ਪੰਜਾਬ ਪੁਲਸ ਦੇ ਡੀ. ਐੱਸ. ਪੀ. ਨਾਲ ਹੋ ਗਿਆ ਵੱਡਾ ਕਾਂਡ, ਹੈਰਾਨ ਕਰਨ ਵਾਲਾ ਹੈ ਮਾਮਲਾ
Saturday, Jul 12, 2025 - 01:07 PM (IST)

ਸ੍ਰੀ ਗੋਇੰਦਵਾਲ ਸਾਹਿਬ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਅਤੁਲ ਸੋਨੀ ਨਾਲ ਸਵਾ 22 ਲੱਖ ਰੁਪਏ ਦੀ ਠੱਗੀ ਮਾਰਣ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਅਤੁਲ ਸੋਨੀ ਇਸ ਸਮੇਂ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਹਨ। ਪੁਲਸ ਨੇ ਠੱਗੀ ਦੇ ਦੋਸ਼ ਹੇਠ ਮੋਹਾਲੀ ਨਾਲ ਸਬੰਧਤ ਪਿਓ-ਪੁੱਤ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਹੁਣ ਰੋਜ਼ਾਨਾ ਛੁੱਟੀ ਤੋਂ ਬਾਅਦ...
ਜਾਣਕਾਰੀ ਮੁਤਾਬਕ ਲਗਭਗ ਡੇਢ ਸਾਲ ਪੁਰਾਣੇ ਮਾਮਲੇ ਸਬੰਧੀ ਡੀਐੱਸਪੀ ਅਤੁਲ ਸੋਨੀ ਨੇ 18 ਅਪ੍ਰੈਲ ਨੂੰ ਜ਼ਿਲ੍ਹਾ ਪੁਲਸ ਮੁਖੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿਚ ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਕਰਨਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਹਰਵਿੰਦਰ ਸਿੰਘ ਨਿਵਾਸੀ ਗੁਲਮੋਹਰ ਮੁਬਾਰਕਪੁਰ (ਡੇਰਾਬਸੀ), ਜ਼ਿਲ੍ਹਾ ਮੋਹਾਲੀ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਠੱਗੀ ਦੇ ਇਸ ਮਾਮਲੇ ’ਚ ਐੱਸਪੀ ਵੱਲੋਂ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਇਲਾਕੇ ਵਿਚ ਆ ਗਿਆ ਹੜ੍ਹ, ਡੁੱਬ ਗਿਆ ਸਾਰਾ ਸਮਾਨ, ਘਰਾਂ 'ਚ 4-4 ਫੁੱਟ ਭਰਿਆ ਪਾਣੀ
ਢਾਈ ਮਹੀਨੇ ਦੀ ਜਾਂਚ ਤੋਂ ਬਾਅਦ ਸਾਹਮਣੇ ਆਇਆ ਕਿ ਡੀਐੱਸਪੀ ਸੋਨੀ ਨਾਲ ਇਨ੍ਹਾਂ ਮੁਲਜ਼ਮਾਂ ਨੇ 22 ਲੱਖ 25 ਹਜ਼ਾਰ ਰੁਪਏ ਦੀ ਧੋਖਾਧੜੀ ਕੀਤੀ ਹੈ। ਜ਼ਿਲ੍ਹਾ ਪੁਲਸ ਮੁਖੀ ਦੀਪਕ ਪਾਰੀਕ ਦੇ ਹੁਕਮਾਂ ਤੋਂ ਬਾਅਦ ਥਾਣਾ ਗੋਇੰਦਵਾਲ ਸਾਹਿਬ ਵਿਚ ਡੀਐੱਸਪੀ ਅਤੁਲ ਸੋਨੀ ਦੇ ਬਿਆਨਾਂ ’ਤੇ ਮੁਲਜ਼ਮ ਕਰਨਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਹਰਵਿੰਦਰ ਸਿੰਘ ਖ਼ਿਲਾਫ਼ ਧੋਖਾਧੜੀ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਥੇ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਡੀਐੱਸਪੀ ਪੱਧਰ ਦੇ ਅਧਿਕਾਰੀ ਨਾਲ ਹੋਈ ਇੰਨੀ ਵੱਡੀ ਰਕਮ ਦੀ ਠੱਗੀ ਕਾਰਣ ਪੁਲਸ 'ਤੇ ਹੀ ਸਵਾਲ ਉਠ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਇਨ੍ਹਾਂ ਬਿਮਾਰੀਆਂ ਨੂੰ ਲੈ ਕੇ ਅਲਰਟ ਰਹਿਣ ਦੀ ਹਦਾਇਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e