Breaking News: ਪੰਜਾਬ ਪੁਲਸ ਦੇ ਵੱਡੇ ਅਫ਼ਸਰ ਦੀ ਕੋਠੀ 'ਚ ਚੱਲੀ ਗੋਲ਼ੀ! ਮੁਲਾਜ਼ਮ ਦੀ ਹੋਈ ਮੌਤ
Tuesday, Oct 14, 2025 - 11:36 AM (IST)

ਲੁਧਿਆਣਾ (ਰਾਜ): ਰਾਣੀ ਝਾਂਸੀ ਰੋਡ ਸਥਿਤ ਡੀ. ਆਈ. ਜੀ. ਕੋਠੀ ਦੇ ਅੰਦਰ ਉਸ ਵੇਲੇ ਸਨਸਨੀ ਫ਼ੈਲ ਗਈ, ਜਦੋਂ ਇਕ ਪੁਲਸ ਮੁਲਾਜ਼ਮ ਨੂੰ ਸ਼ੱਕੀ ਹਾਲਾਤ ਵਿਚ ਗੋਲ਼ੀ ਲੱਗ ਗਈ। ਗੋਲ਼ੀ ਲੱਗਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤੀਰਥ ਸਿੰਘ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਵੱਲੋਂ ਤਨਖ਼ਾਹਾਂ 'ਚ 10-10 ਹਜ਼ਾਰ ਰੁਪਏ ਦਾ ਵਾਧਾ
ਇਸ ਸਬੰਧੀ ਸੂਚਨਾ ਮਿਲਦਿਆਂ ਹੀ ਥਾਣਾ ਡਵੀਜ਼ਨ ਨੰਬਰ 8 ਦੀ ਪੁਲਸ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ। ਫ਼ਿਲਹਾਲ ਪੁਲਸ ਅਫ਼ਸਰ ਇਸ ਗੱਲ ਬਾਰੇ ਕੁਝ ਸਪਸ਼ਟ ਨਹੀਂ ਕਰ ਰਹੇ ਕਿ ਇਹ ਮਾਮਲਾ ਖ਼ੁਦਕੁਸ਼ੀ ਦਾ ਹੈ ਜਾਂ ਗੋਲ਼ੀ ਗਲਤੀ ਨਾਲ ਚੱਲੀ। ਜਾਂਚ ਵਿਚ ਸਾਰੇ ਪਹਿਲੂਆਂ ਨੂੰ ਖ਼ੰਗਾਲਿਆ ਜਾ ਰਿਹਾ ਹੈ। ਫ਼ਿਲਹਾਲ ਇਸ ਮਾਮਲੇ ਵਿਚ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8