ਤਿਉਹਾਰਾਂ ਕਾਰਨ ਪੁਲਸ ਪੂਰੀ ਤਰ੍ਹਾਂ ਚੌਕਸ : ਡੀ. ਐੱਸ. ਪੀ. ਖਹਿਰਾ
Saturday, Oct 11, 2025 - 03:32 PM (IST)

ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਸਥਾਨਕ ਡੀ. ਐੱਸ. ਪੀ. ਦਫਤਰ ਵਿਖੇ ਡੀ. ਐੱਸ. ਪੀ. ਹਰਵਿੰਦਰ ਸਿੰਘ ਖਹਿਰਾ ਤੇ ਥਾਣਾ ਮੁਖੀ ਪ੍ਰਤੀਕ ਜਿੰਦਲ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਡੀ. ਐੱਸ. ਪੀ. ਖਹਿਰਾ ਅਤੇ ਥਾਣਾ ਮੁਖੀ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਨਸ਼ਾ ਸਮੱਗਲਿੰਗ ਕਰਨ ਵਾਲੇ ਛੋਟੇ ਤੇ ਵੱਡੇ ਸਮੱਗਲਰਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਸਬ ਡਵੀਜ਼ਨ ਸੁਨਾਮ ਦੇ ਥਾਣਾ ਸਿਟੀ ਸੁਨਾਮ, ਲੌਂਗੋਵਾਲ ਅਤੇ ਚੀਮਾ ਦੇ ਏਰੀਏ ਨਸ਼ਾ ਸਮੱਗਲਰਾਂ ਵਿਰੁੱਧ 2 ਅਕਤੂਬਰ ਤੋਂ 8 ਅਕਤੂਬਰ ਤੱਕ ਦੋ ਮੁਕੱਦਮੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਕਰ ਕੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰ ਕੇ 11 ਬੋਤਲਾਂ ਸ਼ਰਾਬ ਹਰਿਆਣਾ ਬਰਾਮਦ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਨਵਜੋਤ ਸਿੱਧੂ ਦੀ ਵਾਪਸੀ ਨੂੰ ਲੈ ਕੇ ਭੱਖਣ ਲੱਗੀ ਸਿਆਸਤ! CM ਮਾਨ ਨੇ ਆਖ਼ ਦਿੱਤੀ ਇਹ ਗੱਲ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਪਿੰਡ, ਮੁਹੱਲਾ ਤੇ ਵਾਰਡ ਪੱਧਰ ’ਤੇ ਐੱਮ. ਸੀ., ਪੰਚਾਇਤ ਅਤੇ ਹੋਰ ਮੋਹਤਬਰਾਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਦੀ ਸ਼ਨਾਖਤ ਨੂੰ ਗੁਪਤ ਰੱਖਦੇ ਹੋਏ ਉਨ੍ਹਾਂ ਨੂੰ ਨਸ਼ੇ ਦੀ ਦਲਦਲ ’ਚੋਂ ਬਾਹਰ ਕੱਢਣ ਲਈ ਹੁਣ ਤੱਕ ਕਰੀਬ 10 ਵਿਅਕਤੀਆਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਡੀ ਅਡਿਕਸ਼ਨ ਸੈਂਟਰ ’ਚ ਰਜਿਸਟ੍ਰੇਸ਼ਨ ਕਰਵਾ ਦਵਾਈ ਦਿਵਾਈ ਗਈ ਹੈ ਤੇ ਇਕ ਵਿਅਕਤੀ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣੇ ਦੀ ਕੁੜੀ ਦੀ 'ਇਤਰਾਜ਼ਯੋਗ' ਵੀਡੀਓ ਵਾਇਰਲ! ਹੋਟਲ ਦੇ ਬਾਹਰ ਹੀ...
ਉਨ੍ਹਾਂ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੇ ਉਲੰਘਣਾ ਕਰਨ ਵਾਲਿਆਂ ਦੇ ਵੱਖ-ਵੱਖ ਜੁਰਮਾਂ ਤਹਿਤ ਟ੍ਰੈਫਿਕ ਚਲਾਨ ਵੀ ਕੱਟੇ ਜਾ ਰਹੇ ਹਨ ਅਤੇ ਪਬਲਿਕ ਨੂੰ ਇਨਸਾਫ ਦੇਣ ਦੇ ਮੱਦੇਨਜ਼ਰ ਪੁਲਸ ਵੱਲੋਂ ਦਿੱਤੀਆਂ ਗਈਆਂ 43 ਦਰਖਾਸਤਾਂ ਦਾ ਯੋਗ ਨਿਪਟਾਰਾ ਕੀਤਾ ਗਿਆ ਹੈ। ਇਸ ਮੌਕੇ ਡੀ. ਐੱਸ. ਪੀ. ਖਹਿਰਾ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਸਬ ਡਵੀਜ਼ਨ ਸੁਨਾਮ ਅਧੀਨ ਪੈਂਦੇ ਪਿੰਡਾਂ ’ਚ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕਰ ਕੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਪੂਰੀ ਤਰ੍ਹਾਂ ਚੌਕਸ ਹੈ ਤੇ ਉਨ੍ਹਾਂ ਵੱਲੋਂ ਵਿਸ਼ੇਸ਼ ਪੁਲਸ ਗਸ਼ਤ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8