ਪੰਜਾਬ ਪੁਲਸ ਦੇ ਅੜਿੱਕੇ ਚੜ੍ਹਿਆ ਵੱਡਾ ਨਸ਼ਾ ਤਸਕਰ! 15 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ
Friday, Jul 25, 2025 - 10:17 AM (IST)

ਫਿਰੋਜ਼ਪੁਰ (ਕੁਮਾਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀਜੀਪੀ ਗੌਰਵ ਯਾਦਵ ਅਤੇ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਫਿਰੋਜ਼ਪੁਰ ਵਿਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਂਦੇ ਹੋਏ, ਫਿਰੋਜ਼ਪੁਰ ਦੇ ਥਾਣਾ ਘਲਖੁਰਦ ਦੀ ਪੁਲਸ ਨੇ ਐੱਸ.ਐੱਚ.ਓ. ਇੰਸਪੈਕਟਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ, ਇਕ ਵੱਡੇ ਨਸ਼ਾ ਤਸਕਰ ਨੂੰ ਪਾਕਿਸਤਾਨ ਤੋਂ ਲਿਆਂਦੀ ਗਈ 15 ਕਿਲੋ 7 ਗ੍ਰਾਮ ਹੈਰੋਇਨ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਨਸ਼ਾ ਤਸਕਰ ਹੈਰੋਇਨ ਸਪਲਾਈ ਦੇਣ ਲਈ ਹਰਿਆਣਾ ਨੰਬਰ ਦੀ ਸਵਿਫਟ ਕਾਰ ਵਿਚ ਗਾਹਕਾਂ ਦੀ ਉਡੀਕ ਕਰ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ Good News! ਮਾਨ ਸਰਕਾਰ ਵੱਲੋਂ ਖ਼ਾਤਿਆਂ 'ਚ ਪਾਉਣ ਲਈ ਕਰੋੜਾਂ ਰੁਪਏ ਜਾਰੀ
ਇਹ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਪੁਲਸ ਨੇ ਐੱਸ.ਪੀ. ਇਨਵੈਸਟੀਗੇਸ਼ਨ, ਐੱਸ.ਪੀ. ਹੈੱਡਕੁਆਰਟਰ, ਡੀ.ਐੱਸ.ਪੀ. ਇਨਵੈਸਟੀਗੇਸ਼ਨ, ਡੀ.ਐੱਸ.ਪੀ. ਸਿਟੀ ਫ਼ਿਰੋਜ਼ਪੁਰ, ਡੀ.ਐੱਸ.ਪੀ. ਰੂਰਲ ਅਤੇ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੇ ਇੰਚਾਰਜ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਨੂੰ ਫੜਨ ਲਈ ਟੀਮਾਂ ਗਠਿਤ ਕੀਤੀਆਂ ਹਨ ਅਤੇ ਇਸ ਮੁਹਿੰਮ ਤਹਿਤ ਥਾਣਾ ਘੱਲਖੁਰਦ ਦੀ ਪੁਲਸ ਪਾਰਟੀ ਐੱਸ.ਐੱਚ.ਓ. ਇੰਸਪੈਕਟਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਲਈ ਜਦੋਂ ਨਿਕਲੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਰਮੇਸ਼ ਕੁਮਾਰ ਪੁੱਤਰ ਕ੍ਰਿਸ਼ਨ ਲਾਲ ਵਾਸੀ ਪਿੰਡ ਮੋਹਕਮ ਖਾਂ ਵਾਲਾ, ਜੋ ਗੋਲਡਨ ਇੰਨਕਲੇਵ ਫ਼ਿਰੋਜ਼ਪੁਰ ਸ਼ਹਿਰ ਵਿਚ ਵੀ ਰਹਿੰਦਾ ਹੈ, ਦੂਜੇ ਜ਼ਿਲ੍ਹਿਆਂ ਤੋਂ ਵੱਡੇ ਪੱਧਰ 'ਤੇ ਹੈਰੋਇਨ ਲਿਆ ਕੇ ਜ਼ਿਲ੍ਹਾ ਫਿਰੋਜ਼ਪੁਰ ਵਿਚ ਸਪਲਾਈ ਕਰਦਾ ਹੈ, ਜੋ ਇਸ ਸਮੇਂ ਪਿੰਡ ਭੰਬਾ ਲੰਡਾ ਦੀ ਦਾਣਾ ਮੰਡੀ ਵਿਚ ਹੈਰੋਇਨ ਦੀ ਵੱਡੀ ਖੇਪ ਦੀ ਸਪਲਾਈ ਦੇਣ ਲਈ ਕਿਸੇ ਗ੍ਰਾਹਕ ਦੀ ਚਿੱਟੇ ਰੰਗ ਦੀ ਹਰਿਆਣਾ ਨੰਬਰ ਦੀ ਐੱਚ.ਆਰ. 26 ਬੀ.ਪੀ./8555 ਸਵਿਫਟ ਕਾਰ ਵਿਚ ਬੈਠਾ ਕਿਸੇ ਗ੍ਰਾਹਕ ਦਾ ਇੰਤਜ਼ਾਰ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਡੀ.ਐੱਸ.ਪੀ. ਦੀ ਅਗਵਾਈ ਹੇਠ ਐੱਸ.ਐੱਚ.ਓ. ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਪੁਲਸ ਪਾਰਟੀ ਨਾਲ ਮਿਲ ਕੇ ਦੱਸੀ ਗਈ ਜਗ੍ਹਾ ਤੇ ਛਾਪਾਮਾਰੀ ਕਰਦੇ ਨਾਮਜ਼ਦ ਨਸ਼ਾ ਤਸਕਰ ਨੂੰ ਕਾਬੂ ਕੀਤਾ ਜਿਸ ਕੋਲੋਂ ਤਲਾਸ਼ੀ ਲੈਣ 'ਤੇ 15 ਕਿੱਲੋ 7 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਹ ਹੈਰੋਇਨ ਪਾਕਿਸਤਾਨੀ ਸਮਗਲਰਾਂ ਤੋਂ ਮੰਗਵਾਈ ਗਈ ਸੀ। ਐੱਸ.ਐੱਸ.ਪੀ. ਸਿੱਧੂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੇ ਬੈਕਵਡ ਅਤੇ ਫੋਰਡ ਲਿੰਕ ਟਰੇਸ ਕੀਤੇ ਜਾ ਰਹੇ ਹਨ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿੱਥੋਂ ਅਤੇ ਕਿਹੜੇ ਨਸ਼ਾ ਤਸਕਰ ਕੋਲੋਂ ਮੰਗਵਾਈ ਗਈ ਹੈ ਅਤੇ ਕਿਸ ਸਮਗਲਰ ਨੂੰ ਸਪਲਾਈ ਕੀਤੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਘੱਲਖੁਰਦ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਦਾਲਤ ਵਿਚ ਪੇਸ਼ ਕਰਕੇ ਅਤੇ ਪੁਲਸ ਰਿਮਾਂਡ ਲੈ ਕੇ ਇਸ ਨਸ਼ਾ ਤਸਕਰ ਕੋਲੋਂ ਅਗਲੀ ਪੁੱਛਗਿੱਛ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਫੜੀ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8