂ 'ਤੇ ਫਤਿਹਗੜ੍ਹ ਸਾਹਿਬ ਦੇ ਇਕ ਮਾਮਲੇ ਵਿਚ ਰਿਸ਼ਵਤ ਲੈਣ ਦੇ ਦੋਸ਼ ਹਨ।  ਸੂਤਰਾਂ ਅਨੁਸਾਰ ਸੀ. ਬੀ. ਆਈ. ਟੀਮ ਨੇ ਚੰਡੀਗੜ੍ਹ ਦੇ ਸੈਕਟਰ 40 ਸਥਿਤ ਡੀ. ਆਈ. ਜੀ. ਭੁੱਲਰ ਦੇ ਘਰ ਵੀ ਛਾਪਾ ਮਾਰਿਆ। ਇਹ ਕਾਰਵਾਈ ਮੰਡੀ ਗੋਬਿੰਦਗੜ੍ਹ ਦੇ ਇਕ ਸਕ੍ਰੈਪ ਡੀਲਰ ਨਾਲ ਸਬੰਧਤ ਇਕ ਮਾਮਲੇ ਦੇ ਸਬੰਧ ‘ਚ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀ. ਬੀ. ਆਈ. ਜਲਦੀ ਹੀ ਇਕ ਪ੍ਰੈੱਸ ਨੋਟ ਜਾਰੀ ਕਰ ਸਕਦੀ ਹੈ ਅਤੇ ਡੀ. ਆਈ. ਜੀ. ਨੂੰ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਘਟਨਾ ਨੇ ਪੁਲਸ ਵਿਭਾਗ 'ਚ ਹਲਚਲ ਮਚਾ ਦਿੱਤੀ ਹੈ। ਸੀ. ਬੀ. ਆਈ. ਅਧਿਕਾਰੀ ਜਲਦੀ ਹੀ ਇਸ ਮਾਮਲੇ ਵਿੱਚ ਅਧਿਕਾਰਤ ਬਿਆਨ ਜਾਰੀ ਕਰ ਸਕਦੇ ਹਨ।

ਇਹ ਵੀ ਪੜ੍ਹੋ: 19 ਸਾਲਾ ਮੁੰਡੇ ਦੇ ਪਿਆਰ 'ਚ ਡੁੱਲੀ 31 ਸਾਲਾ ਅਧਿਆਪਕਾ ! ਹੈਰਾਨ ਕਰੇਗਾ ਪੰਜਾਬ ਦਾ ਇਹ ਮਾਮਲਾ

ਦੱਸ ਦੇਈਏ ਕਿ ਹਰਚਰਨ ਸਿਂਘ ਭੁੱਲਰ ਆਪਣੇ ਸਖ਼ਤ ਐਕਸ਼ਨ ਤੇ ਈਮਾਨਦਾਰੀ ਦੇ ਅਕਸ ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੂੰ ਡਰੱਗ ਮਾਫ਼ੀਆ, ਸੰਗਠਿਤ ਅਪਰਾਧ ਅਤੇ ਸਮਾਜਿਕ ਸੁਰੱਖਿਆ ਵਰਗੇ ਮਾਮਲਿਆਂ ‘ਚ ਸਖ਼ਤ ਕਾਰਵਾਈ ਲਈ ਜਾਣਿਆ ਜਾਂਦਾ ਰਿਹਾ ਹੈ। ਹਾਲਾਂਕਿ ਹੁਣ ਉਨ੍ਹਾਂ ਦੀ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰੀ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਸੂਤਰਾਂ ਮੁਤਾਬਰ ਉਹ ਮਹੀਨੇ ਵਾਰ 5 ਲੱਖ ਰੁਪਏ ਦੀ ਰਿਸ਼ਵਤ ਲੈ ਰਹੇ ਸਨ। ਇਸ ਸਬੰਧੀ ਸ਼ਿਕਾਇਤ ਸੀ. ਬੀ. ਆਈ. ਨੂੰ ਮਿਲੀ ਸੀ, ਜਿਸ ਤੋਂ ਬਾਅਦ ਸੀ. ਬੀ. ਆਈ. ਦੀ ਚੰਡੀਗੜ੍ਹ ਯੂਨਿਟ ਨੇ ਜਾਂਚ ਸ਼ੁਰੂ ਕੀਤੀ ਸੀ।

ਇਹ ਵੀ ਪੜ੍ਹੋ: ਪੁਲਸ ਛਾਉਣੀ ’ਚ ਤਬਦੀਲ ਹੋਇਆ ਇਹ ਪਿੰਡ, ਮਾਹੌਲ ਬਣਿਆ ਤਣਾਅਪੂਰਨ, ਨਿਹੰਗ ਸਿੰਘਾਂ ਨੇ...

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News