ਸੜਕ ਹਾਦਸੇ ਵਿਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ

10/24/2017 7:27:09 PM

ਬਟਾਲਾ (ਸੈਂਡੀ/ਸਾਹਿਲ) : ਬੀਤੀ ਦੇਰ ਸ਼ਾਮ ਡੇਰਾ ਬਾਬਾ ਨਾਨਕ ਰੋਡ 'ਤੇ ਅੱਡਾ ਦਾਲਮ ਵਿਖੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋਣ ਨਾਲ ਪੰਜਾਬ ਪੁਲਸ ਦੇ ਇਕ ਮੁਲਾਜ਼ਮ ਦੀ ਮੌਤ ਹੋ ਗਈ ਜਦਕਿ ਦੂਸਰਾ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਲਾ ਲਾਲ ਸਿੰਘ ਦੇ ਏ. ਐੱਸ. ਆਈ ਮਨੋਹਰ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਪਾਲ ਸਿੰਘ ਵਾਸੀ ਪਿੰਡ ਦਾਲਮ ਜੋ ਪੰਜਾਬ ਪੁਲਸ 'ਚ ਹੌਲਦਾਰ ਹੈ ਅਤੇ ਘਣੀਏ ਕੇ ਬਾਂਗਰ ਵਿਖੇ ਡਿਊਟੀ ਕਰਦਾ ਹੈ ਅਤੇ ਬੀਤੀ ਦੇਰ ਸ਼ਾਮ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੀ ਡਿਊਟੀ 'ਤੇ ਆ ਰਿਹਾ ਸੀ ਕਿ ਅੱਡਾ ਦਾਲਮ ਨੰਗਲ ਵਿਖੇ ਪਹੁੰਚਿਆ ਤਾਂ ਅੱਗੋਂ ਆ ਰਿਹੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਜਿਸ ਨੂੰ ਗੁਰਕੀਰਤ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਹਰੂਵਾਲ ਚਲਾ ਰਿਹਾ ਸੀ ਨੇ ਇਸ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ।
ਇਸ ਹਾਦਸੇ ਵਿਚ ਕੁਲਦੀਪ ਸਿੰਘ ਦੀ ਮੌਤ ਹੋ ਗਈ ਅਤੇ ਗੁਰਕਿਰਤਨ ਸਿੰਘ ਜ਼ਖ਼ਮੀ ਹੋ ਗਿਆ। ਏ. ਐਸ. ਆਈ ਨੇ ਦੱਸਿਆ ਕਿ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਕਰਵਾਇਆ ਗਿਆ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾ ਦੇ ਬਿਆਨਾ 'ਤੇ ਉਕਤ ਮੋਟਰਸਾਈਕਲ ਸਵਾਰ ਗੁਰਕਿਰਤ ਸਿੰਘ ਖਿਲਾਫ਼ ਕੇਸ ਦਰਜ ਕਰ ਦਿੱਤਾ ਹੈ।


Related News